ਬਠਿੰਡਾ, 18 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜਾਰੀ ਹੁਕਮ ਅਨੁਸਾਰ ਦੱਸਿਆ ਕਿ ਪ੍ਰਾਰਥੀ ਦੀ ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸ਼ਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ ਐਮਐਸ ਕੋਰੇਲ ਇੰਮੀਗ੍ਰੇਸ਼ਨ ਵੀਜਾ ਕਨਸਲਟੈਂਸੀ ਸਨਚਿਊਰੀ ਕੰਪੈਲਕਸ ਫਸਟ ਫਲੋਰ, ਨੇੜੇ ਘੋੜੇ ਵਾਲਾ ਚੌਂਕ 100 ਫੁੱਟ ਰੋਡ ਬਠਿੰਡਾ ਦੇ ਨਾਮ ਦੇ ਸ਼੍ਰੀ ਰਜਿੰਦਰ ਸਿੰਘ ਪੁੱਤਰ ਸ਼੍ਰੀ ਹਾਕਮ ਸਿੰਘ ਵਾਸੀ ਮਕਾਨ ਨੰਬਰ 486 ਸਾਹਮਣੇ ਗੁਰਦੁਆਰਾ ਸਾਹਿਬ ਨਾਨੂਆਣਾ ਸਿਰਸਾ (ਹਰਿਆਣਾ) ਨੂੰ ਕੰਸਲਟੈਂਸੀ ਅਤੇ ਆਈਲੈਟਸ ਦਾ ਲਾਇਸੰਸ ਨੰਬਰ 104 ਸੀਈਏਸੀਸੀ 3 ਮਿਤੀ 22-8-2019 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 21-8-2024 ਤੱਕ ਸੀ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲ ਦੇ ਸੈਕਸ਼ਨ 5 ਵਿੱਚ ਉਪਬੱਧ ਕੀਤਾ ਗਿਆ ਹੈ ਕਿ ਲਾਇਸੰਸ ਨੂੰ ਨਵੀਨ ਕਰਵਾਉਣ ਲਈ ਬਿਨੈ ਪੱਤਰ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਦੋ ਮਹੀਨੇ ਪਹਿਲਾ ਫਾਰਮ-3 ਸਬੰਧਤ ਦਸਤਾਵੇਜ਼ ਪੇਸ਼ ਕੀਤੇ ਜਾਣੇ ਹੁੰਦੇ ਹਨ, ਪ੍ਰੰਤੂ ਪ੍ਰਾਰਥੀ ਵਲੋਂ ਦਰਖਾਸਤ ਪ੍ਰਾਪਤ ਹੋਈ ਹੈ ਕਿ ਉਹ ਆਪਣਾ ਲਾਇਸੰਸ ਨਵੀਨ ਨਹੀਂ ਕਰਵਾਉਣਾ ਚਾਹੁੰਦਾ।
ਜਾਰੀ ਹੁਕਮ ਅਨੁਸਾਰ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਦੇ ਸੈਕਸ਼ਨ 6 (1) (ਈ) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇਸ ਫਾਰਮ ਜਾਂ ਸ਼੍ਰੀ ਰਜਿੰਦਰ ਸਿੰਘ ਦੇ ਖਿਲਾਫ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖੁਦ ਇਸ ਦੇ ਜਿੰਮੇਵਾਰ ਹੋਵੇਗਾ।