ਅਬੋਹਰ, ਜਲਾਲਾਬਾਦ, 27 ਜੂਨ
ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ।
ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਚੈਕਿੰਗ ਦੌਰਾਨ ਅਬੋਹਰ ਸ਼ਹਿਰ ਵਿੱਚ 2 ਬਾਲ ਕੀਰਤੀ ਅਤੇ ਜਲਾਲਾਬਾਦ ਵਿੱਚ 1 ਬਾਲ ਕੀਰਤੀ ਪਾਇਆ ਗਿਆ। ਬੱਚਿਆ ਨੂੰ ਮਾਪਿਆ ਦੇ ਹਵਾਲੇ ਕੀਤਾ ਗਿਆ ਅਤੇ ਮਾਪਿਆ ਦੀ ਕਾਊਂਸਲਿੰਗ ਕੀਤੀ ਗਈ ਕਿ ਬੱਚਿਆ ਦੀ ਪੜਾਈ ਦੀ ਉਮਰ ਹੈ ਕੰਮ ਦੀ ਨਹੀ ਇਸ ਕਰਕੇ ਬੱਚਿਆ ਨੂੰ ਪੜਣ ਲਈ ਅਤੇ ਖੇਡਾ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਟਾਸਕ ਫੋਰਸ ਕਮੇਟੀ ਵੱਲੋਂ ਦੁਕਾਨਦਾਰਾਂ ਨੂੰ ਚਾਇਲਡ ਲੇਬਰ ਐਕਟ ਸਬੰਧੀ ਜਾਗਰੂਕ ਕੀਤਾ ਗਿਆ।
ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ 18 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਤੋਂ ਕਿਸੇ ਕਿਸਮ ਦਾ ਕੰਮ ਕਰਵਾਉਂਦਾ ਹੈ ਤਾਂ 6 ਮਹੀਨੇ ਤੋਂ ਲੈ ਕੇ 10 ਸਾਲ ਤੱਕ ਦੀ ਸਜ਼ਾ ਅਤੇ 20 ਹਜਾਰ ਤੋਂ 50 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸ ਦੇ ਨਾਲ ਹੀ ਜੇਕਰ ਕੋਈ ਵਿਅਕਤੀ 18 ਸਾਲ ਤੋਂ ਛੋਟੇ ਬੱਚੇ ਤੋਂ ਭੀਖ ਮੰਗਵਾਉਂਦਾ ਹੈ ਤਾਂ ਉਸਨੂੰ ਜੁਵੇਨਾਇਲ ਜਸਟਿਸ ਐਕਟ ਅਨੁਸਾਰ 5 ਸਾਲ ਤੱਕ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਉਹਨਾਂ ਨੇ ਦੱਸਿਆ ਕਿ ਭੀਖ ਮੰਗਣਾ ਜਾਂ ਬੱਚਿਆਂ ਤੋਂ ਭੀਖ ਮੰਗਵਾਉਣਾ ਅਤੇ ਬਾਲ ਮਜ਼ਦੂਰੀ ਕਰਵਾਉਣਾ ਕਾਨੂੰਨੀ ਅਪਰਾਧ ਹੈ। ਇਸ ਸਬੰਧੀ ਸੂਚਨਾ ਚਾਇਲਡ ਹੈਲਪ ਲਾਇਨ ਨੰਬਰ 1098 ਤੇ ਜਾਣਕਾਰੀ ਦੇਣਾ ਯਕੀਨੀ ਬਣਾਇਆ ਜਾਵੇ।
ਚੈਕਿੰਗ ਕਰਨ ਮੌਕੇ ਰਾਜਬੀਰ ਸਿੰਘ ਲੇਬਰ ਇੰਸਪੈਕਟਰ ਫਾਜ਼ਿਲਕਾ, ਕੌਸ਼ਲ ਬਾਲ ਸੁਰੱਖਿਆ ਅਫ਼ਸਰ, ਰਣਵੀਰ ਕੌਰ ਬਾਲ ਸੁਰੱਖਿਆ ਅਫ਼ਸਰ, ਨਿਸ਼ਾਨ ਸਿੰਘ ਸ਼ੋਸ਼ਲ ਵਰਕਰ, ਭੁਪਿੰਦਰਦੀਪ ਸਿੰਘ ਕਾਊਂਸਲਰ, ਸੋਨਲ ਨੁੰਮਾਇੰਦਾ ਸਿੱਖਿਆ ਅਫ਼ਸਰ, ਫਾਜ਼ਿਲਕਾ ਅਤੇ ਪੁਲਿਸ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।
ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਅਬੋਹਰ ਅਤੇ ਜਲਾਲਾਬਾਦ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ
Date: