Sunday, December 29, 2024

ਚੀਫ਼ ਜਸਟਿਸ ਵੱਲੋਂ ਪੰਜਾਬ ਦੇ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ”  ਦਫ਼ਤਰਾਂ ਦਾ ਵਰਚੁਅਲ ਉਦਘਾਟਨ

Date:

ਚੰਡੀਗੜ੍ਹ, 18 ਅਗਸਤ

Chief Justice Honorable Ravi Shankar Jha ਚੀਫ਼ ਜਸਟਿਸ ਮਾਣਯੋਗ ਰਵੀ ਸ਼ੰਕਰ ਝਾਅ ਵੱਲੋਂ ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦੇ ਦਫ਼ਤਰਾਂ ਦਾ ਵਰਚੁਅਲ ਉਦਘਾਟਨ ਕੀਤਾ ਗਿਆ। 

ਇਸ ਸਬੰਧੀ ਮੈਂਬਰ ਸਕੱਤਰ ਜੀ ਵੱਲੋਂ ਦੱਸਿਆ ਗਿਆ ਕਿ ਲੀਗਲ ਏਡ  ਡਲਿਵਰੀ ਸਿਸਟਮ ਨੂੰ ਵਧੇਰੇ ਪ੍ਰਭਾਵੀ ਅਤੇ ਨਤੀਜਾ-ਮੁਖੀ ਬਣਾਉਣ ਲਈ, ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ (ਨਾਲਸਾ) ਨੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਸੰਕਲਪ ਲਿਆ ਹੈ ਜੋ ਕਿ ਜਨਤਕ ਡਿਫੈਂਡਰ ਸਿਸਟਮ ਦੀ ਤਰਜ਼ ‘ਤੇ ਹੈ। 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਟਰਨ-ਇਨ-ਚੀਫ਼ ਮਾਣਯੋਗ ਸ੍ਰੀ ਜਸਟਿਸ ਰਵੀ ਸ਼ੰਕਰ ਝਾਅ ਨੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ,  ਮਾਨਯੋਗ ਜਸਟਿਸ ਸ੍ਰੀ ਅਰੁਣ ਪੱਲੀ ਅਤੇ ਮਾਨਯੋਗ ਜਸਟਿਸ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ ਦੀ ਹਾਜ਼ਰੀ ਵਿੱਚ ਪੰਜਾਬ ਦੇ 14 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਪਠਾਨਕੋਟ, ਪਟਿਆਲਾ, ਰੂਪਨਗਰ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਵਿੱਚ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦਫ਼ਤਰਾਂ ਦਾ ਵਰਚੁਅਲੀ ਉਦਘਾਟਨ ਕੀਤਾ ਹੈ। 

READ ALSO :ਪੰਜਾਬ ਦੀ ਸੀਨੀਅਰ ਕੌਂਸਟੈਬਲ ਨੇ ਜੀਤੇ 2 ਗੋਲਡ ਮੈਡਲ

ਇਸ ਮੌਕੇ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ, ਸਕੱਤਰਾਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਜ਼ ਅਤੇ ਐਲ.ਏ.ਡੀ.ਸੀ.ਐਸ. ਅਧੀਨ ਲੱਗੇ ਵਕੀਲਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਉਹਨਾਂ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਦੀ ਹੈ ਜੋ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ, 1987 ਦੀ ਧਾਰਾ 12 ਵਿੱਚ ਦਰਸਾਏ ਮਾਪਦੰਡਾਂ ਅਨੁਸਾਰ ਗ੍ਰਿਫਤਾਰੀ ਤੋਂ ਪਹਿਲਾਂ, ਗ੍ਰਿਫਤਾਰੀ ਮੌਕੇ, ਰਿਮਾਂਡ ਅਤੇ ਅਪਰਾਧਿਕ ਮਾਮਲਿਆਂ ਵਿੱਚ ਕਾਨੂੰਨੀ ਸਹਾਇਤਾ ਲਈ ਯੋਗ ਹਨ। ਉਨ੍ਹਾਂ ਅੱਗੇ ਦੱਸਿਆ ਕਿ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਤਹਿਤ ਚੁਣੇ ਗਏ ਵਕੀਲ ਆਪਣੀ ਨਿੱਜੀ ਪ੍ਰੈਕਟਿਸ ਨਹੀਂ ਕਰ ਸਕਦੇ ਅਤੇ ਉਹ ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਸਮੇਂ ਸਿਰ ਅਤੇ ਸਹੀ ਸਲਾਹ ਲਈ ਜਿੰਮੇਵਾਰ ਅਤੇ ਜਵਾਬਦੇਹ ਹੋਣਗੇ। ਇਸ ਸਿਸਟਮ ਤਹਿਤ ਅਪਰਾਧਿਕ ਮਾਮਲਿਆਂ ਵਿੱਚ ਕਾਨੂੰਨੀ ਸਹਾਇਤਾ ਸਬੰਧੀ ਵਕੀਲ ਆਪਣਾ ਪੂਰਾ ਸਮਾਂ ਦੇਣਗੇ ਜਿਸ ਨਾਲ ਲੀਗਲ ਏਡ ਡਿਫੈਂਸ ਕਾਉਂਸਲ ਦੀ ਉਪਲੱਬਧਤਾ, ਪਹੁੰਚਯੋਗਤਾ, ਪ੍ਰਭਾਵਸ਼ੀਲਤਾ, ਕੁਸ਼ਲਤਾ ਅਤੇ ਜਵਾਬਦੇਹੀ ਵਧੇਗੀ। ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਲੋੜਾਂ ਅਨੁਸਾਰ  ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਪ੍ਰੋਜੈਕਟ ਤਹਿਤ ਕੁੱਲ 86 ਸਲਾਹਕਾਰ ਮੌਜੂਦ ਹਨ।Chief Justice Honorable Ravi Shankar Jha

ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦੇ ਵਰਚੁਅਲ ਉਦਘਾਟਨ ਦੌਰਾਨ, ਸ੍ਰੀ ਰਮੇਸ਼ ਚੰਦਰ ਡਿਮਰੀ, ਰਜਿਸਟਰਾਰ ਜਨਰਲ, ਸ੍ਰੀ ਕਮਲਜੀਤ ਲਾਂਬਾ, ਰਜਿਸਟਰਾਰ ਵਿਜੀਲੈਂਸ, ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀਮਤੀ ਸਮ੍ਰਿਤੀ ਧੀਰ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੀ ਹਾਜ਼ਰ ਸਨ।Chief Justice Honorable Ravi Shankar Jha

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...