Wednesday, January 15, 2025

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਮਿਲੇਗੀ 50 ਫੀਸਦ ਸਬਸਿਡੀ

Date:

ਚੰਡੀਗੜ੍ਹ, 1,ਅਕਤੂਬਰ 2023:

Certified Wheat Seeds’ ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਤਕਰੀਬਨ 2 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬੀਜਾਂ ਦੀ ਕੁੱਲ ਕੀਮਤ ‘ਤੇ 50 ਫੀਸਦੀ ਸਬਸਿਡੀ ਜਾਂ ਪ੍ਰਤੀ ਕੁਇੰਟਲ ਵੱਧ ਤੋਂ ਵੱਧ 1000 ਰੁਪਏ ਸਬਸਿਡੀ ਦੇ ਹਿਸਾਬ ਨਾਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਕਿਸਾਨਾਂ ਨੂੰ ਕਣਕ ਦੇ ਬੀਜ ਦੀ ਖਰੀਦ ਸਮੇਂ ਕੀਮਤ ‘ਚੋਂ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਹੋਈ ਰਕਮ ਹੀ ਅਦਾ ਕਰਨੀ ਹੋਵੇਗੀ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇੱਕ ਕਿਸਾਨ ਨੂੰ ਸਬਸਿਡੀ ਵਾਲਾ ਬੀਜ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਬਸਿਡੀ ਵਾਲੇ ਬੀਜਾਂ ਦੀ ਵੰਡ ਸਮੇਂ ਅਨੁਸੂਚਿਤ ਜਾਤੀਆਂ, ਛੋਟੇ (2.5 ਏਕੜ ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਤਰਜੀਹ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਸਬਸਿਡੀ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ 31 ਅਕਤੂਬਰ, 2023 ਤੱਕ ਆਨਲਾਈਨ ਪੋਰਟਲ http://agrimachinerypb.com ‘ਤੇ ਆਪਣੀਆਂ ਅਰਜ਼ੀਆਂ ਨਿਰਧਾਰਿਤ ਪ੍ਰੋਫਾਰਮੇ ਵਿੱਚ ਜਮ੍ਹਾਂ ਕਰਵਾ ਸਕਦੇ ਹਨ।

READ ALSO : 2000 ਰੁਪਏ ਦੇ ਨੋਟ ਬਦਲਣ ਦੀ ਮਿਆਦ ਇੱਕ ਹਫ਼ਤੇ ਲਈ ਵਧਾਈ

ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਸ੍ਰੀ ਕੇ.ਏ.ਪੀ. ਸਿਨਹਾ ਨੂੰ ਸੂਬੇ ਵਿੱਚ ਵੇਚੇ ਜਾ ਰਹੇ ਬੀਜਾਂ ‘ਤੇ ਪੂਰੀ ਨਿਗਰਾਨੀ ਰੱਖਣ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਬੀਜ ਹੀ ਮੁਹੱਈਆ ਕਰਵਾਏ ਜਾਣ।

ਸ. ਖੁੱਡੀਆਂ ਨੇ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਖੇਤੀਬਾੜੀ ਅਫ਼ਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਬੀਜਾਂ ਦੀ ਵੰਡ ਦੌਰਾਨ ਹੇਰਾਫੇਰੀ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਸ੍ਰੀ ਕੇ.ਏ.ਪੀ.ਸਿਨਹਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦੇ ਬੀਜ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਸਾਰੀਆਂ ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਅਤੇ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਨੂੰ ਸਬਸਿਡੀ ਵਾਲੇ ਪ੍ਰਮਾਣਿਤ ਬੀਜ ਵੇਚਣ ਦੀ ਇਜਾਜ਼ਤ ਹੋਵੇਗੀ ਅਤੇ ਉਹ ਪੋਰਟਲ ‘ਤੇ ਵੀ ਰਜਿਸਟਰ ਹੋਣਗੇ। ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਜਾਂ ਉਨ੍ਹਾਂ ਦੇ ਡੀਲਰ ਪੋਰਟਲ ‘ਤੇ ਵੇਚੇ ਗਏ ਬੀਜ ਦੇ ਥੈਲੇ ਦੇ ਟੈਗ ਨੰਬਰ ਸਮੇਤ ਬਿੱਲ ਅਪਲੋਡ ਕਰਨਗੇ।Certified Wheat Seeds’

ਡੱਬੀ

ਕਣਕ ਦੇ ਬੀਜਾਂ ਦੀਆਂ ਪ੍ਰਮਾਣਿਤ ਕਿਸਮਾਂ

ਇਹ ਸਬਸਿਡੀ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਉਪਲਬਧ ਹੋਵੇਗੀ, ਜਿਨ੍ਹਾਂ ਵਿੱਚ ਉੱਨਤ ਪੀ.ਬੀ.ਡਬਲਿਊ 343, ਉੱਨਤ ਪੀ.ਬੀ.ਡਬਲਿਊ  550, ਪੀ.ਬੀ.ਡਬਲਿਊ 1 ਜ਼ਿੰਕ, ਪੀ.ਬੀ.ਡਬਲਿਊ  725, ਪੀ.ਬੀ.ਡਬਲਿਊ  677, ਐਚ.ਡੀ. 3086, ਡਬਲਿਊ.ਐਚ. 1105, ਪੀ.ਬੀ.ਡਬਲਿਊ  1 ਚਪਾਤੀ, ਪੀ.ਬੀ.ਡਬਲਿਊ  766, ਡੀ.ਬੀ.ਡਬਲਿਊ  303, ਡੀ.ਬੀ.ਡਬਲਿਊ 187, ਡੀ.ਬੀ.ਡਬਲਿਊ 222 , ਪੀ.ਬੀ.ਡਬਲਿਊ  803, ਪੀ.ਬੀ.ਡਬਲਿਊ  824, ਪੀ.ਬੀ.ਡਬਲਿਊ  826, ਪੀ.ਬੀ.ਡਬਲਿਊ  869 ਅਤੇ ਪੀ.ਬੀ.ਡਬਲਿਊ  752 ਸ਼ਾਮਲ ਹਨ।Certified Wheat Seeds’

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...