Changed weather in Punjab
ਪੰਜਾਬ ਵਿਚ ਇਕਦਮ ਮੌਸਮ ਬਦਲ ਗਿਆ ਹੈ। ਕੱਲ੍ਹ ਸ਼ਾਮ ਤੋਂ ਸ਼ੁਰੂ ਹੋਈ ਬਾਰਸ਼ ਨੇ ਵੱਡੀ ਰਾਹਤ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੇ ਕੁਝ ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਬਣਿਆਂ ਰਹੇਗਾ। ਇਧਰ, ਪੰਜਾਬ ਅਤੇ ਗੁਆਂਢੀ ਸੂਬਿਆਂ ਵਿਚ ਮਾਨਸੂਨ ਬਾਰੇ ਵੱਡੀ ਅਪਡੇਟ ਆਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਏਕੇ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਵਿਚ ਆਪਣੇ ਤੈਅ ਸਮੇਂ ਅਨੁਸਾਰ 27-28 ਜੂਨ ਦੇ ਨਜ਼ਦੀਕ ਮੌਨਸੂਨ ਦਸਤਕ ਦੇ ਸਕਦਾ ਹੈ।
ਪੱਛਮੀ ਗੜਬੜੀ ਦੇ ਚੱਲਦਿਆਂ ਮਾਨਸੂਨ ਤੋਂ ਪਹਿਲਾਂ ਪਏ ਮੀਂਹ ਕਰਕੇ ਲੋਕਾਂ ਨੂੰ 20-21 ਜੂਨ ਤੱਕ ਮੌਸਮ ਖੁਸ਼ਗਵਾਰ ਰਹਿ ਸਕਦਾ ਹੈ। ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਮਾਝੇ ਤੇ ਦੋਆਬੇ ਇਲਾਕੇ ’ਚ ਹਨੇਰੀ ਚੱਲੀ ਤੇ ਉਸ ਤੋਂ ਬਾਅਦ ਹਲਕਾ ਮੀਂਹ ਪਿਆ।Changed weather in Punjab
ਇਸ ਦਾ ਅਸਰ ਮਾਲਵੇ ਵਿਚ ਵੀ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ਦੇ ਕੁਝ ਇਲਾਕਿਆਂ ’ਚ ਮੀਂਹ ਦੇ ਨਾਲ ਗੜੇਮਾਰੀ ਵੀ ਹੋਈ ਹੈ। ਸੂਬੇ ਦੇ ਜਲੰਧਰ, ਹੁਸ਼ਿਆਰਪੁਰ, ਪਠਾਨਕੋਟ, ਰੋਪੜ, ਆਨੰਦਪੁਰ ਸਾਹਿਬ, ਲੁਧਿਆਣਾ, ਮੁਹਾਲੀ ਤੇ ਪਟਿਆਲਾ ਦੇ ਕੁਝ ਇਲਾਕਿਆਂ ’ਚ ਹਨੇਰੀ ਤੋਂ ਬਾਅਦ ਮੀਂਹ ਪੈਣ ਕਾਰਨ ਤਾਪਮਾਨ ’ਚ ਵੀ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਪੰਜਾਬ ’ਚ ਕਈ ਥਾਵਾਂ ’ਤੇ ਹਨੇਰੀ ਚੱਲਣ ਤੋਂ ਇਲਾਵਾ ਮੀਂਹ ਪੈ ਸਕਦਾ ਹੈ।
also read :- ਅੱਜ ਚੰਡੀਗੜ੍ਹ ‘ਚ ਕਿਸਾਨਾਂ ਦੀ ਪ੍ਰੈਸ ਕਾਨਫਰੰਸ: 14 ਫਸਲਾਂ ‘ਤੇ MSP ਵਧਾਉਣ ਦਾ ਫੈਸਲਾ ਰੱਦ, ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ ਧਰਨਾ
ਦਿੱਲੀ ਦੇ ਲੋਕ ਇਸ ਸਮੇਂ ਕਹਿਰ ਦੀ ਗਰਮੀ ਤੋਂ ਪ੍ਰੇਸ਼ਾਨ ਹਨ। ਬੁੱਧਵਾਰ ਦੇਰ ਰਾਤ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਰਾਤ ਨੂੰ ਹਨੇਰੀ ਦੇ ਨਾਲ-ਨਾਲ ਹੋਈ ਬਾਰਿਸ਼ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ। ਆਈਐਮਡੀ ਦੇ ਅਨੁਸਾਰ, ਤਾਜ਼ਾ ਪੱਛਮੀ ਗੜਬੜੀ ਨਾਲ ਉੱਤਰੀ ਖੇਤਰ ਵਿੱਚ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਦਿੱਲੀ ਵਿੱਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਤੂਫਾਨ ਦੀ ਵੀ ਸੰਭਾਵਨਾ ਹੈ।Changed weather in Punjab
ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਵਿੱਚ ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਦੱਖਣ-ਪੂਰਬੀ ਮੱਧ ਪ੍ਰਦੇਸ਼, ਵਿਦਰਭ ਦੇ ਕੁਝ ਹਿੱਸਿਆਂ, ਤੇਲੰਗਾਨਾ, ਛੱਤੀਸਗੜ੍ਹ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਦੱਖਣੀ ਉੜੀਸਾ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ, ਤੱਟਵਰਤੀ ਕਰਨਾਟਕ ਅਤੇ ਕੋਂਕਣ ਅਤੇ ਗੋਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।