Saturday, January 18, 2025

ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ‘ਆਪ’ ਦਾ ਹੋਇਆ ਗਠਜੋੜ, ਪਵਨ ਬਾਂਸਲ ਨੇ ਕੀਤਾ ਐਲਾਨ

Date:

Chandigarh MC Election

ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਮੇਅਰ ਚੋਣਾਂ ਤੋਂ ਪਹਿਲਾਂ ਗਠਜੋੜ ਹੋ ਗਿਆ ਹੈ। ਇਸ ਦੀ ਪੁਸ਼ਟੀ ਸਾਬਕਾ ਮੰਤਰੀ ਤੇ ਚੰਡੀਗੜ੍ਹ ਦੇ ਸਾਬਕਾ ਐਮਪੀ ਤੇ ਸੀਨੀਅਰ ਕਾਂਗਰਸੀ ਲੀਡਰ ਪਵਨ ਬਾਂਸਲ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਚ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਗਠਜੋੜ ਹੋ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੇਅਰ ਦਾ ਅਹੁਦਾ ਆਮ ਆਦਮੀ ਪਾਰਟੀ ਕੋਲ ਹੀ ਰਹੇਗਾ ਤੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਕਾਂਗਰਸ ਕੋਲ ਹੋਣਗੇ।

ਪਵਨ ਕੁਮਾਰ ਬਾਂਸਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਿਗਮ ਚੋਣਾਂ ਆ ਗਈਆਂ ਹਨ। ਅਸੀਂ ਸਾਰਿਆਂ ਨੇ ਇਸ ‘ਤੇ ਚਰਚਾ ਕੀਤੀ। ਵਿਚਾਰ-ਵਟਾਂਦਰੇ ਤੋਂ ਬਾਅਦ ਫੈਸਲਾ ਕੀਤਾ ਗਿਆ ਹੈ ਕਿ ‘ਆਪ’ ਮੇਅਰ ਦੇ ਅਹੁਦੇ ਲਈ ਅਤੇ ਕਾਂਗਰਸ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਲੜੇਗੀ। ਨਤੀਜਾ ਇਹ ਹੋਵੇਗਾ ਕਿ ਇੰਡੀਆ ਬਲਾਕ ਤੋਂ ਸਾਡਾ ਉਮੀਦਵਾਰ ਚੰਗੇ ਬਹੁਮਤ ਨਾਲ ਕਾਮਯਾਬ ਹੋਵੇਗਾ।

ਮੇਅਰ ਦੀ ਚੋਣ ਦੀ ਕਾਰਵਾਈ ਸੈਕਟਰ-17 ਸਥਿਤ ਨਗਰ ਨਿਗਮ ਦਫ਼ਤਰ ‘ਚ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਸਭ ਤੋਂ ਪਹਿਲਾਂ ਮੇਅਰ ਅਤੇ ਫਿਰ ਸੀਨੀਅਰ ਡਿਪਟੀ ਮੇਅਰ ਤੇ ਫਿਰ ਡਿਪਟੀ ਮੇਅਰ ਦੇ ਅਹੁਦੇ ਲਈ ਵੋਟਿੰਗ ਹੋਵੇਗੀ। ਵੋਟਿੰਗ ਬੈਲਟ ਪੇਪਰ ਰਾਹੀਂ ਹੋਵੇਗੀ।

READ ALSO:ਧੋਨੀ ਦੀ ਧਮਾਕੇਦਾਰ ਫਿਫਟੀ ਤੇ ਟੁੱਟਿਆ ਵਿਰਾਟ ਕੋਹਲੀ ਦਾ ਵੱਡਾ ਰਿਕਾਰਡ..

ਬੈਠਕ ‘ਚ ਰਾਹੁਲ ਤੇ ਰਾਘਵ ਚੱਢਾ ਰਹੇ ਮੌਜੂਦ

ਮਲਿਕਾਅਰਜੁਨ ਖੜਗੇ ਦੀ ਰਿਹਾਇਸ਼ ‘ਤੇ ਹੋਈ ਬੈਠਕ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਵੀ ਮੌਜੂਦ ਸਨ। ਅਜਿਹੀਆਂ ਖਬਰਾਂ ਹਨ ਕਿ ‘ਆਪ’ ਤੇ ਕਾਂਗਰਸ ਦਿੱਲੀ, ਪੰਜਾਬ ਦੇ ਨਾਲ-ਨਾਲ ਗੋਆ ਤੇ ਹਰਿਆਣਾ ‘ਚ ਸੀਟਾਂ ਸਾਂਝੀਆਂ ਕਰ ਸਕਦੇ ਹਨ।

Chandigarh MC Election

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...