ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਫ਼ਰੀਦਕੋਟ 16 ਅਪ੍ਰੈਲ,2024


ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫ਼ਰੀਦਕੋਟ ਵਿਖੇ ਮਾਊਂਟ ਲਿਟਰਾ ਜੀ ਸਕੂਲ ਅਤੇ ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਆਰ.ਟੀ.ਓ ਸ੍ਰੀ ਵਰੁਣ ਕੁਮਾਰ ਵਲੋਂ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 09 ਬੱਸਾਂ ਦੇ ਚਲਾਨ ਕੀਤੇ ਗਏ ਅਤੇ 35 ਬੱਸਾਂ ਦਾ ਨਿਰੀਖਣ ਕੀਤਾ ਅਤੇ ਨਿਰੀਖਣ ਦੌਰਾਨ ਸਹੀ ਪਾਈਆ ਗਈਆਂ। ਉਨ੍ਹਾਂ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।


ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਵੈਨ ਵਿਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ ਆਦਿ ਹੋਣਾ ਚਾਹੀਦਾ ਹੈ।   ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਨੈਸ ਸਰਟੀਫਿਕੇਟ, ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾਂ ਅੰਦਰ ਇੰਨ੍ਹਾਂ ਸਹੂਲਤਾਂ ਦੀ ਨਜ਼ਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਹੋਣ ’ਤੇ ਸਬੰਧਤ ਸਕੂਲ ਦੇ ਧਿਆਨ ਵਿਚ ਲਿਆਉਣ।

ਉਹਨਾਂ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ ਦੇ ਹਰ ਸਕੂਲ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਜੇਕਰ ਕੋਈ ਸਕੂਲ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਸਕੂਲ ਦੇ ਪ੍ਰਬੰਧਕਾਂ ਨੂੰ ਜੁਰਮਾਨਾ ਕੀਤਾ ਜਾਵੇਗਾ ਅਤੇ ਵਾਹਨਾਂ ਨੂੰ ਜ਼ਬਤ ਵੀ ਕੀਤਾ ਜਾ ਸਕਦਾ ਹੈ। 

 ਉਨ੍ਹਾਂ ਸਕੂਲੀ ਵਾਹਨਾਂ ਦੇ ਡਰਾਇਵਰਾ ਨੂੰ ਇਹ ਗੱਲ ਸਪੱਸ਼ਟ ਕੀਤੀ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸਿ਼ਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। 

ਇਸ ਮੌਕੇ ਸਹਾਇਕ ਟਰਾਂਸਪੋਰਟ ਅਫਸਰ ਸ. ਗੁਰਨਾਮ ਸਿੰਘ, ਸਮੂਹ ਸਟਾਫ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।

[wpadcenter_ad id='4448' align='none']