Sunday, December 29, 2024

ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ ਸੈਂਟਰ ਦੇ ਕੰਮਕਾਜ ਦੀ ਸਮੀਖਿਆ

Date:

  • • ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਨੂੰ ਸੈਂਟਰ ਦੀ ਕਾਰਗੁਜ਼ਾਰੀ ਦਿਖਾਉਣ ਵਾਸਤੇ ਚੁਣੇ ਗਏ ਚਾਰ ਸੂਬਿਆਂ ਵਿੱਚ ਪੰਜਾਬ ਨੂੰ ਕੀਤਾ ਗਿਆ ਸ਼ਾਮਲ
  • • ਸੈਂਟਰ ਆਫ ਐਕਸੀਲੈਂਸ ਵਿੱਚ ਪਹਿਲਾਂ ਹੀ 140 ਵਿਦਿਆਰਥੀ ਲੈ ਰਹੇ ਹਨ ਸਿਖਲਾਈ, ਦੋ ਮਹੀਨੇ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ  ਕੀਤਾ ਗਿਆ ਸੀ ਉਦਘਾਟਨ
  • • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਦੇ ਯੋਗ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 19 ਜੁਲਾਈ:

CENTRE OF EXCELLENCE PHAGWARA ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ ‘ਸੈਂਟਰ ਆਫ਼ ਐਕਸੀਲੈਂਸ’ (ਸੀ.ਓ.ਈ.) ਦਾ ਉਦਘਾਟਨ ਕੀਤੇ ਜਾਣ ਦੇ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ 140 ਦੇ ਕਰੀਬ ਉਮੀਦਵਾਰ, ਜਿਨ੍ਹਾਂ ਵਿੱਚ 32 ਲੜਕੀਆਂ ਵੀ ਸ਼ਾਮਲ ਹਨ,  ਇਸ ਕੇਂਦਰ ਵਿੱਚ ਵੱਖ-ਵੱਖ ਨੌਕਰੀਆਂ (ਜੌਬ ਰੋਲਜ਼) ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ।

ਵਿਸ਼ਵ ਬੈਂਕ ਦੇ ਪ੍ਰਧਾਨ ਸ੍ਰੀ ਅਜੈ ਬੰਗਾ ਨੇ ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ (ਐਮ.ਐਸ.ਡੀ.ਈ) ਦੇ ਅਧਿਕਾਰੀਆਂ ਨਾਲ ਅੱਜ ਇੱਥੇ ਇਸ ਸੈਂਟਰ ਦੇ ਕੰਮਕਾਜ ਸਬੰਧੀ ਸਮੀਖਿਆ ਕੀਤੀ। ਦੱਸਣਯੋਗ ਹੈ ਕਿ ਵਿਸ਼ਵ ਬੈਂਕ ਦੇ ਪ੍ਰਧਾਨ ਅੱਗੇ ਸੈਂਟਰ ਆਫ ਐਕਸੀਲੈਂਸ ਦੀ ਕਾਰਗੁਜ਼ਾਰੀ ਨੂੰ ਦਰਸਾਉਣ ਲਈ ਚੁਣੇ ਗਏ ਚਾਰ ਸੂਬਿਆਂ ਵਿੱਚ ਪੰਜਾਬ ਦਾ ਨਾਮ ਵੀ ਸ਼ਾਮਲ ਸੀ। ਚੁਣੇ ਗਏ ਬਾਕੀ ਤਿੰਨ ਸੂਬਿਆਂ ਵਿੱਚ ਕਰਨਾਟਕ, ਉੜੀਸਾ ਅਤੇ ਮਹਾਰਾਸ਼ਟਰ ਸ਼ਾਮਲ ਹਨ। also read : ਗਾਇਕ ਇੰਦਰਜੀਤ ਨਿੱਕੂ ਨੇ ਫਿਰ ਮੰਗੀ ਪੰਜਾਬੀਆਂ ਤੋਂ ਮਾਫ਼ੀ!

ਸੈਂਟਰ ਆਫ਼ ਐਕਸੀਲੈਂਸ ਪੰਜਾਬ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਵਿਸ਼ਵ ਬੈਂਕ ਦੁਆਰਾ ਫੰਡਿਡ ‘ਸੰਕਲਪ’ ਸਕੀਮ ਤਹਿਤ ਸਥਾਪਿਤ ਕੀਤਾ ਗਿਆ ਸੀ। ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ 9 ਫਰਵਰੀ, 2023 ਨੂੰ ਫਗਵਾੜਾ ਵਿਖੇ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ ਲਈ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਨਾਲ ਇੱਕ ਸਮਝੌਤਾ ਕੀਤਾ ਸੀ ਅਤੇ ਇਸ ਕੇਂਦਰ ਦਾ ਉਦਘਾਟਨ 26 ਮਈ ਨੂੰ ਕੀਤਾ ਗਿਆ ਸੀ। CENTRE OF EXCELLENCE PHAGWARA

ਮੀਟਿੰਗ ਦੌਰਾਨ ਸ੍ਰੀ ਅਜੈ ਬੰਗਾ ਨੇ ਸੈਂਟਰ ਆਫ਼ ਐਕਸੀਲੈਂਸ ਵਿਖੇ ਸਿਖਲਾਈ ਲੈ ਰਹੀਆਂ ਮਹਿਲਾ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ।

ਇਸ ਸੈਂਟਰ ਦੀ ਸਥਾਪਨਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਯੋਗ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਸੀ.ਓ.ਈ. ਸਫਲਤਾਪੂਰਵਕ ਕਾਰਜਸ਼ੀਲ ਹੈ, ਜਿਸ ਵਿੱਚ 32 ਲੜਕੀਆਂ ਸਮੇਤ ਕੁੱਲ 140 ਉਮੀਦਵਾਰ ਹਨ। ਇਹ ਉਮੀਦਵਾਰ ਆਟੋਮੋਟਿਵ ਮਸ਼ੀਨ ਆਪਰੇਟਰ, ਫਿਟਰ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਅਸੈਂਬਲੀ ਸਮੇਤ ਹੋਰਨਾਂ ਨੌਕਰੀਆਂ ਲਈ ਸਿਖਲਾਈ ਲੈ ਰਹੇ ਹਨ। ਸੈਂਟਰ ਆਫ਼ ਐਕਸੀਲੈਂਸ ਵਿੱਚ ਕੁੱਲ 2000 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। CENTRE OF EXCELLENCE PHAGWARA

ਸੈਂਟਰ ਆਫ਼ ਐਕਸੀਲੈਂਸ ਮਹਿਲਾ ਸਸ਼ਕਤੀਕਰਨ ‘ਤੇ ਕੇਂਦ੍ਰਿਤ ਹੈ ਅਤੇ ਇਸਦਾ ਉਦੇਸ਼ ਗੈਰ-ਰਵਾਇਤੀ ਖੇਤਰਾਂ ਵਿੱਚ ਮਹਿਲਾ ਉਮੀਦਵਾਰਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨਾ ਹੈ।

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...