Saturday, December 21, 2024

ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜ

Date:

ਪਟਵਾਰੀ ਗ੍ਰਿਫ਼ਤਾਰ; ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸਬ ਤਹਿਸੀਲ ਅਟਾਰੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਅਮਰਜੀਤ ਸਿੰਘ ਅਤੇ ਪਟਵਾਰੀ ਬਲਵਿੰਦਰਜੀਤ ਸਿੰਘ ਵੱਲੋਂ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਨ ਅਤੇ ਮਾਲ ਰਿਕਾਰਡ ਨਾਲ ਛੇੜਛਾੜ ਕਰਦਿਆਂ ਇੱਕ ਔਰਤ ਦੇ ਨਾਮ ‘ਤੇ ਜ਼ਮੀਨ ਦਾ ਤਬਾਦਲਾ ਕਰਕੇ ਉਸਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਹੈ।
ਇਸ ਮਾਮਲੇ ਵਿੱਚ ਮਾਲ ਹਲਕਾ ਨੇਸ਼ਟਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਉਕਤ ਪਟਵਾਰੀ ਬਲਵਿੰਦਰਜੀਤ ਸਿੰਘ (ਹੁਣ ਕਾਨੂੰਗੋ), ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ।

Also Read : ਖੇਡ ਮੰਤਰੀ ਮੀਤ ਹੇਅਰ ਨੇ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਦਿੱਤੀ ਮੁਬਾਰਕਬਾਦ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮਾਂ ਅਤੇ ਮਹਿਲਾ ਖਿਲਾਫ਼ ਇਹ ਮਾਮਲਾ ਵਿਜੀਲੈਂਸ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮਾਲ ਕਰਮਚਾਰੀਆਂ ਨੇ ਉਕਤ ਔਰਤ ਹਰਜੀਤ ਕੌਰ ਵਾਸੀ ਪਿੰਡ ਮੁਹਾਵਾ ਜ਼ਿਲ੍ਹਾ ਅੰਮ੍ਰਿਤਸਰ ਨਾਲ ਮਿਲੀਭੁਗਤ ਕਰਕੇ 79 ਮਰਲੇ ਜ਼ਮੀਨ ਉਸ ਦੇ ਨਾਂ ਕਰਵਾ ਦਿੱਤੀ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਔਰਤ ਦੇ ਨਾਂ ‘ਤੇ ਜ਼ਮੀਨ ਦਾ ਤਬਾਦਲਾ ਕਰਦੇ ਸਮੇਂ ਉਮਤ ਦੋਸ਼ੀ ਕਰਮਚਾਰੀਆਂ ਨੇ ਸਰਕਾਰੀ ਮਾਲ ਰਿਕਾਰਡ ਨਾਲ ਛੇੜਛਾੜ ਕੀਤੀ ਕਿਉਂਕਿ ਉਕਤ ਜ਼ਮੀਨ ਦੇ ਮਾਲਕ ਦੀ ਸਾਲ 1959 ‘ਚ ਮੌਤ ਹੋ ਗਈ ਸੀ ਅਤੇ ਹੁਣ ਫਰਜ਼ੀ ਵਸੀਕੇ ਦੀਆਂ ਫੋਟੋ ਕਾਪੀਆਂ ਆਧਾਰ ‘ਤੇ ਅਤੇ ਜ਼ਮੀਨ ਮਾਲਕਾਂ ਦੀ ਮੌਕੇ ‘ਤੇ ਮੌਜੂਦਗੀ ਤੋ ਬਿਨਾਂ ਹੀ ਜ਼ਮੀਨ ਦਾ ਉਸ ਔਰਤ ਦੇ ਨਾਮ ਤਬਾਦਲਾ ਕੀਤਾ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਉਪਰੋਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share post:

Subscribe

spot_imgspot_img

Popular

More like this
Related

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...

ਕਿਸਾਨ ਅੰਦੋਲਨ ਕਿਸਾਨਾਂ ਦੀ ਆੜ ਵਿੱਚ ਵਿਸ਼ਵ ਵਪਾਰ ਸੰਗਠਨ ਦੀ ਆਪਣੀ ਲੜਾਈ ਹੈ: ਹਰਜੀਤ ਗਰੇਵਾਲ

ਕੈਨੇਡਾ ਦੇ ਖਾਲਿਸਤਾਨੀਆਂ ਨੇ ਕਿਸਾਨਾਂ ਦੇ ਧਰਨੇ 'ਤੇ ਕੀਤਾ...