Thursday, December 26, 2024

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਰਟੀਫਿਕੇਟ ਰੱਦ

Date:


ਚੰਡੀਗੜ੍ਹ, 25 ਅਗਸਤ:

Certificate revoked ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

 ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਬਲਵੀਰ ਸਿੰਘ ਪੁੱਤਰ ਸ੍ਰੀ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਫਾਜਿਲਕਾ ਦੇ ਵਾਸੀ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ।

READ ALSO :ਜੰਗਲਾਤ ਹੇਠ ਰਕਬੇ ਨੂੰ ਵਧਾਉਣ ਲਈ ਪੌਦੇ ਲਗਾਉਣ ਵਿੱਚ ਤੇਜ਼ੀ ਲਿਆਂਦੀ ਜਾਵੇ: ਲਾਲ ਚੰਦ

ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਸੁਖਤਿਆਰ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਸਿਰਕੀਬੰਦ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਉਸ ਵੱਲੋਂ ਇਸ ਸਰਟੀਫਿਕੇਟ ਦੇ ਅਧਾਰ ਤੇ ਈ.ਟੀ.ਟੀ. ਵਿੱਚ ਦਾਖਲਾ ਲਿਆ ਗਿਆ ਸੀ। ਜ਼ਿਲ੍ਹਾ ਭਲਾਈ ਅਫਸਰ, ਫਿਰੋਜ਼ਪੁਰ ਦੀ ਸਾਲ 2001 ਦੀ ਰਿਪੋਰਟ ਅਨੁਸਾਰ ਉਸ ਦੀ ਜਾਤੀ ਗਲਤ ਹੋਣ ਕਾਰਣ ਈ.ਟੀ.ਟੀ ਦੇ ਚੌਥੇ ਸਮੈਸਟਰ ਦਾ ਰਿਜਲਟ ਰੋਕ ਲਿਆ ਗਿਆ ਤੇ ਐਸ.ਸੀ.ਈ.ਆਰ.ਟੀ ਵੱਲੋਂ ਈ.ਟੀ.ਟੀ ਦਾ ਦਾਖਲਾ ਰੱਦ ਕਰ ਦਿੱਤਾ ਸੀ। ਉਸ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ।  ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਮਿਤੀ 6-4-2004 ਰਾਹੀਂ ਉਸ ਨੂੰ ਰਾਹਤ ਨਾ ਦਿੰਦੇ ਹੋਏ, ਰਿਟ ਡਿਸਮਿਸ ਕਰ ਦਿੱਤੀ ਸੀ। ਇਸਦੇ ਬਾਵਜੂਦ ਉਸਨੇ ਸਰੰਡਰ ਨਹੀ ਕੀਤਾ ਸਗੋਂ ਬੀ.ਐਡ ਕਰਕੇ 2006 ਵਿੱਚ ਇਸ ਸਰਟੀਫਿਕੇਟ ਦੇ ਅਧਾਰ ਤੇ ਪੰਜਾਬੀ ਲੈਕਚਰਾਰ ਦੀ ਨੋਕਰੀ ਹਾਸਲ ਕੀਤੀ।

ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।Certificate revoked

ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਾਜਿਲਕਾ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਸੁਖਤਿਆਰ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 577 ਮਿਤੀ 09.08.1994 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।Certificate revoked

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...