Wednesday, January 15, 2025

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੀਤੇ

Date:

ਮਾਨਸਾ, 30  ਅਗਸਤ:
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਕੋਟਪਾ ਐਕਟ ਸ੍ਰ. ਕੁਲਵੰਤ ਸਿੰਘ ਦੀਆਂ ਹਦਾਇਤਾਂ ਅਤੇ ਵਾਇਸ ਚੇਅਰਮੈਨ-ਕਮ-ਸਿਵਲ ਸਰਜਨ ਡਾ.ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇੇ ਦਰਸ਼ਨ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ’ਤੇ ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਤੰਬਾਕੂ ਦੇ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਜ਼ਿਲ੍ਹਾ ਨੋਡਲ ਅਫ਼ਸਰ, ਦਰਸ਼ਨ ਸਿੰਘ ਨੇ ਦੱਸਿਆ ਕਿ ਟੀਮ ਵੱਲੋਂ ਸ਼ਹਿਰੀ ਖੇਤਰ ਦੇ ਜਨਤਕ ਸਥਾਨਾਂ ਵਿੱਚ ਜਾ ਕੇ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਂਵਾ ਆਦਿ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲ੍ਹੀਆਂ ਸਿਗਰਟਾਂ ਦੀ ਵਿਕਰੀ ਕਰਨ ’ਤੇ, ਦੁਕਾਨਾਂ ’ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਨਾ ਲੱਗੇ ਹੋਣ ਕਾਰਨ ਜ਼ੁਰਮਾਨਾ ਕੀਤਾ ਗਿਆ। ਇਸ ਤੋਂ ਇਲਾਵਾ ਮਾਨਸਾ ਸ਼ਹਿਰ ਵਿਖੇ ਬਸ ਸਟੈਂਡ ਦੇ ਆਲੇ ਦੁਆਲੇ ਦੁਕਾਨਦਾਰਾਂ ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂ ਦਾ ਸੇਵਨ ਕਰ ਰਹੇ 12 ਵਿਅਕਤੀਆਂ ਦੇ ਚਲਾਨ ਕੀਤੇ ਗਏ।
ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦਾ ਪਾਲਣ ਜਰੂਰੀ ਹੈ ਤਾਂ ਜੋ ਕੋਟਪਾ ਐਕਟ 2003 ਨੂੰ ਲਾਗੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿਕਰੀ ’ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ।
ਇਸ ਮੌਕੇ ਸੁਖਪਾਲ ਸਿੰਘ, ਲੀਲਾ ਰਾਮ, ਖੁਸ਼ਵਿੰਦਰ ਸਿੰਘ ਅਤੇ ਅਸ਼ਵਨੀ ਕੁਮਾਰ ਮਲਟੀਪਰਪਜ਼ ਹੈਲਥ  ਸੁਪਰਵਾਇਜਰ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...