ਮੈਂ ਭਤੀਜੇ-ਭਾਣਜਿਆਂ ਨੂੰ ਪੁੱਛ ਲਿਐ, ਕੋਈ ਪੈਸਾ ਨਹੀਂ ਲਿਆ

Date:

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਏ ਗਏ ਇਲਜ਼ਾਮਾਂ ਪਿੱਛੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰੈੱਸ ਕਾਨਫਰੰਸ ਕਰਕੇ ਮੋੜਵਾਂ ਜਵਾਬ ਦਿੱਤਾ ਹੈ। ਚੰਨੀ ਨੇ ਆਪਣੇ ‘ਤੇ ਲਗਾਏ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ‘ਤੇ ਲੱਗੇ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਸਾਰੇ ਇਲਜ਼ਾਮ ਝੂਠੇ ਹਨ, ਉਨ੍ਹਾਂ ਦੇ ਭਤੀਜੇ ਨੇ ਵੀ ਅਜਿਹਾ ਕੁਝ ਨਹੀਂ ਕੀਤਾ। Charnjit singh channi case

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਭਤੀਜੇ ਨੇ ਅਜਿਹਾ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਖਿਲਾਫ ਕੋਈ ਸ਼ਿਕਾਇਤ ਹੈ ਤਾਂ ਕੇਸ ਦਰਜ ਕਰੋ। ਚੰਨੀ ਨੇ ਕਿਹਾ ਕਿ ਮੈਂ ਅੱਜ ਤੱਕ ਕਿਸੇ ਤੋਂ ਇੱਕ ਰੁਪਿਆ ਵੀ ਰਿਸ਼ਵਤ ਨਹੀਂ ਲਈ ਹੈ।

also read : CM ਮਾਨ ਵੱਲੋਂ ਦਰਿਆਈ ਪਾਣੀ ਰਾਜਸਥਾਨ ਨੂੰ ਦੇਣ ਖਿਲਾਫ਼ ਅਕਾਲੀ ਦਲ ਭਲਕੇ ਅਬੋਹਰ ‘ਚ ਦੇਵੇਗਾ ਰੋਸ ਧਰਨਾ

ਮੈਂ ਅਜਿਹੇ ਝੂਠੇ ਇਲਜ਼ਾਮਾਂ ਤੋਂ ਘਬਰਾਉਣ ਵਾਲਾ ਨਹੀਂ ਅਤੇ ਨਾ ਹੀ ਭੱਜਣ ਵਾਲਾ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਤਿੰਨ ਮਹੀਨੇ ਵਾਲਾ ਮੁੱਖ ਮੰਤਰੀ ਚੰਨੀ ਹੀ ਦਿੱਸਦਾ ਹੈ। ਸ਼ਾਇਦ ਮੈਂ ਗਰੀਬ ਮੁੱਖ ਮੰਤਰੀ ਸੀ, ਇਸੇ ਲਈ ਮੇਰੇ ਪਿੱਛੇ ਪਏ ਹਨ। ਮੈਂ ਭਤੀਜੇ-ਭਾਣਜਿਆਂ ਨੂੰ ਪੁੱਛ ਲਿਆ ਹੈ, ਸਭ ਨੇ ਕਿਹਾ ਹੈ ਕਿ ਅਸੀਂ ਕੋਈ ਗਲਤ ਕੰਮ ਨਹੀਂ ਕੀਤਾ ਹੈ। Charnjit singh channi case

ਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ ਦਿੱਤੀ ਸੀ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਸੀ- ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਝ ਪੰਜਾਬੀਆਂ ਸਾਹਮਣੇ ਰੱਖਾਂਗਾ… Charnjit singh channi case

ਮੁੱਖ ਮੰਤਰੀ ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ ‘ਤੇ ਇੱਕ ਕ੍ਰਿਕਟਰ ਤੋਂ ਸਰਕਾਰੀ ਨੌਕਰੀ ਦੇ ਬਦਲੇ 2 ਕਰੋੜ ਰੁਪਏ ਮੰਗਣ ਦਾ ਦੋਸ਼ ਲਗਾਇਆ ਹੈ। ਭਗਵੰਤ ਮਾਨ ਦੇ ਇਸ ਦਾਅਵੇ ਕਾਰਨ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...