Thursday, January 23, 2025

Uncategorized

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-11-2024

Hukamnama Sri Harmandir Sahib Ji ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ...

KKR ਨੇ IPL 2025 ਲਈ ਕੈਪਟਨ ਦਾ ਕੀਤਾ ਐਲਾਨ , ਇਸ ਦਿੱਗਜ ਖਿਡਾਰੀ ਨੂੰ ਮਿਲੀ ਜ਼ਿਮੇਵਾਰੀ

IPL 2025 KKR Team ਆਈਪੀਐੱਲ 2025 ਦੀ ਰਿਟੇਨਸ਼ਨ ਲਿਸਟ ਸਾਹਮਣੇ ਆ ਗਈ ਹੈ ਅਤੇ ਰਿੰਕੂ ਸਿੰਘ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ...

ਸ਼ੂਗਰ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ ਹਰੇ ਪੱਤੇ , ਫ਼ਾਇਦੇ ਜਾਣ ਹੋ ਜਾਓਗੇ ਹੈਰਾਨ

Radish Leaves Benefits In Punjabi ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਇਸ ਮੌਸਮ ਵਿੱਚ ਕਈ ਅਜਿਹੀਆਂ ਮੌਸਮੀ ਸਬਜ਼ੀਆਂ ਆਉਂਦੀਆਂ ਹਨ, ਜੋ ਸਿਹਤ ਲਈ...

IPL 2024 ਤੋਂ ਪਹਿਲਾਂ ਅਰਸ਼ਦੀਪ ਸਿੰਘ ਨੇ ਕੀਤੀ ਇਹ ਗ਼ਲਤੀ , ਉੱਠ ਰਹੇ ਨੇ ਸਵਾਲ

IPL 2024 Arshdeep Singh ਸਾਰੀਆਂ ਆਈਪੀਐਲ ਟੀਮਾਂ ਦੀ ਤਰ੍ਹਾਂ, ਪੰਜਾਬ ਕਿੰਗਜ਼ ਨੇ ਵੀ 31 ਅਕਤੂਬਰ ਨੂੰ ਆਪਣੀ ਰਿਟੇਨਸ਼ਨ ਸੂਚੀ ਜਾਰੀ ਕੀਤੀ। ਪੰਜਾਬ ਨੇ ਆਈਪੀਐਲ...

ਜੰਡਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਪੰਚ ਲੁਧਿਆਣਾ ਵਿਖੇ ਹੋਏ ਸਹੁੰ  ਚੁੱਕ ਸਮਾਗਮ ਵਿੱਚ ਹੋਏ ਸ਼ਾਮਿਲ

ਅੰਮ੍ਰਿਤਸਰ, 9 ਨਵੰਬਰ 2024 -           ਜੰਡਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਅਤੇ ਪੰਚ ਲੁਧਿਆਣਾ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਏ। ਇਨਾ ਸਰਪੰਚਾਂ ਨੂੰ ਸੰਬੋਧਨ ਕਰਦੇ ਸ ਹਰਭਜਨ ਸਿੰਘ ਈਟੀਓ  ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਲੋਕਾਂ ਵੱਲੋਂ ਬਹੁਤ ਵੱਡਾ ਫਤਵਾ ਦਿੱਤਾ ਹੈ ਜਿੰਨਾਂ ਨੇ ਇਮਾਨਦਾਰ ਲੋਕਾਂ ਨੂੰ ਚੁਣ ਪਿੰਡਾਂ ਦੇ ਮੋਹਰੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਲੋਕਾਂ ਨੇ ਸਰਬਸੰਮਤੀ ਨਾਲ  ਸਰਪੰਚਾਂ ਦੀ ਚੋਣ ਕੀਤੀ ਹੈ।             ਸ੍ਰ ਈ ਟੀ ਓ   ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ  ਸਰਪੰਚੀ ਚੋਣ ਵੇਲੇ ਇਕ ਦੂਜੀ ਪਾਰਟੀ ਨੁਮਾਇੰਦਿਆਂ ਦੇ ਕਾਗਜ ਰੱਦ ਕੀਤੇ ਜਾਂਦੇ ਸਨ ਜਿਸ ਕਰਕੇ ਉਹ ਪਿੰਡ ਵਿਕਾਸ ਪੱਖੋਂ ਪੱਛੜ ਜਾਂਦੇ ਸਨ। ਉਨ੍ਹਾਂ ਕਿ ਇਸ ਵਾਰ ਇਨ੍ਹਾਂ ਚੋਣਾਂ ਸਾਡੀ ਸਰਕਾਰ ਕੋਈ ਪਾਰਟੀਬਾਜੀ ਵਾਲਾ ਕੰਮ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੂੰ ਅਜਿਹੀ ਸ਼ਿਕਾਇਤਾ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਲੋਕਾਂ  ਨੇ ਆਪ ਵੱਡਾ ਫਤਵਾ ਦੇ ਕੇ ਇਨ੍ਹਾਂ ਪੰਚਾਂ ਸਰਪੰਚਾਂ ਨੂੰ ਨਿਵਾਜਿਆ ਹੈ। ਉਨ੍ਹਾਂ  ਪਿਛਲੀਆਂ ਸਰਕਾਰਾਂ ਦੀ ਫੁਟ ਪਾਓ ਅਤੇ ਰਾਜ ਕਰੋ ਦੀ ਨੀਤੀ ਨਾਲ ਪਿੰਡ ਵਿਕਾਸ ਪਿਛੋਂ ਕਾਫੀ ਪੱਛੜ ਗਏ ਸਨ ਜਿਸ ਕਰਕੇ ਸੜਕਾਂ, ਸਕੂਲੀ ਇਮਾਰਤਾਂ, ਹਸਪਤਾਲਾਂ  ਦੀ ਹਾਲਤ ਕਾਫੀ ਤਰਸਯੋਗ ਹੋ ਗਈ ਸੀ। ਉਹਨਾਂ ਕਿਹਾ ਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਦਾ ਨਹੀਂ ਹੁੰਦਾ ਸਗੋਂ ਸਮੁੱਚੇ ਪਿੰਡ ਦਾ ਹੁੰਦਾ ਹੈ ਅਤੇ ਉਸ ਨੂੰ ਚਾਹੀਦਾ ਹੈ ਕਿ ਉਹ ਪਾਰਟੀ ਬਾਜੀ ਤੋ ਉੱਪਰ ਉੱਠ ਕੇ ਆਪਣੇ ਪਿੰਡ ਦਾ ਵਿਕਾਸ ਕਰੇ। ਉਹਨਾਂ ਕਿਹਾ ਕਿ ਪਿੰਡਾਂ ਦੇ ਸਰਪੰਚਾਂ ਪੰਚਾ ਵਿੱਚ ਕੰਮ ਕਰਨ ਦਾ ਕਾਫੀ ਉਤਸ਼ਾਹ ਹੈ ਅਤੇ ਸਰਕਾਰ ਵੀ ਉਹਨਾਂ ਦੇ ਨਾਲ ਮੋਢੇ ਦਾ ਮੋਢਾ ਜੋੜ ਕੇ ਖੜੀ ਹੈ। ਉਹਨਾਂ ਕਿਹਾ ਕਿ ਪੰਚਾਂ ਸਰਪੰਚਾਂ ਦਾ ਰਾਜ ਧਰਮ ਦਾ ਪਾਲਣ ਕਰਨਾ ਹੀ ਸਭ ਤੋ ਵੱਡੀ ਜਿੰਮੇਵਾਰੀ ਹੈ, ਚੋਣਾਂ ਵਿੱਚ ਮਿਲੀ ਮਿਸਾਲੀ ਜਿੱਤ ਤੋ ਬਾਅਦ ਹਾਉਮੈ  ਨੂੰ ਤਿਆਗ ਕੇ ਸੇਵਾ ਦੀ ਭਾਵਨਾ ਨਾਲ ਕੰਮ ਕਰਨਾ ਹੀ ਪੰਚਾਂ ਸਰਪੰਚਾਂ ਦਾ ਫਰਜ਼ ਹੈ, ਇਸ ਲਈ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਸੁਰੂ ਹੋਵੇਗਾ। ਇਸ ਦੇ ਲਈ ਅਗਲੇ ਕੁਝ ਦਿਨਾਂ ਵਿਚ ਮੁੜ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਦੀ ਸੁਰੂਆਤ ਕੀਤੀ ਜਾਵੇਗੀ ਤੇ ਸਾਡਾ.ਐਮ.ਐਲ.ਏ.ਸਾਡੇ.ਵਿਚ ਮੁਹਿੰਮ ਤਹਿਤ ਪਿੰਡਾਂ ਦੀਆਂ ਸਾਝੀਆਂ ਸੱਥਾਂ ਵਿਚ ਬੈਠ ਕੇ ਵਿਕਾਸ ਦੀ ਵਿਊਤਬੰਦੀ ਕਰਨ ਦੇ ਨਾਲ ਨਾਲ ਧੰਨਵਾਦੀ ਦੌਰੇ ਕੀਤੇ ਜਾਣਗੇ।

Popular

Subscribe

spot_imgspot_img