ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ

Date:

Case registered against Sukhpal Singh Khaira ਕਪੂਰਥਲਾ ਦੇ ਹਲਕਾ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਦੀ ਸ਼ਿਕਾਇਤ ‘ਤੇ ਖਹਿਰਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ 186, 189, 342, 500, 506 ਤਹਿਤ ਕੇਸ ਦਰਜ ਕੀਤਾ ਗਿਆ ਹੈ। Case registered against Sukhpal Singh Khaira

also read :- ਪੰਜ ਤੱਤਾਂ ‘ਚ ਵਿਲੀਨ ਹੋਏ ਸਾਬਕਾ CM ‘ਪ੍ਰਕਾਸ਼ ਸਿੰਘ ਬਾਦਲ’, ਹਰ ਅੱਖ ‘ਚੋਂ ਵਗੇ ਹੰਝੂ

ਦੱਸ ਦੇਈਏ ਕਿ ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭੇਜੀ ਸ਼ਿਕਾਇਤ ਰਾਹੀ ਦੱਸਿਆ ਗਿਆ ਸੀ ਕਿ 29 ਮਾਰਚ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਸਮਰਥਕਾਂ ਸਮੇਤ ਸਬ ਡਿਵੀਜ਼ਨਲ ਮੈਜਿਸਟ੍ਰੇਟ ਦਫ਼ਤਰ ਕੰਪਲੈਕਸ ਦਾ ਘਿਰਾਓ ਕੀਤਾ ਸੀ। ਇਸ ਦੌਰਾਨ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਪ੍ਰਤੀ ਹਰ ਤਰ੍ਹਾਂ ਦੀ ਬੇਤੁਕੀ ਟਿੱਪਣੀ ਕੀਤੀ। ਇਸ ਤੋਂ ਇਲਾਵਾ ਖਹਿਰਾ ਨੇ ਫੇਸਬੁੱਕ ‘ਤੇ ਲਾਈਵ ਹੁੰਦੇ ਹੋਏ ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਨੂੰ ਬੇਇੱਜ਼ਤ ਕਰਨ ਅਤੇ ਬੇਲੋੜੇ ਸਵਾਲ ਪੁੱਛਦੇ ਹੋਏ ਤੰਗ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਸੀ। Case registered against Sukhpal Singh Khaira

Share post:

Subscribe

spot_imgspot_img

Popular

More like this
Related