ਮਾਨਸਾ, 22 ਜਨਵਰੀ :
ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਤੇ ਐਸ.ਡੀ.ਐਮ. ਮਾਨਸਾ ਸ਼੍ਰੀ ਮਨਜੀਤ ਸਿੰਘ ਰਾਜਲਾ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਭੀਖੀ—ਬਰਨਾਲਾ ਰੋਡ ’ਤੇ ਨਾਕਾ ਲਗਾ ਕੇ ਵੱਖ—ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਚੈਕਿੰਗ ਦੌਰਾਨ ਵੱਖ—ਵੱਖ ਸਕੂਲਾਂ ਦੀਆਂ ਕਰੀਬ 21 ਬੱਸਾਂ ਚੈੱਕ ਕੀਤੀਆਂ ਗਈਆਂ ਅਤੇ ਜਿੰਨ੍ਹਾਂ ਬੱਸਾਂ ਦੇ ਦਸਤਾਵੇਜ਼ ਘੱਟ ਪਾਏ ਗਏ ਉਨ੍ਹਾਂ ਵਿੱਚੋਂ 02 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਇੱਕ ਹਫਤੇ ਦੇ ਅੰਦਰ ਆਪਣੇ ਦਸਤਾਵੇਜ਼ ਪੂਰੇ ਕੀਤੇ ਜਾਣ। ਇਸ ਮੌਕੇ ਉਨ੍ਹਾਂ ਨੂੰ ਸੇਫ ਸਕੂਲ ਪਾਲਿਸੀ ਬਾਰੇ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਵੈਨ ਇੰਚਾਰਜਾਂ ਨੂੰ ਹਦਾਇਤ ਕੀਤੀ ਗਈ ਕਿ ਵੈਨ ਵਿੱਚ ਮੁਢਲੀਆਂ ਸਹੂਲਤਾਂ ਜਿਵਂੇ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਬੱਸ ਅੰਦਰ ਕੈਮਰਾ, ਬੱਸ ਦਾ ਰੰਗ ਪੀਲਾ ਅਤੇ ਬੱਸ ਜਾਂ ਵੈਨ ਦੀ ਪੱਟੀ ’ਤੇ ਸਕੂਲ ਦਾ ਨਾਮ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਨੈਸ ਸਰਟੀਫਿਕੇਟ ਅਤੇ ਸਕੂਲੀ ਵਿਦਿਆਰਥਣਾਂ ਲਈ ਲੇਡੀਜ਼ ਐਟਡੈਂਟ ਜ਼ਰੂਰ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਪ੍ਰਤੀ ਬਹੁਤ ਗੰਭੀਰ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹਨਾਂ ਦੇ ਬੱਚੇ ਦੀ ਬੱਸ ਵਿੱਚ ਉਕਤ ਸਹੂਲਤਾਂ ਜਾਂ ਦਸਤਾਵੇਜ਼ ਨਹੀਂ ਹਨ ਤਾਂ ਉਹ ਬੱਸ ਮਾਲਕ ਨੂੰ ਇਨ੍ਹਾਂ ਲੋੜੀਂਦੀਆਂ ਵਸਤਾਂ ਨੂੰ ਮੁਹੱਈਆ ਕਰਵਾਉਣ ਲਈ ਕਹਿਣ।
ਇਸ ਮੌਕੇ ਰਾਜਵੀਰ ਸ਼ਰਮਾ, ਦਿਆ ਨੰਦ, ਸੁਰੇਸ਼ ਕੁਮਾਰ ਏ.ਐਸ.ਆਈ. ਟਰੈਫਿਕ ਇੰਚਾਰਜ ਅਤੇ ਏ.ਐਸ.ਆਈ. ਗੁਰਮੇਲ ਸਿੰਘ ਮੌਜੂਦ ਸਨ।
ਦਸਤਾਵੇਜ਼ ਨਾ ਹੋਣ ਦੀ ਸੂਰਤ ਵਿੱਚ 2 ਸਕੂਲੀ ਬੱਸਾਂ ਦੇ ਕੀਤੇ ਚਲਾਨ
[wpadcenter_ad id='4448' align='none']