Sunday, December 29, 2024

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ 

Date:

ਚੰਡੀਗੜ੍ਹ, 31 ਮਾਰਚ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ।ਸਿਬਿਨ ਸੀ ਨੇ ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਤਾਂ ਜੋ ਪੰਜਾਬ ਭਰ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਨੂੰ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਵਾਸਤੇ ‘ਸੀ-ਵਿਜਿਲ’ ਐਪਲੀਕੇਸ਼ਨ ਬਾਰੇ ਨਾਗਰਿਕਾਂ ਵਿੱਚ ਜਾਗਰੂਕਤਾ ਵਧਾਉਣ ਵਿੱਚ ਸਹਿਯੋਗ ਦੇਣ ਲਈ ਕਿਹਾ। ਇਸ ਦੌਰਾਨ ਮੌਜੂਦ ਪੱਤਰਕਾਰਾਂ ਵੱਲੋਂ ਲੋਕ ਸਭਾ ਚੋਣਾਂ-2024 ਵਿੱਚ ਚੋਣ ਡਿਊਟੀ ‘ਤੇ ਤਾਇਨਾਤ ਮੀਡੀਆ ਕਰਮੀਆਂ ਲਈ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ  ਚੋਣ ਕਮਿਸ਼ਨ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕੀਤੀ ਗਈ ਅਤੇ ਸਿਬਿਨ ਸੀ ਵੱਲੋਂ ਪ੍ਰੈੱਸ ਕਲੱਬ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ ਗਿਆ।  

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...