ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਲੱਗਣਗੇ ਸੀ ਸੀ ਟੀ ਵੀ ਕੈਮਰੇ  : ਹਰਜੋਤ ਸਿੰਘ ਬੈਂਸ

CCTV cameras installed schools

ਸੀ ਸੀ ਟੀ ਵੀ ਕੈਮਰੇ ਲਗਾਉਣ ਲਈ  26.40 ਕਰੋੜ ਰੁਪਏ ਜਾਰੀ


ਚੰਡੀਗੜ੍ਹ, 5 ਮਾਰਚ:

CCTV cameras installed schools ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ 80 ਫ਼ੀਸਦੀ ਸਕੂਲਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲੱਗ ਜਾਣਗੇ।CCTV cameras installed schools

ਉਨ੍ਹਾਂ ਕਿਹਾ ਸਕੂਲ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨਾਲ ਜਿਥੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣ ਜਾਵੇਗਾ ਉਥੇ ਸਕੂਲਾਂ ਵਿੱਚੋਂ‌ ਹੋਣ ਵਾਲੀ ਚੋਰੀਆਂ ਨੂੰ ਵੀ ਠੱਲ੍ਹ ਪਏਗੀ।

ਸ੍ਰ.ਬੈਂਸ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਆਫ਼ ਐਮੀਨੈਸ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਪ੍ਰਿੰਸੀਪਲਾਂ ਨੂੰ ਸਿੰਘਾਪੁਰ ਵਿਖੇ ਟ੍ਰੇਨਿੰਗ ਹਾਸਲ ਕਰਨ ਲਈ ਵੀ ਭੇਜਿਆ ਗਿਆ ਹੈ।CCTV cameras installed schools

————–

[wpadcenter_ad id='4448' align='none']