ਜਲੰਧਰ ਵਿਖੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਚੰਦਨ ਗਰੇਵਾਲ ‘ਆਪ’ ‘ਚ ਹੋਏ ਸ਼ਾਮਲ

Date:

ਜਲੰਧਰ ਵਿਖੇ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਇਥੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਚੰਦਨ ਗਰੇਵਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਚੰਦਨ ਗਰੇਵਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ‘ਆਪ’ ਵਿਚ ਸ਼ਾਮਲ ਕਰਵਾਇਆ। Chandan Grewal joined AAP

ਚੰਦਨ ਗਰੇਵਾਲ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਇਥੇ ਦੱਸ ਦੇਈਏ ਕਿ ਅਕਾਲੀ ਦਲ ਤੋਂ ਪਹਿਲਾਂ ਚੰਦਨ ਗਰੇਵਾਲ ਆਮ ਆਦਮੀ ਪਾਰਟੀ ਵਿਚ ਹੀ ਸਨ ਅਤੇ 2017 ਦੀਆਂ ਚੋਣਾਂ ਦੌਰਾਨ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਕਰਤਾਰਪੁਰ ਤੋਂ ਟਿਕਟ ਵੀ ਦਿੱਤੀ ਸੀ ਪਰ ਉਹ ਹਾਰ ਗਏ ਸਨ। ਸਾਲ 2022 ਦੀਆਂ ਚੋਣਾਂ ਵਿਚ ਉਹ ਅਕਾਲੀ ਦਲ ਵਿਚ ਚਲੇ ਗਏ ਸਨ। ਹੁਣ ਫਿਰ ਤੋਂ ਉਨ੍ਹਾਂ ਦੀ ਆਮ ਆਦਮੀ ਪਾਰਟੀ ਵਿਚ ਘਰ ਵਾਪਸੀ ਹੋ ਗਈ ਹੈ। Chandan Grewal joined AAP

also read :- “ਦਾਜ ਲੈਣ ਵਾਲੇ ਮੈਨੂੰ ਵਿਆਹਾਂ ‘ਚ ਬੁੱਕ ਨਾ ਕਰਨ -ਦਿਲਜੀਤ ਦੋਸਾਂਝ

ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ । ਜ਼ਿਮਨੀ ਚੋਣ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ਦੀ ਸਿਆਸਤ ਵੀ ਭਖ ਚੁੱਕੀ ਹੈ ਅਤੇ ਆਗੂਆਂ ਦਾ ਦਲ-ਬਦਲੂ ਲਗਾਤਾਰ ਜਾਰੀ ਹੈ। Chandan Grewal joined AAP

Share post:

Subscribe

spot_imgspot_img

Popular

More like this
Related

24 ਦਸੰਬਰ ਤੱਕ ਸੁਸਾਸ਼ਨ ਸਪਤਾਹ ਮਨਾਇਆ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 19 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ...

ਉਪ ਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇ ਘੋਸ਼ਿਤ

ਬਠਿੰਡਾ, 19 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ...

ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਲਈ ਨਹਿਰੂ ਸਟੇਡੀਅਮ ਵਿੱਚ ਲਗਾਇਆ ਜਿਲ੍ਹਾ ਪੱਧਰੀ ਕੈਂਪ

ਫਰੀਦਕੋਟ 19 ਦੰਸਬਰ () ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ...