ਸੰਸਦ ਵਿਚ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਬੋਲੇ ਚਰਨਜੀਤ ਚੰਨੀ

Date:

Channi spoke in favor of Amritpal Singh

 ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕ ਸਭਾ ਵਿਚ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ। ਸੰਸਦ ਵਿਚ ਬੋਲਦਿਆਂ ਚੰਨੀ ਨੇ ਕਿਹਾ ਕਿ ਅੱਜ ਦੇਸ਼ ਵਿਚ ਅਣਐਲਾਨੀ ਐਮਰਜੈਂਸੀ ਹੈ। ਅੰਮ੍ਰਿਤਪਾਲ ਸਿੰਘ ਨੂੰ ਐੱਨ. ਐੱਸ. ਏ. ਲਗਾ ਕੇ ਜੇਲ੍ਹ ‘ਚ ਰੱਖਿਆ ਗਿਆ ਹੈ। ਇਹ ਵੀ ਐਮਰਜੈਂਸੀ ਹੀ ਹੈ। ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਵਿਚ ਖਡੂਰ ਸਾਹਿਬ ਸੀਟ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ। ਲੋਕਾਂ ਨੇ ਉਨ੍ਹਾਂ ਨੇ ਪਾਰਲੀਮੈਂਟ ਭੇਜਿਆ, ਇਸ ਦੇ ਬਾਵਜੂਦ ਉਹ ਜੇਲ੍ਹ ਵਿਚ ਹੈ।ਖਡੂਰ ਸਾਹਿਬ ਹਲਕੇ ਦੇ ਲੋਕਾਂ ਦੀ ਆਵਾਜ਼ ਜੇਲ੍ਹ ਵਿਚ ਬੰਦ ਹੈ ਇਸ ਹਲਕੇ ਦੀਆਂ ਮੁਸ਼ਕਲਾਂ ਨੂੰ ਕੌਣ ਸਾਂਸਦ ‘ਚ ਪਹੁੰਚਾਏਗਾ ਜਦਕਿ ਇੱਥੋਂ ਦਾ ਐੱਮ. ਪੀ. ਜੇਲ੍ਹ ਵਿਚ ਬੰਦ ਹੈ।Channi spoke in favor of Amritpal Singh

also read :- ਸ਼ੰਭੂ ਬਾਰਡਰ ਦੇ ਖੁੱਲਣ ਨੂੰ ਲੈਕੇ ਅੱਜ ਸੁਪਰੀਮ ਕੋਰਟ ‘ਚ ਹੋਵੇਗਾ ਫੈਸਲਾ !

ਵਿਰੋਧੀਆਂ ‘ਤੇ ਕਾਰਵਾਈ ਕਰਨ ਲਈ ਏਜੰਸੀਆਂ ਪਿੱਛੇ ਲਗਾ ਦਿੱਤੀਆਂ ਜਾਂਦੀਆਂ ਹਨ ਹਨ। ਇਹ ਵੀ ਐਮਰਜੈਂਸੀ ਨਹੀਂ ਤਾਂ ਹੋਰ ਕੀ ਹੈ। ਕਿਸਾਨਾਂ ਨੂੰ ਖਾਲਿਸਤਾਨੀ ਕਿਹਾ ਜਾਂਦਾ ਹੈ। ਚੰਨੀ ਨੇ ਕਿਹਾ ਕਿ ਪੰਜਾਬ ਕੋਈ ਵਿਦੇਸ਼ੀ ਧਰਤੀ ‘ਤੇ ਨਹੀਂ ਸਗੋਂ ਦੇਸ਼ ਦੀ ਹੀ ਧਰਤੀ ‘ਤੇ ਹੈ ਪਰ ਫਿਰ ਵੀ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਬਾਰਡਰ ‘ਤੇ ਪੱਕੀਆਂ ਰੋਕਾਂ ਲਗਾ ਦਿੱਤੀਆਂ ਗਈਆਂ। ਚੰਨੀ ਨੇ ਕਿਹਾ ਕਿ ਕਾਂਗਰਸ ਵਲੋਂ ਦਿੱਤੇ ਗਏ ਸਕਾਲਰਸ਼ਿਪ ਲੈ ਕੇ ਮੈਂ ਪੀ. ਐੱਚ. ਡੀ. ਤਕ ਦੀ ਪੜ੍ਹਾਈ ਕੀਤੀ ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਇਸ ਨੂੰ ਘਟਾ ਕੇ ਦਲਿਤਾ ਦੇ ਪੇਟ ‘ਤੇ ਲੱਤ ਮਾਰੀ ਹੈ। Channi spoke in favor of Amritpal Singh

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...