Friday, January 10, 2025

ਪੰਜਾਬ ਦੀ ਜਰਖੇਜ਼ ਧਰਤੀ ‘ਤੇ ਕੁਝ ਵੀ ਉੱਗ ਸਕਦਾ ਪਰ ਨਫ਼ਰਤ ਦਾ ਬੀਜ ਨਹੀਂ ਫੁੱਟੇਗਾ

Date:

ਲੁਧਿਆਣਾ, 25 ਅਕਤੂਬਰ-


Chief Minister Bhagwant Singh Mann  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸੁਹਿਰਦ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।


ਅੱਜ ਇੱਥੇ ਸ੍ਰੀ ਰਾਧਾ ਗੋਪੀਨਾਥ ਮੰਦਰ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਇਹ ਨਵਾਂ ਬਣਿਆ ਮੰਦਰ ਲੋਕਾਂ ਨੂੰ ਮਨੁੱਖਤਾ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਨਾ ਦੇਣ ਵਾਸਤੇ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਹਰ ਵਿਅਕਤੀ ਨੂੰ ਆਪਣੇ ਆਪ ਨੂੰ ਲੋਕ ਭਲਾਈ ਲਈ ਸਮਰਪਿਤ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੀ ਇਹ ਇਕੱਤਰਤਾ ਲੋਕਾਂ ਦੀ ਭਲਾਈ ਦੇ ਉਦੇਸ਼ ਨਾਲ ਨਾਲ ਹਾਜ਼ਰ ਹੋਈ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਮਾਜਿਕ ਸਾਂਝ ਏਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਫੁੱਟੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪ੍ਰੇਮ-ਪਿਆਰ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਮਜ਼ਬੂਤ ਕਰਕੇ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਦਾ ਵਿਰੋਧ ਕੀਤਾ ਹੈ।

READ ALSO : ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ  ਰੰਗੇ ਹੱਥੀਂ ਕਾਬੂ


ਸਮਾਜ ਵਿੱਚ ਅਧਿਆਤਮਿਕ ਗਿਆਨ ਦੇ ਪਾਸਾਰ ਲਈ ਇਸਕੋਨ ਸੁਸਾਇਟੀ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਏਕਤਾ, ਸ਼ਾਂਤੀ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਉਤੇ ਪਹਿਰਾ ਦੇਣ ਅਤੇ ਜੀਵਨ ਦੇ ਅਸੰਤੁਲਨ ਨੂੰ ਰੋਕਣ ਲਈ ਅਧਿਆਤਮਕ ਤਕਨੀਕਾਂ ਨੂੰ ਅਪਣਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਖਾਸ ਕਰਕੇ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ ਜੋ ਕਿ ‘ਅਨੇਕਤਾ ’ਚ ਏਕਤਾ’ ਦੇ ਗੁਣਾਂ ਦੇ ਨਾਲ-ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸ਼ਾਨਦਾਰ ਵਿਰਸੇ ਨੂੰ ਮੂਰਤੀਮਾਨ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਲੋਕਾਂ ਵਿੱਚ ਪਿਆਰ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦੇਣ ਦਾ ਸੱਦਾ ਦਿੱਤਾ। Chief Minister Bhagwant Singh Mann 


ਦੁਸਹਿਰੇ ਦੇ ਤਿਉਹਾਰ ‘ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਤਿਉਹਾਰ ਦੇ ਸੰਦੇਸ਼ ਦੀ ਭਾਵਨਾ ਨਾਲ ਸਮਾਜਿਕ ਬੁਰਾਈਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ, ਜੋ ਕਿ ਭਾਰਤੀ ਕਦਰਾਂ-ਕੀਮਤਾਂ ਅਤੇ ਭਾਵਨਾਵਾਂ ਦਾ ਮੂਲ ਕੇਂਦਰ ਹੈ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਦੇ ਮੱਦੇਨਜ਼ਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਿਆਂ ਆਦਿ ਵਰਗੀਆਂ ਬੁਰਾਈਆਂ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਆਪਣਾ ਫਰਜ਼ ਸਮਝਦੀ ਹੈ। Chief Minister Bhagwant Singh Mann 

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...