Friday, January 10, 2025

ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਲਈ ਵੱਡੀ ਖ਼ਬਰ , ਫੀਸਾਂ ‘ਚ ਕੀਤਾ ਵੱਡਾ ਵਾਧਾ

Date:

Canada Study Visa

ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਜਾਣਾ ਔਖਾ ਹੋ ਗਿਆ ਹੈ। ਇੱਕ ਪਾਸੇ ਕੈਨੇਡਾ ਸਰਕਾਰ ਵੀਜ਼ਾ ਨਿਯਮ ਸਖਤ ਕਰ ਰਹੀ ਹੈ ਤੇ ਦੂਜੇ ਪਾਸੇ ਫੀਸਾਂ ਵਿੱਚ ਮੋਟਾ ਵਧਾ ਕਰ ਰਹੀ ਹੈ। ਅੱਜ ਇੱਕ ਦਸੰਬਰ ਤੋਂ ਕੈਨੇਡਾ ਸਰਕਾਰ ਨੇ ਮੁੜ ਫੀਸਾਂ ਵਧਾ ਦਿੱਤੀਆਂ ਹਨ। ਕੈਨੇਡੀਅਨ ਸਰਕਾਰ ਵੱਲੋਂ ਫੀਸਾਂ ਵਿੱਚ ਕੀਤੇ ਗਏ ਵਾਧੇ ਦਾ ਸਿੱਧਾ ਬੋਝ ਵਿਦਿਆਰਥੀਆਂ ਤੇ ਉੱਥੇ ਵਰਕ ਪਰਮਿਟ ਰੱਖਣ ਵਾਲਿਆਂ ‘ਤੇ ਪਵੇਗਾ। ਸਟੱਡੀ ਵੀਜ਼ਾ ਮਾਹਿਰਾਂ ਦਾ ਕਹਿਣਾ ਹੈ ਕਿ ਫੀਸਾਂ ਵਿੱਚ ਵਾਧੇ ਦਾ ਸਿੱਧਾ ਅਸਰ ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ’ਤੇ ਪਵੇਗਾ। ਇਸ ਤੋਂ ਪਹਿਲਾਂ ਪੰਜਾਬ ਵਾਸੀ ਇਹ ਫੀਸਾਂ ਬੜੀ ਮੁਸ਼ਕਲ ਨਾਲ ਅਦਾ ਕਰਦੇ ਸਨ ਕਿਉਂਕਿ ਕੈਨੇਡਾ ਜਾਣ ਦਾ ਇੱਕ ਸਾਲ ਦੀ ਸਟੱਡੀ ਤੇ ਹੋਰ ਖਰਚਾ 25 ਤੋਂ 30 ਲੱਖ ਰੁਪਏ ਤੱਕ ਪਹੁੰਚ ਗਿਆ ਹੈ।

ਦਰਅਸਲ ਅੱਜ 1 ਦਸੰਬਰ ਤੋਂ ਕੈਨੇਡਾ ਆਉਣ ਵਾਲੇ ਵਿਜ਼ਟਰਾਂ, ਵਰਕਰਾਂ ਤੇ ਵਿਦਿਆਰਥੀਆਂ ਦੀਆਂ ਕਈ ਕਿਸਮਾਂ ਦੀਆਂ ਅਰਜ਼ੀਆਂ ਲਈ ਐਪਲੀਕੇਸ਼ਨ ਤੇ ਪ੍ਰੋਸੈਸਿੰਗ ਫੀਸਾਂ ਵਿੱਚ ਵਾਧਾ ਹੋ ਗਿਆ ਹੈ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਉਨ੍ਹਾਂ ਲੋਕਾਂ ‘ਤੇ ਪਵੇਗਾ, ਜੋ ਕੈਨੇਡਾ ਵਿੱਚ ਸਿੱਖਿਆ ਜਾਂ ਕਿਸੇ ਸੰਸਥਾ ਵਿੱਚ ਕੰਮ ਕਰ ਰਹੇ ਹਨ। ਕੈਨੇਡਾ ਵਿੱਚ ਡਿਪਾਰਟਮੈਂਟ ਆਫ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ (IRCC) ਨੇ ਅਸਥਾਈ ਨਿਵਾਸੀਆਂ ਲਈ ਕਈ ਅਰਜ਼ੀਆਂ ਲਈ ਫੀਸਾਂ ਵਿੱਚ ਵਾਧਾ ਕੀਤਾ ਹੈ।

ਇਨ੍ਹਾਂ ਵਿੱਚ ਅਸਥਾਈ ਨਿਵਾਸੀ ਸਥਿਤੀ ਅਰਜ਼ੀਆਂ ਦੀ ਬਹਾਲੀ (ਵਿਜ਼ਿਟਰਾਂ, ਕਾਮਿਆਂ ਤੇ ਵਿਦਿਆਰਥੀਆਂ ਲਈ), ਕੈਨੇਡਾ ਵਾਪਸ ਪਰਤਣ ਲਈ ਅਧਿਕਾਰਤ ਅਰਜ਼ੀਆਂ, ਅਪਰਾਧਿਕ ਮੁੜ-ਵਸੇਬੇ ਦੀਆਂ ਅਰਜ਼ੀਆਂ (ਗੰਭੀਰ ਅਪਰਾਧਾਂ ਸਮੇਤ) ਤੇ ਅਸਥਾਈ ਨਿਵਾਸੀ ਪਰਮਿਟ (TRP) ਅਰਜ਼ੀਆਂ ਸ਼ਾਮਲ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਿੱਚ ਪੰਜਾਬੀ ਮੂਲ ਦੇ ਨੌਜਵਾਨ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ।

Canada Study Visa

ਮੌਜੂਦਾ ਫੀਸਾਂ (ਕੈਨੇਡੀਅਨ ਡਾਲਰ) ਮੁਤਾਬਕ ਇਸ ਪ੍ਰਕਾਰ ਹਨ।
ਵਿਜ਼ਟਰ ਸਥਿਤੀ ਦੀ ਬਹਾਲੀ 229.00 ਡਾਲਰ
ਵਿਦਿਆਰਥੀ ਸਥਿਤੀ ਦੀ ਬਹਾਲੀ 379.00 ਡਾਲਰ
ਵਰਕਰ ਸਥਿਤੀ ਦੀ ਬਹਾਲੀ 384.00 ਡਾਲਰ
ਕੈਨੇਡਾ ਵਾਪਸ ਪਰਤਣ ਦਾ ਅਧਿਕਾਰ 459.55 ਡਾਲਰ
ਅਪਰਾਧਿਕਤਾ ਦੇ ਆਧਾਰ ‘ਤੇ ਅਯੋਗ 229.77 ਡਾਲਰ
ਗੰਭੀਰ ਅਪਰਾਧ ਦੇ ਆਧਾਰ ‘ਤੇ ਅਯੋਗ 1,148.87 ਡਾਲਰ
ਅਸਥਾਈ ਨਿਵਾਸੀ ਪਰਮਿਟ 229.77 ਡਾਲਰ

Read Also : ਰਜਿੰਦਰਾ ਸਰਕਾਰੀ ਕਾਲਜ ਆਫ਼ ਨਰਸਿੰਗ ਪਟਿਆਲਾ ਨੇ ਯਾਦਗਾਰੀ ਫਰੈਸ਼ਰ ਅਤੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ

ਕੈਨੇਡਾ ਦੇ ਆਈਆਰਸੀਸੀ ਨੇ ਅਜੇ ਤੱਕ ਨਵੀਂ ਫੀਸ ਨੂੰ ਅਪਡੇਟ ਨਹੀਂ ਕੀਤਾ ਪਰ ਕਿਹਾ ਹੈ ਕਿ ਇਹ 1 ਦਸੰਬਰ ਤੋਂ ਵਧਾ ਦਿੱਤੀ ਗਈ ਹੈ। ਕੈਨੇਡਾ ਇਮੀਗ੍ਰੇਸ਼ਨ ਮਾਹਿਰਾਂ ਦਾ ਕਹਿਣਾ ਹੈ ਕਿ ਕੈਨੇਡਾ ਦਿਨ-ਬ-ਦਿਨ ਅਜਿਹੇ ਕਦਮ ਚੁੱਕ ਰਿਹਾ ਹੈ, ਜਿਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਨੌਜਵਾਨਾਂ ‘ਤੇ ਪੈ ਰਿਹਾ ਹੈ। ਸਰਕਾਰੀ ਅੰਕੜਿਆਂ ਅਨੁਸਾਰ ਸਾਲ 2023 ਵਿੱਚ 319,130 ​​ਭਾਰਤੀ ਵਿਦਿਆਰਥੀ ਪੜ੍ਹਦੇ ਹਨ। ਦੂਜੇ ਪਾਸੇ, ਸਰਕਾਰੀ ਅੰਕੜੇ ਇਹ ਵੀ ਦੱਸਦੇ ਹਨ ਕਿ ਸਾਲ 2023 ਵਿੱਚ 807,750 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਦਿੱਤਾ ਗਿਆ ਹੈ।

Canada Student Visa

Share post:

Subscribe

spot_imgspot_img

Popular

More like this
Related

CM ਭਗਵੰਤ ਮਾਨ ਦਾ PM ਮੋਦੀ ਨੂੰ ਵੱਡਾ ਝਟਕਾ! ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀ ਨੀਤੀ ਖਰੜਾ ਰੱਦ

Agriculture Marketing Policy Draft ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਮੁੱਖ...

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10 ਜਨਵਰੀ 2025

Hukamnama Sri Harmandir Sahib Ji ਧਨਾਸਰੀ ਮਹਲਾ ੪ ॥ ਮੇਰੇ ਸਾਹਾ...

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।