ਵਿਜੀਲੈਂਸ ਸਾਬਕਾ CM ਚੰਨੀ ਤੋਂ 13 ਜੂਨ ਨੂੰ ਮੁੜ ਕਰੇਗੀ ਪੁੱਛਗਿੱਛ, ਵਿਜੀਲੈਂਸ ਨੇ ਕੀਤਾ ਤਲਬ

Date:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵਿਜੀਲੈਂਸ ਮੁੜ ਪੁੱਛਗਿੱਛ ਕਰੇਗੀ। ਪੰਜਾਬ ਵਿਜੀਲੈਂਸ ਨੇ ਚੰਨੀ ਨੂੰ 13 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਉਸ ਤੋਂ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਚੰਨੀ ਨੇ ਪੰਜਾਬ ਸਰਕਾਰ ‘ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ।Channi re-examined on June 13

ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਚੰਨੀ ਤੋਂ ਪਹਿਲਾਂ ਵੀ ਇਕ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਚੰਨੀ ਨੇ ਜਾਂਚ ਟੀਮ ਨੂੰ ਆਪਣੀ ਜਾਇਦਾਦ ਅਤੇ ਹੋਰ ਰਿਕਾਰਡ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਚਰਨਜੀਤ ਸਿੰਘ ਚੰਨੀ ਦਾ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਇਸ ‘ਤੇ ਚੰਨੀ ਨੇ ਵਿਦੇਸ਼ ਦੌਰਾ ਰੱਦ ਕਰਨ ਦੀ ਗੱਲ ਕਹੀ ਸੀ।Channi re-examined on June 13

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 june,2023) Today Hukamnama Darbar Sahib JI

ਇਸ ਤੋਂ ਪਹਿਲਾਂ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਵੀ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ ’ਤੇ ਉਸ ਦੇ ਕਤਲ ਦਾ ਖ਼ਦਸ਼ਾ ਪ੍ਰਗਟਾਇਆ ਸੀ। ਪ੍ਰੈੱਸ ਕਾਨਫਰੰਸ ‘ਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਣਯੋਗ ਸਰਕਾਰ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਇੱਥੋਂ ਤੱਕ ਕਿ ਉਨ੍ਹਾਂ ਨੂੰ ਮਾਰਿਆ ਵੀ ਜਾ ਸਕਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ। ਹਾਲਾਂਕਿ ਚੰਨੀ ਨੇ ਵਿਜੀਲੈਂਸ ਜਾਂਚ ਦਾ ਸਾਹਮਣਾ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਲਿਤ ਭਾਈਚਾਰੇ ਦੀਆਂ ਉਮੀਦਾਂ ‘ਤੇ ਖਰਾ ਉਤਰਨ ‘ਚ ਨਾਕਾਮ ਰਹੀ ਹੈ।Channi re-examined on June 13

Share post:

Subscribe

spot_imgspot_img

Popular

More like this
Related