Friday, December 27, 2024

ਡੀਏਪੀ ਖਾਦ ਦੀਆਂ ਦੁਕਾਨਾਂ ਦੀ ਚੈਕਿੰਗ ਜਾਰੀ : ਡਿਪਟੀ ਕਮਿਸ਼ਨਰ

Date:

ਬਠਿੰਡਾ, 5 ਨਵੰਬਰ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਗੰਭੀਰ ਹੈ ਉਥੇ ਇਸ ਖਿਲਾਫ ਸਖ਼ਤ ਮੁਹਿੰਮ ਵੀ ਵਿੱਢੀ ਗਈ ਹੈ। ਇਸ ਲੜੀ ਤਹਿਤ ਜ਼ਿਲ੍ਹੇ ’ਚ ਅਧਿਕਾਰੀਆਂ ਦੀ ਅਗਵਾਈ ਵਿਚ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਬਣਾਈਆਂ ਗਈਆਂ ਇੰਨ੍ਹਾਂ ਟੀਮਾਂ ਵੱਲੋਂ ਲਗਾਤਾਰ ਦੁਕਾਨਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

       ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਨੇ ਦੱਸਿਆ ਕਿ ਜੁਆਇੰਟ ਡਾਇਰੈਕਟਰ ਖੇਤੀਬੜੀ ਡਾ. ਨਰਿੰਦਰ ਪਾਲ ਸਿੰਘ ਬੈਨੀਪਾਲ ਦੀ ਅਗਵਾਈ ਇਹ ਟੀਮਾਂ ਅਵੈਧ ਭੰਡਾਰਨ ਦੀ ਜਾਂਚ ਕਰਨ ਦੇ ਨਾਲ-ਨਾਲ ਹੀ ਇਹ ਵੀ ਜਾਂਚ ਕਰ ਰਹੀਆਂ ਹਨ ਕਿ ਕਿਸਾਨਾਂ ਨੂੰ ਡੀਏਪੀ ਖਾਦ ਦੇ ਨਾਲ ਕੋਈ ਹੋਰ ਦਵਾਈ ਜਬਰਦਸਤੀ ਤਾਂ ਨਹੀਂ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਸਟਾਕ ਬੋਰਡ ਪੂਰੇ ਕਰਨ ਦੀ ਵੀ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਡੀਏਪੀ ਖਾਦ ਸਬੰਧੀ ਜੇਕਰ ਜ਼ਿਲ੍ਹੇ ਅੰਦਰ ਕਾਲਾਬਜਾਰੀ ਜਾਂ ਖਾਦ ਨਾਲ ਹੋਰ ਸਮਾਨ ਦਿੱਤੇ ਜਾਣ ਦੀ ਸ਼ਿਕਾਇਤ ਹੋਵੇ ਤਾਂ 1100 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਟਸਅੱਪ ਨੰਬਰ 98555-01076 ’ਤੇ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ।

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਟੀਮਾਂ ਨੇ ਦੁਕਾਨਾਂ ਤੇ ਜਾਂਚ ਦੌਰਾਨ ਕਿਤੇ ਕੋਈ ਗੜਬੜੀ ਨਹੀਂ ਪਾਈ ਗਈ ਅਤੇ ਦੁਕਾਨ ਵਿਕ੍ਰੇਤਾਵਾਂ ਵੱਲੋਂ ਸਟਾਕ ਦਾ ਸਹੀ ਰਿਕਾਰਡ ਰੱਖਿਆ ਜਾ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਕਿਸਾਨ ਡੀਏਪੀ ਦੀ ਥਾਂ ਤੇ ਐਨਪੀਕੇ 12:32:16 ਜਾਂ ਸਿੰਗਲ ਸੁਪਰ ਫਾਸਫੇਟ ਜਾਂ ਟ੍ਰਿਪਲ ਸੁਪਰ ਫਾਸਫੇਟ ਜਾਂ ਐਨਪੀਕੇ 10:26:26 ਦੀ ਵਰਤੋਂ ਵੀ ਕਰ ਸਕਦੇ ਹਨ।

ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵਿਕ੍ਰੇਤਾ ਨੇ ਕਿਸਾਨਾਂ ਨੂੰ ਖਾਦਾਂ ਨਾਲ ਬੇਲੋੜਾ ਸਮਾਨ ਦੇਣ ਦੀ ਕੋਸ਼ਿਸ਼ ਕੀਤੀ ਜਾਂ ਵੱਧ ਕੀਮਤ ਲਗਾਈ ਜਾਂ ਕਾਲਾਬਜਾਰੀ ਕੀਤੀ ਤਾਂ ਅਜਿਹੇ ਲੋਕਾਂ ਖਿਲਾਫ ਵਿਭਾਗ ਵੱਲੋਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...