Sunday, December 22, 2024

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ

Date:

ਚੰਡੀਗੜ੍ਹ, 19 ਮਈ:
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ 01.04.2007 ਤੋਂ 11.09.2020 ਤੱਕ ਦੇ ਜਾਂਚ ਸਮੇਂ ਦੌਰਾਨ ਕੁੱਲ 5,12,51,688.37 ਰੁਪਏ ਖਰਚ ਕੀਤੇ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਬਣਦੀ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਇਸ ਸਮੇਂ ਦੌਰਾਨ ਆਪਣੀ ਅਸਲ ਆਮਦਨ ਤੋਂ 3,03,66,825 ਰੁਪਏ ਵੱਧ ਖਰਚ ਕੀਤੇ ਜੋ ਕਿ ਉਸਦੀ ਕੁੱਲ ਆਮਦਨ ਤੋਂ ਲਗਭਗ 145.40 ਫੀਸਦੀ ਵੱਧ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਆਬਕਾਰੀ ਵਿਭਾਗ ਦੇ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) (ਬੀ) ਅਤੇ 13(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਬਲਬੀਰ ਕੁਮਾਰ ਬਿਰਦੀ ਅਤੇ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਕੁਝ ਟਰਾਂਸਪੋਰਟਰਾਂ ਅਤੇ ਉਦਯੋਗਪਤੀਆਂ ਦੀ ਮਿਲੀਭੁਗਤ ਨਾਲ ਜੀ.ਐਸ.ਟੀ. ਉਗਰਾਹੀ ਵਿੱਚ ਘਪਲਾ ਕੀਤਾ ਸੀ। ਇਸ ਸਬੰਧੀ 21.08.2020 ਨੂੰ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ 7, 7-ਏ  ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਬਲਬੀਰ ਕੁਮਾਰ ਬਿਰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਬਿਊਰੋ ਕੋਲ ਉਕਤ ਕੇਸ ਸਬੰਧੀ ਜਾਂਚ ਵਿੱਚ ਸ਼ਾਮਲ ਹੋਇਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...