Saturday, December 28, 2024

ਸਿੱਖਿਆ ਖੇਤਰ ਵਿੱਚ ਇਕ ਹੋਰ ਇਨਕਲਾਬੀ ਕਦਮ, ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

Date:

ਐਸ.ਏ.ਐਸ.ਨਗਰ (ਮੋਹਾਲੀ), 31 ਜੁਲਾਈ,2023

Chief Minister Bhagwant Mannਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ ਨਾਲ ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈਡਮਾਸਟਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਸੂਬੇ ਦੇ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਿ੍ਰੰਸੀਪਲਾਂ ਦਾ ਵਫਦ ਸਿੰਗਾਪੁਰ ਤੋਂ ਸਿਖਲਾਈ ਲੈ ਕੇ ਵਾਪਸ ਆ ਰਿਹਾ ਹੈ, ਉਥੇ ਇਹ ਬੈਚ ਆਪਣੀ ਮੁਹਾਰਤ ਨੂੰ ਨਿਖਾਰਨ ਲਈ ਅਹਿਮਦਾਬਾਦ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸਦਾ ਇਕੋ-ਇਕ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ  ਤਾਂ ਜੋ ਉਹ ਵਿਸਵ ਭਰ ਵਿੱਚ ਕਾਨਵੈਂਟ ਸਕੂਲਾਂ ‘ਚ ਪੜ੍ਹੇ-ਲਿਖੇ ਵਿਦਿਆਰਥੀਆਂ ਦਾ ਮੁਕਾਬਲਾ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਇੱਕ ਤਜਰਬੇਕਾਰ ਅਧਿਆਪਕ ਆਉਣ ਵਾਲੇ ਭਵਿੱਖ ਲਈ ਯੋਗ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ ਭਰ ਵਿੱਚ ਮਿਆਰੀ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ।

ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨੇ ‘ਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੇ ਆਗੂ ਸੱਤਾ ਹਥਿਆਉਣ ਤੋਂ ਬਾਅਦ ਲੋਕਾਂ ਵਿੱਚ ਜਾਣਾ ਵੀ ਪਸੰਦ ਨਹੀਂ ਕਰਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਉਹ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਰੋਜਾਨਾ ਕਿਸੇ ਨਾ ਕਿਸੇ ਸਮਾਗਮ ਵਿੱਚ ਸਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਾਰੀਆਂ ਕਾਨੂੰਨੀ ਅਤੇ ਪ੍ਰਸਾਸਨਿਕ ਅੜਚਨਾਂ ਨੂੰ ਦੂਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਵੱਲ ਹਮੇਸ਼ਾ ਏਜੰਡੇ ‘ਤੇ ਰੱਖਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਦਿ੍ਰੜ ਵਿਸਵਾਸ ਹੈ ਕਿ ਜੇਕਰ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਮੁਲਾਜਮ ਦੀ ਜਾਇਜ਼ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। READ ALSO : ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ

ਵਿਰੋਧੀ ਧਿਰ ਵੱਲੋਂ ਤਰਕਹੀਣ ਅਤੇ ਬੇਬੁਨਿਆਦ ਟਿੱਪਣੀਆਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਿਕਾਰਡ ‘ਤੇ ਮੌਜੂਦ ਹੈ ਕਿ ਹੁਣ ਤੋਂ ਇਨ੍ਹਾਂ ਅਧਿਆਪਕਾਂ ਨਾਲ ਜੁੜਿਆ ਕੱਚਾ ਸਬਦ ਹਮੇਸਾ ਲਈ ਹਟ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਹਰ ਸਾਲ 5 ਫੀਸਦੀ ਇੰਕਰੀਮੈਂਟ ਦੇ ਨਾਲ-ਨਾਲ ਛੁੱਟੀਆਂ ਸਮੇਤ ਹੋਰ ਲਾਭ ਵੀ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਨੇ ਆਪਣੇ ਕਾਰਜਕਾਲ ਦੌਰਾਨ ਲੰਮੇ ਸਮੇਂ ਤੋਂ ਇਨ੍ਹਾਂ ਅਧਿਆਪਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਉਨ੍ਹਾਂ ਨੂੰ ਮੂਰਖ ਬਣਾਇਆ ਹੈ, ਇਸ ਲਈ ਉਨ੍ਹਾਂ ਨੂੰ ਇਸ ਮੁੱਦੇ ‘ਤੇ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। 

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸਾਨ ਨੂੰ ਬਹਾਲ ਕਰਨ ਅਤੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਮੰਤਰੀ ਮੰਡਲ ਨੇ ਨਵੀਂ ਖੇਡ ਨੀਤੀ-2023 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਵਿੱਚ ਪਿੰਡ ਪੱਧਰ ਤੋਂ ਲੈ ਕੇ ਖਿਡਾਰੀਆਂ ਲਈ ਨੌਕਰੀਆਂ, ਸਿਖਲਾਈ, ਵੱਖ-ਵੱਖ ਲਾਭ ਅਤੇ ਮਜਬੂਤ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦਾ ਵਿਸ਼ੇਸ਼ ਖਿਆਲ ਰੱਖਿਆ ਗਿਆ ਹੈ ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਉਦਯੋਗ ਨੀਤੀ, ਇਲੈਕਟਿ੍ਰਕ ਵਹੀਕਲ ਨੀਤੀ, ਖੇਤੀਬਾੜੀ ਨੀਤੀ ਅਤੇ ਹੁਣ ਖੇਡ ਨੀਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸੂਬਾ ਹਰ ਖੇਤਰ ਵਿੱਚ ਸਫਲਤਾ ਦੀ ਨਵੀਂ ਕਹਾਣੀ ਲਿਖੇ ਤਾਂ ਜੋ ਸੂਬੇ ਨੂੰ ਮੁੜ ‘ਰੰਗਲਾ ਪੰਜਾਬ‘ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।

ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜਾ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਵਿੱਚ ਭਾਰੀ ਬਰਸਾਤ ਕਾਰਨ ਫਸਲਾਂ, ਘਰਾਂ, ਪਸੂਆਂ ਅਤੇ ਹੋਰ ਨੁਕਸਾਨ ਦਾ ਪਤਾ ਲਗਾਉਣ ਲਈ ਪਹਿਲਾਂ ਹੀ ਵਿਸੇਸ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ 15 ਅਗਸਤ ਤੱਕ ਵਿਸੇਸ ਗਿਰਦਾਵਰੀ ਮੁਕੰਮਲ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੁਦਰਤੀ ਆਫਤ ਦੀ ਸਥਿਤੀ ਵਿੱਚ ਫਸਲਾਂ ਦੇ ਨੁਕਸਾਨ ਕਾਰਨ ਖੇਤ ਮਜਦੂਰਾਂ ਨੂੰ ਰਾਹਤ ਦੇਣ ਲਈ ਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫਤ ਕਾਰਨ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਡਿਪਟੀ ਕਮਿਸਨਰਾਂ ਨੂੰ ਰਾਹਤ ਰਾਸੀ ਜਾਰੀ ਕੀਤੀ ਜਾਂਦੀ ਹੈ, ਇਸ ਲਈ ਨੀਤੀ ਅਨੁਸਾਰ ਉਪਰੋਕਤ ਰਾਹਤ ਰਾਸੀ ਦਾ 10 ਫੀਸਦ ਵਾਧੂ ਰਾਸੀ ਉਨ੍ਹਾਂ ਨੂੰ ਸੂਬੇ ਦੇ ਬਜਟ ਵਿੱਚੋਂ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਖੇਤ ਮਜਦੂਰਾਂ ਨੂੰ ਮੁਆਵਜਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਨੀਤੀ 1 ਮਈ, 2023 ਤੋਂ ਲਾਗੂ ਹੋਵੇਗੀ ਅਤੇ ਸਾਰੇ ਖੇਤ ਮਜਦੂਰ ਪਰਿਵਾਰ ਜਿਨ੍ਹਾਂ ਕੋਲ ਕੋਈ ਜਮੀਨ ਨਹੀਂ ਹੈ (ਰਿਹਾਇਸੀ ਪਲਾਟ ਨੂੰ ਛੱਡ ਕੇ) ਜਾਂ ਜਿਨ੍ਹਾਂ ਕੋਲ ਇੱਕ ਏਕੜ ਤੋਂ ਘੱਟ ਜਮੀਨ (ਲੀਜ/ਠੇਕੇ/ਕਾਸਤ ਵਾਲੀ) ਹੈ, ਉਹ ਇਸ ਅਧੀਨ ਯੋਗ ਹੋਣਗੇ। .

ਮੁੱਖ ਮੰਤਰੀ ਨੇ ਕਿਹਾ ਕਿ ਇਹ ਚਿੰਤਾ ਦਾ ਵਿਸਾ ਹੈ ਕਿ ਡਰੋਨਾਂ ਦੀ ਵਰਤੋਂ ਹੁਣ ਸਰਹੱਦ ਪਾਰੋਂ ਹਥਿਆਰਾਂ/ਹੈਰੋਇਨ/ਵਿਸਫੋਟਕਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਡਰੋਨਾਂ ਦੀ ਰਜਿਸਟ੍ਰੇਸਨ ਨੂੰ ਲਾਜਮੀ ਬਣਾਉਣ ਦੀ ਅਪੀਲ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਰਜਿਸਟ੍ਰੇਸਨ ਵਾਂਗ ਇਸ ਨੂੰ ਵੀ ਲਾਜਮੀ ਬਣਾਇਆ ਜਾਵੇ ਤਾਂ ਜੋ ਇਨ੍ਹਾਂ ਰਾਹੀਂ ਹੋ ਰਹੀ ਨਸਾ ਤਸਕਰੀ ਨੂੰ ਠੱਲ੍ਹ ਪਾਈ ਜਾ ਸਕੇ।

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਬਿਆਨ ‘ਤੇ ਟਿੱਪਣੀ ਕਰਨ ਲਈ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਭਾਜਪਾ ਆਗੂ ਨੂੰ ਯਾਦ ਦਿਵਾਇਆ ਕਿ ਅਦਾਕਾਰੀ ਉਨ੍ਹਾਂ ਦਾ ਪੇਸਾ ਹੈ ਜਿਸ ਨੇ ਉਨ੍ਹਾਂ ਨੂੰ ਲੋਕਾਂ ਵਿੱਚ ਹਰਮਨ ਪਿਆਰਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਆਪਣੇ ਕਰੀਅਰ ਦੇ ਸਿਖਰ ਉੱਤੇ ਸੂਬੇ ਦੀ ਸੇਵਾ ਲਈ ਪੀ.ਪੀ.ਪੀ. ਵਿੱਚ ਸ਼ਾਮਲ ਹੋਏ ਸਨ ਤਾਂ ਮਨਪ੍ਰੀਤ ਨੇ ਉਨ੍ਹਾਂ ਦੀ ਇੱਕ ‘ਮਹਾਨ ਸ਼ਖ਼ਸੀਅਤ‘ ਦੇ ਤੌਰ ‘ਤੇ ਪ੍ਰਸੰਸਾ ਕੀਤੀ ਸੀ ਭਗਵੰਤ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਅੱਜ ਜਦੋਂ ਸਾਬਕਾ ਵਿੱਤ ਮੰਤਰੀ ਨੂੰ ਉਸ ਦੇ ਮੌਕਾਪ੍ਰਸਤ ਪੈਂਤੜਿਆਂ ਕਾਰਨ ਲੋਕਾਂ ਨੇ ਨਕਾਰ ਦਿੱਤਾ ਹੈ ਤਾਂ ਹੁਣ ਉਹ, ਉਨ੍ਹਾਂ ਵਿੱਚ ਨੁਕਸ ਕੱਢ ਰਹੇ ਹਨ।Chief Minister Bhagwant Hon

ਮੁੱਖ ਮੰਤਰੀ ਨੇ ਦੁਹਰਾਇਆ ਕਿ ਉਹ ਸਾਬਕਾ ਮੰਤਰੀ ਦੇ ਆਪਣੇ ਵਾਹਨ ਨੂੰ ਖੁਦ ਚਲਾਉਣ ਅਤੇ ਟੋਲ ਟੈਕਸ ਅਦਾ ਕਰਨ ਦੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਜਦਕਿ ਅਸਲ ਵਿੱਚ ਉਨ੍ਹਾਂ ਨੇ ਜਨਤਾ ਦੀ ਭਲਾਈ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਉਹ ਬੇਸਰਮ ਲੋਕ ਹਨ, ਜਿਨ੍ਹਾਂ ਨੇ ਸੂਬੇ ਦੇ ਖਜ਼ਾਨੇ ਦੀ ਅੰਨ੍ਹੇਵਾਹ ਲੁੱਟ ਕੀਤੀ ਹੈ, ਜਿਸ ਦੇ ਚਲਦਿਆਂ ਲੋਕਾਂ ਨੇ ਇਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਆਪਣੇ ਕੀਤੇ ਗਏ ਕੁਕਰਮਾਂ ਲਈ ਜਵਾਬਦੇਹ ਬਣਾਉਂਦਿਆਂ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ। Chief Minister Bhagwant Hon

Share post:

Subscribe

spot_imgspot_img

Popular

More like this
Related