Change in the age of marriage
ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਬੇਟੀਆਂ ਦੇ ਵਿਆਹ ਦੀ ਉਮਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੁੱਖੂ ਸਰਕਾਰ ਨੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਧੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਕਰਨ ਲਈ ਬਿੱਲ ਪੇਸ਼ ਕੀਤਾ ਸੀ। ਮੰਗਲਵਾਰ ਨੂੰ ਸਦਨ ਦੀ ਕਾਰਵਾਈ ਦੌਰਾਨ ਇਸ ਬਿੱਲ ਨੂੰ ਬਿਨਾਂ ਕਿਸੇ ਵਿਰੋਧ ਦੇ ਪਾਸ ਕਰ ਦਿੱਤਾ ਗਿਆ। ਹਾਲਾਂਕਿ ਹੁਣ ਇਸ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ।Change in the age of marriage
ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਮੰਗਲਵਾਰ ਨੂੰ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਬਾਲ ਵਿਆਹ ਰੋਕੂ ਬਿੱਲ-2024 ਨੂੰ ਸਦਨ ਵਿੱਚ ਪੇਸ਼ ਕਰਕੇ ਪਾਸ ਕਰ ਦਿੱਤਾ ਗਿਆ। ਰਾਜ ਦੇ ਸਿਹਤ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਧਨੀਰਾਮ ਸ਼ਾਂਡਿਲ ਨੇ ਵਿਧਾਨ ਸਭਾ ਵਿੱਚ ਬਾਲ ਵਿਆਹ ਰੋਕ (ਹਿਮਾਚਲ ਪ੍ਰਦੇਸ਼ ਸੋਧ ਬਿੱਲ, 2024) ਪੇਸ਼ ਕੀਤਾ। ਇਸ ਦੌਰਾਨ ਇਸ ‘ਤੇ ਕੋਈ ਚਰਚਾ ਨਹੀਂ ਹੋਈ ਅਤੇ ਇਹ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਿਆ।
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2024)
ਜ਼ਿਕਰਯੋਗ ਹੈ ਕਿ ਹੁਣ ਤੱਕ ਹਿਮਾਚਲ ਪ੍ਰਦੇਸ਼ ‘ਚ ਲੜਕੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 18 ਸਾਲ ਹੈ। ਪਰ ਸੂਬਾ ਸਰਕਾਰ ਨੇ ਹੁਣ ਇਸ ਨੂੰ 3 ਸਾਲ ਵਧਾ ਕੇ 21 ਸਾਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੁੱਖੂ ਕੈਬਨਿਟ ਨੇ 7 ਮਹੀਨੇ ਪਹਿਲਾਂ ਸੋਧੇ ਹੋਏ ਖਰੜੇ ਨੂੰ ਪ੍ਰਵਾਨਗੀ ਦਿੱਤੀ ਸੀ ਅਤੇ ਹੁਣ ਇਸ ਨੂੰ ਸਦਨ ਵਿੱਚ ਪਾਸ ਕਰ ਦਿੱਤਾ ਗਿਆ ਹੈ।Change in the age of marriage