ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਚੇਤਨ ਸਿੰਘ ਜੌੜੇਮਾਜਰਾ ਕਰਨਗੇ ਕੇਂਦਰੀ ਮੰਤਰੀ ਨਾਲ ਮੁਲਾਕਾਤ

Date:

ਚੰਡੀਗੜ੍ਹ, 3 ਅਗਸਤ:

CHETAN SINGH JAURAMAJRA  ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਅਟਾਰੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਕਾਰਜ਼ ਜਲਦ ਸ਼ੁਰੂ ਕਰਵਾਉਣ ਲਈ ਕੇਂਦਰੀ ਬਾਗ਼ਬਾਨੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਨਗੇ।

ਅੱਜ ਇੱਥੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਦੀ ਸਥਾਪਨਾ ਵਿੱਚ ਹੋ ਰਹੀ ਬੇਲੋੜੀ ਦੇਰੀ ਦਾ ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਾਇਜ਼ਾ ਲਿਆ ਗਿਆ ।

ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਸਰਕਾਰ ਵੱਲੋਂ ਸਾਲ 2016 ਵਿੱਚ ਕੇਂਦਰ ਸਰਕਾਰ ਦੀ ਇੰਡੀਅਨ ਕੌਂਸਲ ਆਫ ਐਗਰੀਕਲਚਰ ਰੀਸਰਚ ਇੰਸਟੀਚਿਊਟ(ਆਈ.ਸੀ.ਏ.ਆਰ.) ਨੂੰ 100 ਏਕੜ ਜ਼ਮੀਨ ਅਟਾਰੀ ਨਜ਼ਦੀਕ ਅੰਮ੍ਰਿਤਸਰ ਵਿਖੇ ਅਤੇ 50 ਏਕੜ ਜ਼ਮੀਨ ਅਬੋਹਰ ਵਿਖੇ ਦਿੱਤੀ ਗਈ ਮੁਫ਼ਤ ਵਿੱਚ ਦਿੱਤੀ ਗਈ ਸੀ। ਪਰੰਤੂ  ਕਈ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਇਸ ਜ਼ਮੀਨ ਤੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਦੀ ਸਥਾਪਨਾ ਸਬੰਧੀ ਆਈ.ਸੀ.ਏ.ਆਰ. ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ ਅਤੇ ਨਾ ਹੀ ਇਸ ਇੰਸਟੀਚਿਊਟ ਸਬੰਧੀ ਅੱਜ ਤੱਕ ਕੋਈ ਡਿਟੇਲਡ ਪਲਾਨ ਪੰਜਾਬ ਸਰਕਾਰ ਨਾਲ ਸਾਂਝਾ ਕੀਤਾ ਗਿਆ ਹੈ।

READ ALSO : ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਵਿੱਚ ਸ਼ਾਨਦਾਰ ਵਾਧਾ ਦਰਜ: ਚੇਤਨ

ਬਾਗਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਇਸ ਮਾਮਲੇ ਦੇ ਜਲਦ ਨਿਪਟਾਰੇ ਲਈ ਕੇਂਦਰੀ ਬਾਗਬਾਨੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨਾਲ ਉਹ ਮੀਟਿੰਗ ਕਰਨਗੇ ਤਾਂ ਜੋ ਇਸ ਅਤਿ ਜ਼ਰੂਰੀ ਮਾਮਲੇ ਦਾ ਜਲਦ ਨਿਪਟਾਰਾ ਹੋ ਸਕੇ ।
ਉਹਨਾਂ ਅਧਿਕਾਰੀਆਂ ਨੂੰ ਇਹ ਵੀ ਹਿਦਾਇਤ ਕੀਤੀ ਕਿ ਬਾਗਬਾਨੀ ਦੀ ਦ੍ਰਿਸ਼ਟੀ ਤੋਂ ਪੰਜਾਬ ਰਾਜ ਨਾਲ ਸਬੰਧਤ ਕੇਂਦਰ ਸਰਕਾਰ ਕੋਲ ਉਠਾਏ ਜਾਣ ਵਾਲੇ ਮਾਮਲਿਆਂ ਬਾਰੇ ਵੀ ਇੱਕ ਡੀਟੇਲਡ ਨੋਟ ਵੀ ਤਿਆਰ ਕਰਨ ਦੀ ਹਿਦਾਇਤ ਕੀਤੀ ਤਾਂ ਜੋ ਕੇਂਦਰੀ ਮੰਤਰੀ ਨਾਲ ਉਹਨਾਂ ਮਾਮਲਿਆਂ ਸਬੰਧੀ ਵੀ ਗੱਲਬਾਤ ਕੀਤੀ ਜਾ ਸਕੇ।CHETAN SINGH JAURAMAJRA 

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅਰਸ਼ਦੀਪ ਸਿੰਘ ਥਿੰਦ ਸਪੈਸ਼ਲ ਸੈਕਟਰੀ, ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ, ਅਮਿਤ ਤਲਵਾੜ ਆਈ.ਏ.ਐਸ., ਪੀ.ਏ.ਯੂ ਡੀਨ  ਡਾਕਟਰ ਐਮ.ਆਈ. ਐਸ ਗਿੱਲ ਅਤੇ  ਡਾਇਰੈਕਟਰ ਰਿਸਰਚ ਪੀ.ਏ.ਯੂ ਡਾਕਟਰ ਏ.ਐਸ.ਢੱਟ ਹਾਜ਼ਰ ਸਨ।CHETAN SINGH JAURAMAJRA 

Share post:

Subscribe

spot_imgspot_img

Popular

More like this
Related