ਕਾਂਗਰਸ ਦੀ ਚੰਨੀ ਸਰਕਾਰ ਸੀ ਚੰਗੀ ਸਰਕਾਰ, ਲੋਕ ਚੰਨੀ ਨੂੰ ਯਾਦ ਕਰਨ ਲੱਗੇ- ਗੁਰਕੀਰਤ ਸਿੰਘ ਕੋਟਲੀ ਜਲੰਧਰ

26 ਅਪ੍ਰੈਲ
Channi government of Congress ਪੰਜਾਬ ਅੰਦਰ ਝੂਠੀਆਂ ਗਾਰੰਟੀਆਂ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਗਈ ਹੈ, ਲੋਕ ਚੰਨੀ ਦੀ ਚੰਗੀ ਸਰਕਾਰ ਨੂੰ ਯਾਦ ਕਰਨ ਲੱਗੇ ਕਿਉਂਕਿ ਸ. ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਲੋਕਾਂ ਦੇ ਭਲੇ ਲਈ ਚੰਗੇ ਫੈਸਲੇ ਲਏ ਸਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਨਿਜ਼ਾਮੁਦੀਨ ਪੁਰ ਵਿਖੇ ਕਾਂਗਰਸੀ ਉਮੀਦਵਾਰ ਪ੍ਰੋ ਕਰਮਜੀਤ ਕੌਰ ਚੌਧਰੀ ਦੇ ਹੱਕ ਵਿੱਚ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਲੋਕ ਤੇ ਪੰਜਾਬ ਵਿਰੋਧੀ ਫ਼ੈਸਲੇ ਲਏ ਹਨ, ਲਾਅਰਿਆ ਤੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਕੇ ਬਣੀ ਸਰਕਾਰ ਨੇ ਸਭ ਤੋਂ ਵੱਡਾ ਧੋਖਾ ਔਰਤਾਂ ਨਾਲ ਕੀਤਾ ਉਨ੍ਹਾਂ 1000 ਰੁਪਏ ਮਹੀਨਾ ਦੇਣ ਦਾ ਲਾਰਾ ਲਾ ਕੇ ਉਸ ਨੂੰ 13 ਮਹੀਨੇ ਬੀਤ ਉਪਰੰਤ ਪੂਰਾ ਨਹੀਂ ਕੀਤਾ। ਸ. ਕੋਟਲੀ ਨੇ ਅੱਗੇ ਬੋਲਦਿਆਂ ਕਿਹਾ ਕਿ ਲੋਕਾਂ ਨੂੰ ਆਪ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਕਾਂਗਰਸ ਕਿਸਾਨਾਂ, ਗਰੀਬਾਂ, ਮਜ਼ਦੂਰਾਂ ਤੇ ਛੋਟੇ ਵਪਾਰੀਆਂ ਦੀ ਹਿਤੈਸ਼ੀ ਪਾਰਟੀ ਹੈ ਜੋ ਪੰਜਾਬ ਦੇ ਭਲੇ ਲਈ ਸੰਘਰਸ਼ਸ਼ੀਲ ਹੈ। Channi government of Congress

ਪੰਜਾਬ ਦੇ ਲੋਕਾਂ ਨੂੰ ਕੇਜਰੀਵਾਲ ਤੇ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਲ ਕੀਤੀ ਹੁਣ ਬਦਲਾਅ ਦੇ ਨਾਂ ਤੇ ਬਣੀ ਸਰਕਾਰ ਤੋਂ ਪੰਜਾਬ ਦੀ ਵਾਗਡੋਰ ਸੰਭਾਲੀ ਨਹੀਂ ਜਾ ਰਹੀ, ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਤਰਸਯੋਗ ਹਾਲਤ ਤੋਂ ਪੰਜਾਬ ਦੇ ਲੋਕ ਦੁਖੀ ਹਨ ਸਿੱਧੂ ਮੂਸੇ ਵਾਲਾ ਦਾ ਕਤਲ ਆਪ ਸਰਕਾਰ ਦੇ ਮੱਥੇ ਤੇ ਕਲੰਕ ਹੈ‌ ਉਨ੍ਹਾਂ ਆਦਮਪੁਰ ਦੇ ਲੋਕਾਂ ਨੂੰ ਕਾਂਗਰਸ ਦੇ ਉਮੀਦਵਾਰ ਪ੍ਰੋ ਕਰਮਜੀਤ ਕੌਰ ਚੌਧਰੀ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਕਾਲਾ ਬੱਕਰਾ, ਦਰਾਵਾਂ, ਲੇਸੜੀਵਾਲ, ਨੰਗਲ ਫੀਦਾ ਪਿੰਡਾਂ ਵਿੱਚ ਵੀ ਲੋਕਾਂ ਨਾਲ ਤਾਲਮੇਲ ਕਰਕੇ ਲਾਮਬੰਦੀ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਮੱਲ੍ਹੀ, ਜਸਵੀਰ ਸਿੰਘ ਸੈਣੀ, ਮਲਕੀਤ ਸਿੰਘ ਲਾਲੀ, ਸੰਦੀਪ ਨਿੱਝਰ, ਜ਼ੋਰਾਵਰ ਸਿੰਘ ਸੰਘਵਾਲ, ਕਰਨੈਲ ਸਿੰਘ, ਚੌਧਰੀ ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।

[wpadcenter_ad id='4448' align='none']