ਹਲਕਾ 019 ਅੰਮ੍ਰਿਤਸਰ ਦੱਖਣੀ ਦੇ ਬੂਥਾਂ ਦੀ ਚੈਕਿੰਗ ਕੀਤੀ

ਅੰਮ੍ਰਿਤਸਰ 19 ਅਪ੍ਰੈਲ 2024— ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੇ ਆਦੇਸ਼ ਮੁਤਾਬਕ ਅੱਜ  ਹਲਕਾ 019 ਅੰਮ੍ਰਿਤਸਰ ਦੱਖਣੀ ਦੇ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਸ਼੍ਰੀ ਸੁਰਿੰਦਰ ਸਿੰਘ  ਨੇ ਹਲਕੇ ਦੇ ਬੂਥਾਂ ਦੀ ਚੈਕਿੰਗ ਕੀਤੀ, ਚੈਕਿੰਗ ਦੌਰਾਨ ਵਧੀਕ ਕਮਿਸ਼ਨਰ  ਵੱਲੋਂ ਬੂਥਾਂ ਤੇ ਏ.ਐਮ.ਐਫ (Assured Minimuun Facilities ) ਦਾ ਖਾਸ ਤੌਰ ਤੇ ਨਿਰੀਖਣ ਕੀਤਾ ਗਿਆ।

ਉਨ੍ਹਾਂ ਵੱਲੋਂ ਮੌਕੇ ਤੇ ਹੀ ਸੈਕਟਰ ਸੁਪਰਵਾਈਜ਼ਰਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਕਿਸੇ ਵੀ ਤਰ੍ਹਾਂ ਦੀ ਵੀ ਬੂਥਾਂ ਤੇ ਕੋਈ ਵੀ ਛੋਟੀ ਤੋਂ ਛੋਟੀ ਕਮੀ ਹੈ ਤਾਂ ਅਗਲੇ 48 ਘੰਟਿਆਂ ਵਿੱਚ ਉਸ ਨੂੰ ਠੀਕ ਕਰਕੇ ਰਿਪੋਰਟ ਸੌਂਪੀ ਜਾਵੇ। ਵਧੀਕ ਕਮਿਸ਼ਨਰ  ਵੱਲੋਂ ਕਿਹਾ ਗਿਆ ਕਿ  ਡਿਪਟੀ ਕਮਿਸ਼ਨਰ ਦੇ ਆਦੇਸ਼ ਮੁਤਾਬਕ ਬੂਥਾਂ ਤੇ ਆਉਣ ਵਾਲੇ ਵੋਟਰਾਂ ਅਤੇ ਪੋਲਿੰਗ ਪਾਰਟੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਇਸ ਮੌਕੇ ਸੈਕਟਰ ਸੁਪਰਵਾਈਜ਼ ਸ਼੍ਰੀ ਬਲਜਿੰਦਰ ਸਿੰਘ ਅਤੇ ਇਲੈਕਸ਼ਨ ਇੰਚਾਰਜ ਸ਼੍ਰੀ ਸੰਜੀਵ ਕਾਲੀਆ ਹਾਜ਼ਰ ਸਨ।

[wpadcenter_ad id='4448' align='none']