Saturday, January 4, 2025

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸ਼ਹਿਰ ਵਾਸੀਆਂ ਦੀ ਮੰਗ ਕੀਤੀ ਪੂਰੀ

Date:

ਫਤਿਹਗੜ੍ਹ ਚੂੜੀਆਂ/ਬਟਾਲਾ,,1 ਜਨਵਰੀ ( ) ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਮਿਲਕੇ ਹਲਕੇ ਦੇ ਵਿਕਾਸ ਲਈ ਉਪਰਾਲੇ ਕੀਤੇ ਜਾ ਰਹੇ ਹਨ। 

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸ਼ਹਿਰ ਫਤਿਹਗੜ੍ਹ ਚੂੜੀਆਂ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਫਤਿਹਗੜ੍ਹ ਚੂੜੀਆਂ ਤੋਂ ਬਟਾਲਾ ਰੋਡ ਪੈਟਰੋਲ ਪੰਪ ਦੇ ਨੇੜੇ ਬਣੇ ਡਵਾਈਡਰ ਜੋ ਐਕਸੀਡੈਂਟਾਂ ਦਾ ਕਾਰਨ ਬਣਦੇ ਸਨ। ਇਸ ਨੂੰ ਸੜਕ ਵਿੱਚੋਂ ਹਟਾ ਕੇ ਸਹੀ ਕੀਤਾ ਜਾ ਰਿਹਾ ਹੈ ਤਾਂ ਜੋ ਕੀ ਆਉਣ ਵਾਲੇ ਵਾਹਨਾਂ ਨੁੰ ਦੁਰਘਟਨਾ ਗ੍ਰਸਤ ਹੋਣ ਤੋਂ ਬਚਾਇਆ ਜਾ ਸਕੇ । 

ਇਸ ਮੌਕੇ ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ, ਮਲਜਿੰਦਰ ਸਿੰਘ ਪੁਰੀਆ, ਨਵੀਸ਼ ਨੰਦਾ ਫਤਿਹਗੜ੍ਹ ਚੂੜੀਆਂ, ਸੁਖਦੇਵ ਸਿੰਘ, ਰਿੰਕੂ ਘਸੀਟਪੁਰਾ, ਕਰਨ ਬਾਠ, ਹਰਪ੍ਰੀਤ ਸਿੰਘ ਖਜਾਨਾਕੋਟ, ਗੁਰ ਪ੍ਰਤਾਪ ਸਿੰਘ ਪੱਤੀ ਬਾਠ, ਗੁਰਦੇਵ ਸਿੰਘ ਔਜਲਾ, ਕੁਲਬੀਰ ਸਿੰਘ ਅਲੀਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਕਰਮਜੀਤ ਸਿੰਘ ਬਰਾੜ ਤੇ ਜਗਜੀਤ ਸਿੰਘ ਆਜ਼ਮਪੁਰ ਹਾਜ਼ਰ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਯੋਜਨਾ ਤਹਿਤ ਲਾਂਚ ਕੀਤੀ ਮੋਬਾਈਲ ਐਪ ਬਾਰੇ ਪਿੰਡਾਂ ਦੀਆ ਪੰਚਾਇਤਾਂ ਨੂੰ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 4 ਜਨਵਰੀ           ਬਲਾਕ ਪੰਚਾਇਤ ਅਫ਼ਸਰ ਦਫ਼ਤਰ ਵਿਖੇ ਨਵ-ਨਿਯੁਕਤ ਸਰਪੰਚਾਂ ਦੀ ਸਿਖਲਾਈ ਦੌਰਾਨ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਸਟੇਟ ਹੈਲਥ ਏਜੰਸੀ ਐਪ ਬਾਰੇ ਮਾਸ ਮੀਡੀਆ ਸ਼ਾਖਾ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਇੱਕ ਐਂਡਰਾਇਡ ਮੋਬਾਈਲ ਐਪਲੀਕੇਸ਼ਨ ਸਟੇਟ ਹੈਲਥ ਏਜੰਸੀ ਪੰਜਾਬ ਲਾਂਚ ਕੀਤੀ ਗਈ ਹੈ। ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ।           ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਵਿੱਚ ਇਸ ਸਕੀਮ ਅਧੀਨ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 651918 ਲਾਭਪਾਤਰੀ ਹਨ। ਇਨ੍ਹਾਂ ਵਿੱਚੋਂ ਲਗਭਗ 3,88,685 ਲਾਭਪਾਤਰੀਆਂ ਨੇ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਲਏ ਹਨ।           ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਦੇ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਸੂਬੇ ਭਰ ਦੇ ਲਗਭਗ 45 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ।           ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਲਈ ਆਪਣੀ ਯੋਗਤਾ ਦੀ ਜਾਂਚ ਕਰਨ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ ਤੇ...

ਡਿਪਟੀ ਕਮਿਸ਼ਨਰ ਵੱਲੋਂ ਐਸ.ਜੀ.ਪੀ.ਸੀ. ਬੋਰਡ ਦੇ ਗਠਨ ਲਈ ਡ੍ਰਾਫਟ ਵੋਟਰ ਸੂਚੀ ਜਾਰੀ, ਦਾਅਵੇ ਤੇ ਇਤਰਾਜ਼ ਮੰਗੇ

ਮਾਲੇਰਕੋਟਲਾ, 4 ਜਨਵਰੀ :                    ਡਿਪਟੀ ਕਮਿਸ਼ਨਰ ਡਾ.ਪੱਲਵੀ ਵੱਲੋਂ ਅੱਜ...