Friday, December 27, 2024

ਸਤਲੁਜ ਦੇ ਪਾਣੀ ਦੀ ਬੂੰਦ ਵੀ ਕਿਸੇ ਹੋਰ ਨੂੰ ਨਾ ਦੇਣ ਦੀ ਵਚਨਬੱਧਤਾ ਦੁਹਰਾਈ

Date:

ਚੰਡੀਗੜ੍ਹ, 12 ਅਕਤੂਬਰ


Canal Issues ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਸਲੇ ਉਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਪਹਿਲਾਂ ਉਹ ਆਪਣੇ ਪੁਰਖਿਆਂ ਵੱਲੋਂ ਪੰਜਾਬ ਨਾਲ ਕੀਤੀ ਗੱਦਾਰੀ ਨੂੰ ਜ਼ਰੂਰ ਚੇਤੇ ਰੱਖਣ।

ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਨੌਟੰਕੀ ਕਰਨ ਵਾਲੇ ਇਨ੍ਹਾਂ ਲੀਡਰਾਂ ਉਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਇਹ ਗੱਲ ਸਾਰਾ ਜਗ ਜਾਣਦਾ ਹੈ ਕਿ ਇਨ੍ਹਾਂ ਲੀਡਰਾਂ ਦੇ ਵਡ-ਵਡੇਰਿਆਂ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਨਿਰਮਾਣ ਦਾ ਨਾ-ਮੁਆਫੀਯੋਗ ਗੁਨਾਹ ਕਰਕੇ ਪੰਜਾਬ ਅਤੇ ਇੱਥੋਂ ਦੀ ਨੌਜਵਾਨ ਪੀੜ੍ਹੀ ਦੇ ਰਾਹ ਵਿੱਚ ਕੰਡੇ ਬੀਜੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਮੁਫਾਦ ਦੀ ਖਾਤਰ ਇਨ੍ਹਾਂ ਮਤਲਬਖੋਰ ਸਿਆਸਤਦਾਨਾਂ ਨੇ ਇਸ ਨਹਿਰ ਦੀ ਉਸਾਰੀ ਲਈ ਸਹਿਮਤੀ, ਯੋਜਨਾਬੰਦੀ ਅਤੇ ਲਾਗੂ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਤੱਥ ਕਿਸੇ ਤੋਂ ਲੁਕਿਆ-ਛਿਪਿਆ ਨਹੀਂ ਕਿ ਜਦੋਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਕਪੂਰੀ ਵਿਖੇ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਲਈ ਟੱਕ ਲਾਉਣ ਦੀ ਰਸਮ ਅਦਾ ਕੀਤੀ ਸੀ ਤਾਂ ਉਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਬਲਰਾਮ ਜਾਖੜ (ਸੁਨੀਲ ਜਾਖੜ ਦੇ ਪਿਤਾ) ਵੀ ਹਾਜ਼ਰ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਇਸ ਨਹਿਰ ਦੇ ਸਰਵੇ ਦੀ ਇਜਾਜ਼ਤ ਦੇਣ ਲਈ ਉਸ ਮੌਕੇ ਪੰਜਾਬ ਦੇ ਆਪਣੇ ਹਮਰੁਤਬਾ ਪ੍ਰਕਾਸ਼ ਸਿੰਘ ਬਾਦਲ ਦੇ ਸੋਹਲੇ ਗਾਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਸੂਬੇ ਨਾਲ ਕਮਾਏ ਧ੍ਰੋਹ ਲਈ ਜ਼ਿੰਮੇਵਾਰ ਹਨ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਇਨ੍ਹਾਂ ਲੀਡਰਾਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ।

READ ALSO : ਵਹੀਕਲ ਡਰਾਈਵ ਕਰਦੇ ਅਤੇ ਸੜਕ ਤੇ ਪੈਦਲ ਚਲਦੇ ਆਮ ਨਾਗਰਿਕਾਂ ਨੂੰ ਲੈ ਕੇ ਹੁਕਮ

ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਗੁਰੂਗ੍ਰਾਮ (ਗੁੜਗਾਉਂ) ਵਾਲੇ ਓਬਰਾਏ ਹੋਟਲ ਦੇ ਦਸਤਾਵੇਜ਼ ਵੀ ਲਿਆਉਣ ਲਈ ਵੰਗਾਰਿਆ। ਉਨ੍ਹਾਂ ਨੇ ਇਨ੍ਹਾਂ ਨੇਤਾਵਾਂ ਨੂੰ ਬਹਿਸ ਵਿੱਚ ਸਮਝੌਤੇ ਦੇ ਕਾਗਜ਼-ਪੱਤਰ ਲਿਆਉਣ ਦੀ ਚੁਣੌਤੀ ਦਿੱਤੀ ਜਿਹੜੇ ਸਮਝੌਤੇ ਉਨ੍ਹਾਂ ਦੇ ਪੁਰਖਿਆਂ ਨੇ ਸੱਤਾ ਦੀ ਕੁਰਸੀ ਨਾਲ ਚਿੰਬੜੇ ਰਹਿਣ ਲਈ ਪੰਜਾਬੀਆਂ ਨੂੰ ਧੋਖਾ ਦੇ ਕੇ ਕੀਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁੱਦੇ ਉਤੇ ਲੋਕਾਂ ਸਾਹਮਣੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ ਕਿ ਕੁਰਬਾਨੀਆਂ ਦੀ ਆੜ ਵਿੱਚ ਇਹ ਲੀਡਰ ਕਿਸ ਤਰ੍ਹਾਂ ਗੱਦਾਰੀ ਕਰਦੇ ਰਹੇ ਹਨ।Canal Issues

ਮੁੱਖ ਮੰਤਰੀ ਨੇ ਵਿਰੋਧੀ ਨੇਤਾਵਾਂ ਨੂੰ ਮੁਖਾਤਬ ਹੁੰਦਿਆਂ ਕਿਹਾ, “ਪੰਜਾਬ ਦੇ ਪਾਣੀਆਂ ਦਾ ਤੁਸੀਂ ਫਿਕਰ ਨਾ ਕਰੋ ਕਿਉਂਕਿ ਮੇਰੇ ਪਿਤਾ ਬਚਪਨ ਵਿੱਚ ਹੀ ਮੈਨੂੰ ਆਪਣੇ ਖੇਤਾਂ ਦਾ ਪਾਣੀ ਬਚਾਉਣ ਦਾ ਜ਼ਿੰਮਾ ਸੌਂਪ ਦਿੰਦੇ ਸਨ। ਪਰਮਾਤਮਾ ਦੀ ਮਿਹਰ ਅਤੇ ਲੋਕਾਂ ਦੇ ਵਿਸ਼ਵਾਸ ਨਾਲ ਮੇਰੀ ਡਿਊਟੀ ਹੁਣ ਸਤਲੁਜ ਦਰਿਆ ਦਾ ਪਾਣੀ ਬਚਾਉਣ ਲਈ ਲੱਗੀ ਹੋਈ ਹੈ ਜਿਸ ਨੂੰ ਮੈਂ ਜੀਅ-ਜਾਨ ਨਾਲ ਨਿਭਾਵਾਂਗਾ।” ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਉਹ ਹਰ ਹਾਲ ਵਿੱਚ ਪਾਣੀਆਂ ਦੀ ਰਾਖੀ ਕਰਨਗੇ।Canal Issues

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...