Friday, December 27, 2024

ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ

Date:

ਨਿਹਾਲ ਸਿੰਘ ਵਾਲਾ, 3 ਨਵੰਬਰ –

ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਨਿਹਾਲ ਸਿੰਘ ਵਾਲਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਕਾਲਾਬਜ਼ਾਰੀ ਨਾ ਹੋਵੇ। ਚੈਕਿੰਗ ਟੀਮ ਵਿੱਚ ਬਲਾਕ ਖੇਤੀਬਾੜੀ ਅਫ਼ਸਰ  ਡਾ. ਰੰਚਨਦੀਪ ਕੌਰ ਤੋਂ ਇਲਾਵਾ ਕੁਲਜੀਤ ਸਿੰਘ, ਮੰਗੂ ਸਿੰਘ ਤੇ ਯੋਧਪ੍ਰੀਤ ਸਿੰਘ ਮੌਜੂਦ ਸਨ। 

 ਬਲਾਕ ਖੇਤੀਬਾੜੀ ਅਫ਼ਸਰ  ਡਾ. ਰੰਚਨਦੀਪ ਕੌਰ ਨੇ ਦੱਸਿਆ ਵਿਭਾਗ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਹਨ ਕਿ ਜ਼ਿਲ੍ਹਾ ਮੋਗਾ ਵਿੱਚ ਖਾਦਾਂ ਦੀ ਕਾਲਾਬਾਜ਼ਾਰੀ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਹਨਾਂ ਦੱਸਿਆ ਕਿ  ਫਰਮਾਂ ਦਾ ਸਾਰਾ ਰਿਕਾਰਡ ਘੋਖਿਆ ਗਿਆ,  ਹਾੜ੍ਹੀ ਸੀਜ਼ਨ ਲਈ ਖਾਦਾਂ ਮੁਹੱਈਆ ਕਰਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਟੀਮਾਂ ਲਗਾਤਾਰ ਖਾਦ ਵਿਕਰੇਤਾਵਾਂ ਦੀਆਂ ਚੈਕਿੰਗ ਕਰ ਰਹੀਆਂ ਹਨ ਤਾਂ ਜੋ ਖਾਦ ਦੀ ਵਿਕਰੀ ਸਮੇਂ ਕਿਸੇ ਵੀ ਵਾਧੂ ਸਮਾਨ ਦੀ ਟੈਗਿੰਗ ਨਾ ਹੋਵੇ ਅਤੇ ਖਾਦ ਦੀ ਵਿਕਰੀ ਨਿਰਧਾਰਤ ਕੀਮਤ ਤੇ ਕਿਸਾਨਾਂ ਨੂੰ ਹੋਵੇ। 

ਉਹਨਾਂ ਦੱਸਿਆ ਕਿ ਡੀ ਏ ਪੀ ਖਾਦਦੀ ਘਾਟ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਬਿਲਕੁਲ ਵੀ ਜ਼ਰੂਰਤ ਨਹੀਂ ਹੈ ਕਿਉਕਿ ਹੁਣ ਇਸਦੇ ਬਦਲ ਦੇ ਤੌਰ ਤੇ ਬਾਜ਼ਾਰ ਵਿਚ ਹੋਰ ਬਹੁਤ ਖਾਦਾਂ ਹਨ ਜੋਂ ਹਾੜ੍ਹੀ ਦੀਆਂ ਫ਼ਸਲਾਂ ਲਈ ਡੀ ਏ ਪੀ ਖਾਦ ਜਿੰਨੀਆਂ  ਹੀ ਕਾਰਗਰ ਹਨ। ਉਨ੍ਹਾਂ ਦੱਸਿਆ ਕਿ  ਡੀ.ਏ.ਪੀ ਵਿਚੋਂ ਫ਼ਸਲ ਨੂੰ 18 ਫੀਸਦੀ ਨਾਈਟ੍ਰੋਜਨ ਅਤੇ  ਅਤੇ  46 ਫੀਸਦੀ ਫਾਸਫੋਰਸ ਖੁਰਾਕੀ ਤੱਤ ਮਿਲ ਜਾਂਦਾ ਹੈ। ਡੀ ਏ ਪੀ ਖਾਦ ਦੇ ਬਦਲ ਵਜੋਂ ਬਾਜ਼ਾਰ ਵਿਚ ਹੋਰ ਖਾਦਾਂ ਜਿਵੇਂ ਟ੍ਰਿਪਲ ਸੁਪਰ  ਫਾਸਫੇਟ,ਸਿੰਗਲ ਸੁਪਰ ਫਾਸਫੇਟ , ਕਿਸਾਨ ਖਾਦ  ਉਪਲਬਧ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250/-ਰੁਪਏ ਹੈ ਜਦ ਕਿ ਡੀ ਏ ਪੀ ਦੀ ਕੀਮਤ ਪ੍ਰਤੀ ਬੈਗ 1350/- ਰੁਪਏ ਹੈ।  ਖਾਦ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦਸਿਆ ਕਿ ਬਿਜਾਈ ਸਮੇਂ ਡੇਢ ਬੋਰੀ ਕਿਸਾਨ ਖਾਦ ਦੀ ਵਰਤੋਂ ਕੀਤੀ ਜਾ ਸਕਦੀ ਹੈ ।  ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਤਿੰਨ ਬੈਗ ਸਿੰਗਲ ਸੁਪਰ ਫਸਫੇਟ 16% ਪ੍ਰਤੀ ਏਕੜ ਵਰਤੇ ਜਾ ਸਕਦੇ ਹਨ ਜਿਸ ਦੀ ਕੀਮਤ ਪ੍ਰਤੀ ਬੋਰੀ 450/- ਹੈ ਅਤੇ ਇਸ ਵਿਚੋਂ ਸਲਫ਼ਰ ਤੱਤ ਵੀ ਮਿਲ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਣਕ ਦੀ ਬਿਜਾਈ ਲਈ ਟ੍ਰਿਪਲ ਸੁਪਰ ਫਸਫੇਟ ਖਾਦ ਜਾਂ ਸਿੰਗਲ ਸੁਪਰ ਫਸਫੇਟ ਖਾਦ ਵਰਤਣੀ ਹੋਵੇ ਤਾਂ ਕਣਕ ਦੀ ਬਿਜਾਈ ਸਮੇਂ 20 ਕਿਲੋ ਯੂਰੀਆ ਪ੍ਰਤੀ ਏਕੜ ਜ਼ਰੁਰ ਪਾਂ ਲੈਣੀ ਚਾਹੀਦੀ ਹੈ। ਇਹ ਖਾਦ ਫਸਲਾਂ ਲਈ ਡੀਏਪੀ ਨਾਲੋਂ ਵਧੀਆ ਕੰਮ ਕਰਦੀ ਹੈ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...