ਸੇਫ ਸਕੂਲ ਵਾਹਿਨ ਪਾਲਿਸੀ ਤਹਿਤ ਸਕੂਲੀ ਵੈਨਾਂ ਕੀਤੀ ਚੈਕਿੰਗ

ਬਠਿੰਡਾ, 20 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਹੁਕਮਾਂ ਤਹਿਤ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 7 ਬੱਸਾਂ ਦੇ ਚਲਾਨ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੌਰ ਸਿੱਧੂ ਨੇ ਸਾਂਝੀ ਕੀਤੀ।

ਇਸ ਦੌਰਾਨ ਕਮੇਟੀ ਵੱਲੋਂ ਸਕੂਲ ਦੇ ਵਾਹਨ ਚਾਲਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਉਨ੍ਹਾਂ ਸਕੂਲ ਦੇ ਸਟਾਫ ਤੇ ਬੱਸ ਡਰਾਇਵਰਾਂ ਨੂੰ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸਕੂਲੀ ਬੱਸਾਂ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ, ਬੱਸ ਦੇ ਅੱਗੇ ਸਕੂਲ ਬੱਸ ਲਿਖਿਆ ਹੋਵੇ, ਡਰਾਇਵਰ ਦੇ ਵਰਦੀ ਪਾਈ ਹੋਵੇ, ਡਰਾਇਵਰ ਕੋਲ ਹੈਵੀ ਲਾਇਸੈਂਸ ਹੋਵੇ, ਬੱਸ ਵਿੱਚ  ਫਸਟ ਏਡ, ਅੱਗ ਬੁਝਾਊ ਯੰਤਰ, ਸੀਸੀਟੀਵੀ ਕੈਮਰਾ ਲੱਗਿਆ ਹੋਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਬੱਸ ਵਿੱਚ ਕੁੜੀਆਂ ਸਫਰ ਕਰਦੀਆਂ ਹਨ ਤਾਂ ਬੱਸ ਵਿੱਚ ਲੇਡੀ ਅਟੈਂਡੈਂਟ ਹੋਣੀ ਚਾਹੀਦੀ ਹੈ। ਸਪੀਡ ਗਵਰਨਰ ਤੇ ਸਟਾਪ ਸਾਈਨ ਆਦਿ ਲੱਗੇ ਹੋਣੇ ਚਾਹੀਦੇ ਹਨ।

ਚੈਕਿੰਗ ਦੌਰਾਨ ਡੀਐਸਪੀ ਟ੍ਰੈਫਿਕ ਸ਼੍ਰੀ ਪਰਵੇਸ਼ ਚੋਪੜਾ, ਟ੍ਰੈਫਿਕ ਇੰਚਾਰਜ ਸ਼੍ਰੀ ਅਮਰੀਕ ਸਿੰਘ ਅਤੇ ਆਰਟੀਏ ਦਫਤਰ ਤੋਂ ਸ਼ੇਰ ਸਿੰਘ ਆਦਿ ਹਾਜ਼ਰ ਸਨ।

[wpadcenter_ad id='4448' align='none']