ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਕੀਤੀ ਗਈ ਚੈਕਿੰਗ

 ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਕੀਤੀ ਗਈ ਚੈਕਿੰਗ

ਫਰੀਦਕੋਟ 23 ਅਗਸਤ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਡਾਟਾ ਐਨਾਲਿਸਟ ਦਵਿੰਦਰ ਕੌਰ ਅਤੇ ਥਾਣਾ ਫਰੀਦਕੋਟ ਪੁਲਿਸ ਵਿਭਾਗ ਤੋਂ ਬਲਕਾਰ ਸਿੰਘ ਅਤੇ ਜਗਸੀਰ ਸਿੰਘ ਵੱਲੋਂ ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ। ਚੈਕਿੰਗ […]

ਫਰੀਦਕੋਟ 23 ਅਗਸਤ,

ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਡਾਟਾ ਐਨਾਲਿਸਟ ਦਵਿੰਦਰ ਕੌਰ ਅਤੇ ਥਾਣਾ ਫਰੀਦਕੋਟ ਪੁਲਿਸ ਵਿਭਾਗ ਤੋਂ ਬਲਕਾਰ ਸਿੰਘ ਅਤੇ ਜਗਸੀਰ ਸਿੰਘ ਵੱਲੋਂ ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ।

ਚੈਕਿੰਗ ਦੇ ਦੌਰਾਨ ਕੋਈ ਵੀ ਬੱਚਾ ਭੀਖ ਮੰਗਦਾ ਨਹੀਂ ਪਾਇਆ ਗਿਆ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਨੇ ਆਮ ਲੋਕਾਂ ਨੂੰ ਜਾਣੂ ਕਰਵਾਇਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣਾ ਕਾਨੂੰਨੀ ਜੁਰਮ ਹੈ। ਉਹਨਾਂ ਕਿਹਾ ਗਿਆ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਪੜ੍ਹ-ਲਿਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣ ਅਤੇ ਭਵਿੱਖ ਨੂੰ ਸਵਾਰਿਆ ਜਾ ਸਕੇ। ਜੇਕਰ ਕਿਸੇ ਨੂੰ ਕਿਤੇ ਵੀ ਅਜਿਹਾ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਟੋਲ ਫਰੀ ਨੰਬਰ 1098 ਤੇ ਫੋਨ ਕਰਕੇ ਉਸ ਦੀ ਸੂਚਨਾਂ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚ ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਨੰਬਰ ਗੁਪਤ ਰੱਖਿਆ ਜਾਵੇਗਾ।

Tags:

Latest

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ