ਚੇਅਰਮੈਨ ਰਮਨ ਬਹਿਲ ਨੇ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੇ ਸਲਾਨਾ ਕਲੰਡਰ ਨੂੰ ਰਲੀਜ ਕੀਤਾ

ਗੁਰਦਾਸਪੁਰ, 4 ਫਰਵਰੀ ( ) – ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤਿਆਰ ਕੀਤੇ ਗਏ ਸਲਾਨਾ ਕਲੰਡਰ 2024 ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਰੀਲੀਜ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਨੰਦਨ ਸਿੰਘ ਮੋਹਨੀਆ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ ਵੀ ਹਾਜ਼ਰ ਸਨ।

ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦਾ ਸਲਾਨਾ ਕਲੰਡਰ ਰੀਲੀਜ ਕਰਨ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਆਪਣੀਆਂ ਸੇਵਾਵਾਂ ਸਦਕਾ ਸੂਬਾ ਵਾਸੀਆਂ ਨੂੰ ਸ਼ੁੱਧ ਤੇ ਸਾਫ਼ ਪਾਣੀ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਰਮਚਾਰੀ ਪੂਰੀ ਮਿਹਨਤ ਨਾਲ ਆਪਣੀ ਜਿੰਮੇਵਾਰੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਵੱਲੋਂ ਜੋ ਇਹ ਕਲੰਡਰ ਤਿਆਰ ਕੀਤਾ ਗਿਆ ਹੈ ਇਹ ਸਲਾਘਾਯੋਗ ਉਪਰਾਲਾ ਹੈ।

ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੇ ਆਗੂ ਵੱਲੋਂ ਆਪਣੀਆਂ ਕੁਝ ਮੰਗਾਂ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਯੂਨੀਅਨ ਆਗੂਆਂ ਦੀਆਂ ਮੰਗਾਂ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਇਹ ਸਾਰੀਆਂ ਮੰਗਾਂ ਪੰਜਾਬ ਸਰਕਾਰ ਕੋਲ ਉਠਾਣਗੇ ਅਤੇ ਉਨ੍ਹਾਂ ਦੀ ਪੁਰਜ਼ੋਰ ਵਕਾਲਤ ਵੀ ਕਰਨਗੇ।

ਇਸ ਮੌਕੇ ਸੁਖਜੀਤ ਕੁਮਾਰ, ਰਵਿੰਦਰ ਸਿੰਘ ਸੈਣੀ, ਨਰਬੀਰ ਸਿੰਘ, ਰਾਜਪਾਲ ਦਾਸ, ਜਗਜੀਤ ਸੈਣੀ, ਲੱਖਾ ਸਿੰਘ, ਸਰਬਜੀਤ ਸਿੰਘ ਠੱਠਾ, ਜਸਕਰਨ ਸਿੰਘ, ਰੇਸ਼ਮ ਸਿੰਘ, ਰਣਜੀਤ ਸਿੰਘ ਭਿੰਡਰ, ਗੁਰਮੀਤ ਸਿੰਘ, ਮਨਜੀਤ ਮਸੀਹ, ਵੀਰ ਸਿੰਘ, ਬਲਵਿੰਦਰ ਸਿੰਘ, ਵਰਿੰਦਰ ਕੁਮਾਰ, ਸੁਭਾਸ਼ ਚੰਦਰ, ਰੁਪੰਿਦਰ ਸਿੰਘ, ਜੀਤ ਪਾਲ, ਰਛਪਾਲ ਦਾਸ, ਰਾਜ ਕੁਮਾਰ ਅਤੇ ਕੁਲਭੂਸ਼ਨ ਕੁਮਾਰ ਵੀ ਹਾਜ਼ਰ ਸਨ।

[wpadcenter_ad id='4448' align='none']