ਲੁਧਿਆਣਾ ‘ਚ ਵੋਟਿੰਗ ਜਾਰੀ, ‘ਆਪ’ ਉਮੀਦਵਾਰ ਨੇ ਪਾਈ ਵੋਟ

Candidates contesting from Ludhiana

Candidates contesting from Ludhiana

ਅੱਜ ਲੋਕ ਸਭਾ ਚੋਣਾਂ 2024 ਤਹਿਤ ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਹੈ ਜੋ ਸ਼ਾਮ 6 ਵਜੇ ਤਕ ਜਾਰੀ ਰਹੇਗੀ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਮੈਦਾਨ ‘ਚ ਹਨ। ਇਨ੍ਹਾਂ ਵਿਚ ਜੇਕਰ ਲੁਧਿਆਣਾ ਸੀਟ ਦੀ ਗੱਲ ਕਰੀਏ ਤਾਂ ਇੱਥੇ ਪੰਜਾਬ ਦੀਆਂ 13 ਸੀਟਾਂ ਨਾਲੋਂ ਸਭ ਤੋਂ ਵੱਧ ਉਮੀਦਵਾਰ ਚੋਣ ਮੈਦਾਨ ਵਿਚ ਹਨ। ਲੁਧਿਆਣਾ ਹਲਕੇ ਤੋਂ 43 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ  41 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿਚ ਹਨ।

ਲੁਧਿਆਣਾ ਵਿਖੇ 17 ਲੱਖ 58 ਹਜ਼ਾਰ 614 ਕੁੱਲ ਵੋਟਰ ਹਨ ਜਿਨ੍ਹਾਂ ’ਚ 9 ਲੱਖ 37 ਹਜ਼ਾਰ 94 ਮਰਦ ਵੋਟਰ, 8 ਲੱਖ 21 ਹਜ਼ਾਰ 386 ਮਹਿਲਾ ਵੋਟਰ ਹਨ ਅਤੇ 134 ਟਰਾਂਸਜੈਂਡਰ ਵੋਟਰ ਹਨ। ਵੋਟਰਾਂ ਦੇ ਲਈ ਲੁਧਿਆਣਾ ਹਲਕੇ ਵਿਚ 1843 ਪੋਲਿੰਗ ਸਟੇਸ਼ਨ ਬਣਾਏ ਗਏ ਹਨ। 7 ਵਜੇ ਲੁਧਿਆਣਾ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੋਟ ਪਾ ਦਿੱਤੀ ਹੈ।Candidates contesting from Ludhiana

also read :- ਦਿੱਲੀ ਸਰਕਾਰ ਨੇ ਹਰਿਆਣਾ ‘ਤੇ ਪਾਣੀ ਨੂੰ ਰੋਕਣ ਦਾ ਲਗਾਇਆ ਦੋਸ਼ ਹਰਿਆਣਾ ਦਾ ਜਵਾਬ, ‘SC ਲਗਾਏਗਾ ਫਟਕਾਰ..!

ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਵੋਟ ਦੇ ਹੱਕ ਦੀ ਵਰਤੋਂ ਕੀਤੀ ਹੈ।

ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਵੋਟ ਪਾ ਦਿੱਤੀ ਹੈ। 

ਲੁਧਿਆਣਾ ਤੋਂ ਚੋਣ ਲੜ ਰਹੇ ਉਮੀਦਵਾਰ

ਆਪ – ਅਸ਼ੋਕ ਪਰਾਸ਼ਰ ਪੱਪੀ

ਕਾਂਗਰਸ – ਅਮਰਿੰਦਰ ਸਿੰਘ ਰਾਜਾ ਵੜਿੰਗ

ਸ਼੍ਰੋਮਣੀ ਅਕਾਲੀ ਦਲ – ਰਣਜੀਤ ਸਿੰਘ ਢਿੱਲੋਂ

ਭਾਜਪਾ – ਰਵਨੀਤ ਸਿੰਘ ਬਿੱਟੂ

ਕੁੱਲ ਉਮੀਦਵਾਰ- 43

ਕੁੱਲ ਵੋਟਰ – 17,58,614

ਪੋਲਿੰਗ ਸਟੇਸ਼ਨ – 1843Candidates contesting from Ludhiana

[wpadcenter_ad id='4448' align='none']