ਕੇਂਦਰ-ਦਿੱਲੀ ਸੇਵਾ ਵਿਵਾਦ ‘ਤੇ ਅਦਾਲਤ ਦਾ ਫੈਸਲਾ ਪਾਰਟੀ ਦੀ ‘ਵੱਡੀ ਜਿੱਤ’ : ਰਾਘਵ ਚੱਢਾ

Date:

ਆਮ ਆਦਮੀ ਪਾਰਟੀ ਨੇ ਕੇਂਦਰ-ਦਿੱਲੀ ਸੇਵਾ ਵਿਵਾਦ ਸੰਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਵੀਰਵਾਰ ਨੂੰ ਪ੍ਰਸ਼ੰਸਾ ਕੀਤੀ ਅਤੇ ਇਸਨੂੰ ਇਕ ‘ਵੱਡੀ ਜਿੱਤ’ ਦੱਸਿਆ। ਸੁਪਰੀਮ ਕੋਰਟ ਨੇ ਐਤਵਾਰ ਨੂੰ ਸਰਬਸੰਮਤੀ ਨਾਲ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਸੇਵਾਵਾਂ ਦੇ ਸੰਬੰਧ ‘ਚ ਦਿੱਲੀ ਸਰਕਾਰ ਕੋਲ ਵਿਧਾਨਕ ਅਤੇ ਕਾਰਜਕਾਰੀ ਸ਼ਕਤੀਆਂ ਹਨ। ‘ਆਪ’ ਨੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਟਵੀਟ ਕੀਤਾ, ‘ਸਤਿਆਮੇਵ ਜਯਤੇ। ਦਿੱਲੀ ਸਰਕਾਰ ਦੀ ਸੁਪਰੀਮ ਕੋਰਟ ‘ਚ ਵੱਡੀ ਜਿੱਤ ਹੋਈ। ਚੁਣੀ ਹੋਈ ਸਰਕਾਰ ਕੋਲ ਅਧਿਕਾਰੀਆਂ ਦੇ ਤਬਾਦਲੇ-ਪੋਸਟਿੰਗ ਦਾ ਅਧਿਕਾਰ ਹੋਵੇਗਾ। ਅਧਿਕਾਰੀ ਚੁਣੀ ਹੋਈ ਸਰਕਾਰ ਰਾਹੀਂ ਹੀ ਕੰਮ ਕਰਨਗੇ।’Centre-Delhi service dispute

also read :- ਨੰਗਲ ਵਿੱਚ ਗੈਸ ਲੀਕ ਹੋਣ ਨਾਲ ਦਰਜਨਾਂ ਬੱਚੇ ਬਿਮਾਰ !

ਪਾਰਟੀ ਨੇ ਕਿਹਾ ਕਿ ਦਿੱਲੀ ਦੀ ਜਨਤਾ ਦੇ ਕੰ ਰੋਕਣ ਲਈ ਕੇਂਦਰ ਦੁਆਰਾ ਭੇਜੇ ਗਏ ਉਪਰਾਜਪਾਲ ਦਾ ਅਧਿਕਾਰੀਆਂ ‘ਤੇ ਕੋਈ ਕੰਟਰੋਲ ਨਹੀਂ ਹੋਵੇਗਾ। ‘ਆਪ’ ਨੇਤਾ ਅਤੇ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੇ ਇਸ ਫੈਸਲੇ ਨੂੰ ‘ਇਤਿਹਾਸਕ ਫੈਸਲਾ’ ਦੱਸਿਆ ਅਤੇ ਕਿਹਾ ਕਿ ਇਹ ਇਕ ਮਜ਼ਬੂਤ ਸੰਦੇਸ਼ ਦਿੰਦਾ ਹੈ। ਚੱਢਾ ਨੇ ਟਵੀਟ ਕੀਤਾ, ‘ਸਤਿਆਮੇਵ ਜਯਤੇ। ਦਿੱਲੀ ਦੀ ਜਿੱਤ ਹੋਈ।’Centre-Delhi service dispute

ਮਾਣਯੋਗ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ ਇਹ ਸਖ਼ਤ ਸੰਦੇਸ਼ ਦਿੰਦਾ ਹੈ ਕਿ ਦਿੱਲੀ ਸਰਕਾਰ ਦੇ ਨਾਲ ਕੰਮ ਕਰ ਰਹੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਨੂੰ ਭੰਗ ਕਰਨ ਲਈ ਕੇਂਦਰ ਦੁਆਰਾ ਭੇਜੇ ਗਏ ਅਣ-ਚੁਣੇ, ਅਣ-ਅਧਿਕਾਰਤ ਵਿਅਕਤੀਆਂ ਯਾਨੀ ਉਪਰਾਜਪਾਲ ਦੀ ਬਜਾਏ, ਚੁਣੀ ਹੋਈ ਸਰਕਾਰ ਰਾਹੀਂ ਦਿੱਲੀ ਦੇ ਲੋਕਾਂ ਦੀ ਸੇਵਾ ਕਰਨਾ ਹੈ।Centre-Delhi service dispute

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...