ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ VC ਰਾਹੀ ਪੇਸ਼ ਹੋਇਆ ਰਾਮ ਰਹੀਮ

Chandigarh Court Ram Rahim Appeared

Chandigarh Court Ram Rahim Appeared

ਰਾਮ ਰਹੀਮ (Ram Rahim) ਨੂੰ ਬੇਅਦਬੀ ਮਾਮਲਿਆਂ ‘ਚ ਵੀਰਵਾਰ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ‘ਚ ਪੇਸ਼ ਕੀਤਾ ਗਿਆ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਹੈ। ਇਹ ਸੁਣਵਾਈ ਸੁਪਰੀਮ ਕੋਰਟ ਵੱਲੋਂ 18 ਅਕਤੂਬਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਟੇਅ ਹਟਾ ਲੈਣ ਮਗਰੋਂ ਸੰਭਵ ਹੋ ਸਕੀ ਹੈ। ਮੁਲਜ਼ਮਾਂ ਦੇ ਵਕੀਲਾਂ ਨੇ ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਗਏ। ਇਸ ਸਬੰਧੀ ਹਦਾਇਤਾਂ ਦੇਣ ਦੀ ਵੀ ਮੰਗ ਕੀਤੀ।

ਰਾਮ ਰਹੀਮ ਤੇ ਡੇਰਾ ਪੈਰੋਕਾਰ 2015 ਵਿੱਚ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਦੋਸ਼ੀ ਹੈ। ਕਰੀਬ 6 ਮਹੀਨੇ ਬਾਅਦ ਇਸ ਮਾਮਲੇ ‘ਚ ਰਾਮ ਰਹੀਮ ਤੇ ਹੋਰਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਦੇ ਹੁਕਮਾਂ ’ਤੇ ਫਰਵਰੀ ਵਿੱਚ ਇਹ ਕੇਸ ਫਰੀਦਕੋਟ ਤੋਂ ਚੰਡੀਗੜ੍ਹ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।

Read Also : ਨਵਜੋਤ ਸਿੱਧੂ ‘ਤੇ ਉਸਦੀ ਪਤਨੀ ਨਾਲ ਵੱਜੀ ਵੱਡੀ ਠੱਗੀ , ਰਿਸ਼ਤੇਦਾਰਾਂ ‘ਤੇ ਲੱਗੇ ਗੰਭੀਰ ਇਲਜ਼ਾਮ

ਸਾਲ 2015 ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਇੱਕ ‘ਬੀੜ’ ਚੋਰੀ ਹੋ ਗਈ ਸੀ। ਜਿਸ ਤੋਂ ਬਾਅਦ 25 ਸਤੰਬਰ ਨੂੰ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਗਾਏ ਗਏ ਸਨ। ਇਸ ਤੋਂ ਬਾਅਦ 12 ਅਕਤੂਬਰ ਨੂੰ ਬਰਗਾੜੀ ਦੇ ਗੁਰਦੁਆਰੇ ਨੇੜਿਓਂ ਚੋਰੀ ਹੋਈ ‘ਬੀੜ’ ਦੇ ਪਾਟੇ ਹੋਏ ਅੰਗ ਮਿਲੇ ਸਨ। ਪੰਜਾਬ ਪੁਲਿਸ ਦੀ ਐਸਆਈਟੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Chandigarh Court Ram Rahim Appeared