‘ਆਪ’ ਦਾ 2 ਫਰਵਰੀ ਨੂੰ ਦਿੱਲੀ ‘ਚ ਵੱਡਾ ਪ੍ਰਦਰਸ਼ਨ, CM ਕੇਜਰੀਵਾਲ ਤੇ ਭਗਵੰਤ ਮਾਨ ਕਰਨਗੇ ਸ਼ਿਰਕਤ

Chandigarh Mayor Election Controversy

Chandigarh Mayor Election Controversy

2 ਫਰਵਰੀ ਨੂੰ ਦਿੱਲੀ ਵਿੱਚ ‘ਆਪ’ ਦਾ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਇਸ ਪ੍ਰਦਰਸ਼ਨ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹਿੱਸਾ ਲੈਣਗੇ। ‘ਆਪ’ ਭਾਜਪਾ ਹੈੱਡਕੁਆਰਟਰ ‘ਤੇ ਪ੍ਰਦਰਸ਼ਨ ਕਰੇਗੀ। ਜੇਕਰ ਭਾਜਪਾ ਨੇ ਧਾਂਦਲੀ ਰਾਹੀਂ ਮੇਅਰ ਨਿਯੁਕਤ ਕੀਤਾ ਤਾਂ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ ਹੋਵੇਗਾ।

ਦੱਸ ਦੇਈਏ ਕਿ ਹਾਲ ਹੀ ਵਿੱਚ ਹੋਈਆਂ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਸਭ ਤੋਂ ਵੱਧ ਕੌਂਸਲਰ ਹੋਣ ਦੇ ਬਾਵਜੂਦ ‘ਆਪ’-ਕਾਂਗਰਸ ਗਠਜੋੜ ਚੋਣ ਹਾਰ ਗਿਆ ਸੀ। ਚੰਡੀਗੜ੍ਹ ਮੇਅਰ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਅਤੇ ‘ਆਪ’ ਦੇ ਕੌਂਸਲਰਾਂ ਨੇ ਵੀ ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ‘ਤੇ ਧਾਂਦਲੀ ਅਤੇ ਸਹੀ ਚੋਣ ਪ੍ਰਕਿਰਿਆ ਦੀ ਪਾਲਣਾ ਨਾ ਕਰਨ ਦੇ ਦੋਸ਼ ਲਗਾਏ ਹਨ।

ਅੱਜ ਇਹ ਮਾਮਲਾ ਹਾਈਕੋਰਟ ਵਿੱਚ ਵੀ ਪਹੁੰਚਿਆ, ਜਿਸ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਅਤੇ ਪ੍ਰਸ਼ਾਸਨ ਤੋਂ 3 ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।

ਇਸ ਦੌਰਾਨ ਖਬਰ ਆਈ ਹੈ ਕਿ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਵਿਚ ਧਰਨਾ ਦੇਣਗੇ। ਇਸ ਸਬੰਧੀ ਸਾਰੇ ਪਾਰਟੀ ਵਿਧਾਇਕਾਂ ਨੂੰ ਧਰਨੇ ਵਿਚ ਪਹੁੰਚਣ ਲਈ ਆਖਿਆ ਗਿਆ ਹੈ।

READ ALSO: ਅਦਾਲਤ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ

Chandigarh Mayor Election Controversy

[wpadcenter_ad id='4448' align='none']