ਚੰਡੀਗੜ੍ਹ ‘ਚ ਪੁਲਿਸ ਨੂੰ ਧੱਕਾ ਦੇ ਕੇ ਅੰਬਾਲਾ ਕੇਂਦਰੀ ਜੇਲ੍ਹ ਦਾ ਕੈਦੀ ਫਰਾਰ

Chandigarh Prisoner Absconds

ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਕੈਦੀ ਪੁਲੀਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ। ਕੈਦੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਉਸ ਨੂੰ ਰਾਤ ਕਰੀਬ ਡੇਢ ਵਜੇ ਅੰਬਾਲਾ ਕੇਂਦਰੀ ਜੇਲ੍ਹ ਤੋਂ ਲਿਆਂਦਾ ਗਿਆ। ਉਸਨੇ ਜੇਲ੍ਹ ਵਿੱਚ ਕੱਚ ਨਿਗਲ ਲਿਆ ਸੀ। ਗੰਭੀਰ ਹਾਲਤ ਕਾਰਨ ਉਸ ਨੂੰ ਹਸਪਤਾਲ ਲਿਆਂਦਾ ਗਿਆ।

ਛੱਤ ਤੋਂ ਛਾਲ ਮਾਰ ਕੇ ਫਰਾਰ

ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਨੂੰ ਪੁਲੀਸ ਨੇ ਇਲਾਜ ਲਈ ਦਾਖ਼ਲ ਕਰਵਾਇਆ ਸੀ। ਪਰ ਕੁਝ ਦੇਰ ਬਾਅਦ ਹੀ ਉਹ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਭੱਜ ਗਿਆ। ਉਸ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ। ਜਾਣਕਾਰੀ ਮੁਤਾਬਕ ਉਹ ਨਿਹੰਗ ਸਿੱਖ ਦੱਸਿਆ ਜਾਂਦਾ ਹੈ।

ਇਹ ਵੀ ਪੜ੍ਹੋ: ਸੰਸਦ ‘ਤੇ ਹਮਲੇ ਦੀ 22ਵੀਂ ਬਰਸੀ ‘ਤੇ ਸੁਰੱਖਿਆ ਵਿਚ ਵੱਡੀ ਢਿੱਲ, ਲੋਕਸਭਾ ‘ਚ ਘੁਸੇ ਦੋ ਨੌਜਵਾਨ

ਚੰਡੀਗੜ੍ਹ ਪੁਲਿਸ ਨੂੰ ਦਿੱਤੀ ਸ਼ਿਕਾਇਤ

ਅੰਬਾਲਾ ਪੁਲੀਸ ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਦੇ ਸੈਕਟਰ-34 ਪੁਲੀਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੈਦੀ ਖ਼ਿਲਾਫ਼ ਪੁਲੀਸ ਹਿਰਾਸਤ ਵਿੱਚੋਂ ਫਰਾਰ ਹੋਣ ਦਾ ਕੇਸ ਵੀ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਕੈਮਰਿਆਂ ਦੀ ਰਿਕਾਰਡਿੰਗ ਅਨੁਸਾਰ ਮੁਲਜ਼ਮ ਕਿੱਥੇ ਭੱਜ ਗਿਆ ਹੈ ਇਸ ਦੀ ਜਾਂਚ ਕਰ ਰਹੀ ਹੈ।

Chandigarh Prisoner Absconds

[wpadcenter_ad id='4448' align='none']