Changed school hours (ਸੁਖਦੀਪ ਸਿੰਘ ਗਿੱਲ ਲੁਧਿਆਣਾ ) ਪੰਜਾਬ ਵਿੱਚ ਵੀ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਚੱਲਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।
ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਹੋਵੇਗਾ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਤੋਂ ਬਾਅਦ ਦੁਪਹਿਰ 3.20 ਵਜੇ ਤੱਕ ਹੋਵੇਗਾ। ਇਹ ਸਮਾਂ 28 ਫਰਵਰੀ ਤੱਕ ਲਾਗੂ ਰਹੇਗਾ।
READ ALSO : ਰੋਪੜ੍ਹ ਦੇ ਵਕੀਲ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਨਿੰਦਣਯੋਗ: ਡਾ.ਬਲਜੀਤ ਕੌਰ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਕੁਝ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਐਤਵਾਰ ਨੂੰ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 31.4 ਡਿਗਰੀ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ ਵਿੱਚ 32 ਡਿਗਰੀ ਅਤੇ ਪਠਾਨਕੋਟ ਵਿੱਚ 30 ਡਿਗਰੀ ਰਿਹਾ। Changed school hours
ਜੇਕਰ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਬਠਿੰਡਾ ਵਿੱਚ 15.4 ਡਿਗਰੀ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ ਵਿੱਚ 16 ਡਿਗਰੀ ਅਤੇ ਪਠਾਨਕੋਟ ਵਿੱਚ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। Changed school hours