1 ਅਤੇ 2 ਮਾਰਚ ਨੂੰ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Chance of rain

Chance of rain
ਸੂਬੇ ਵਿਚ ਇਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ ਅਤੇ ਠੰਡ ਵਿਚ ਵਾਧਾ ਦਰਜ਼ ਕੀਤਾ ਗਿਆ ਹੈ। ਕੁੱਝ ਦਿਨਾਂ ਤੋਂ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਸੀ ਪਰ ਐਤਵਾਰ ਰਾਤ ਤੋਂ ਇਕ ਵਾਰ ਫਿਰ ਤੋਂ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ 2 ਦਿਨ ਹੋਰ ਤਾਪਮਾਨ ਇਸੇ ਤਰ੍ਹਾਂ ਰਹੇਗਾ। 1 ਅਤੇ 2 ਮਾਰਚ ਨੂੰ ਸ਼ਹਿਰ ‘ਚ ਮੀਂਹ ਅਤੇ ਗਰਜ ਹੋਣ ਦੀ ਸੰਭਾਵਨਾ ਹੈ। ਇਹ ਪੱਛਮੀ ਗੜਬੜੀ ਦਾ ਪ੍ਰਭਾਵ ਹੈ, ਜਿਸ ਕਾਰਨ ਮੀਂਹ ਪਵੇਗਾ।Chance of rain

also read :- ਹਰਿਆਣਾ ਦਾ ਬਜਟ ਸੈਸ਼ਨ: ਰਾਜਸਥਾਨ ਨੂੰ ਪਾਣੀ ਦੇਣ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ ਨੇ ਕੀਤਾ ਹੰਗਾਮਾ…

ਇਸ ਤੋਂ ਇਲਾਵਾ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। 3 ਮਾਰਚ ਤੋਂ ਮੌਸਮ ਸਾਫ਼ ਹੋ ਜਾਵੇਗਾ। ਤਾਪਮਾਨ ਦੀ ਗੱਲ ਕਰੀਏ ਤਾਂ ਤਾਪਮਾਨ ਆਮ ਵਾਂਗ ਰਹੇਗਾ। ਇਸ ਸਮੇਂ ਪੂਰਬੀ ਹਵਾਵਾਂ ਚੱਲ ਰਹੀਆਂ ਹਨ। ਪਹਾੜਾਂ ‘ਚ ਬਰਫ਼ਬਾਰੀ ਤੋਂ ਬਾਅਦ ਚੱਲ ਰਹੀਆਂ ਹਵਾਵਾਂ ਕਾਰਨ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 21.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਘੱਟ ਹੈ। ਘੱਟੋ-ਘੱਟ ਤਾਪਮਾਨ 12.9 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਇਕ ਡਿਗਰੀ ਵੱਧ ਸੀ।

[wpadcenter_ad id='4448' align='none']