Friday, January 10, 2025

ਨਿਊਯਾਰਕ ਵਿਖੇ ਕਰਵਾਏ ਜਾ ਰਹੇ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲਿਆਂ ਨੂੰ ਮੁੱਖ ਮੰਤਰੀ ਵੱਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਸੋਵੀਨਾਰ ਜਾਰੀ

Date:

ਚੰਡੀਗੜ੍ਹ, 18 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਿਊਯਾਰਕ ਵਿਖੇ 23 ਤੋਂ 25 ਜੂਨ ਤੱਕ ਹੋਣ ਵਾਲੇ 68ਵੇਂ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ ਫੂਡ ਐਕਸਪੋਰਟਰਾਂ ਦੀ ਟੀਮ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸੋਵੀਨਾਰ ਜਾਰੀ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵਿਸ਼ਵ ਭਰ ਦੀਆਂ ਬਿਹਤਰੀਨ ਫੂਡ ਕੰਪਨੀਆਂ ਇਸ ਫੂਡ ਸ਼ੋਅ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੈਗਾ ਫੂਡ ਫੈਸਟੀਵਲ ਵਿੱਚ ਪੰਜਾਬ ਦੀਆਂ ਪ੍ਰਮੁੱਖ ਫੂਡ ਕੰਪਨੀਆਂ ਦੇ ਵਫ਼ਦ ਵੀ ਸ਼ਿਰਕਤ ਕਰਨਗੇ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਹਰੀ ਕ੍ਰਾਂਤੀ ਲਿਆਉਣ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਨੂੰ ਵੀ ਯਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਵੱਲੋਂ ਕੀਤੀ ਸਖ਼ਤ ਮਿਹਨਤ ਸਦਕਾ ਹੁਣ ਪੰਜਾਬ ਵਿੱਚ ਅਨਾਜ ਦੀ ਭਰਮਾਰ ਹੈ ਅਤੇ ਇਹ ਕੌਮੀ ਅਨਾਜ ਭੰਡਾਰ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀ ਉਤਪਾਦਨਾਂ ਦੀ ਭਰਮਾਰ ਹੈ, ਇਸ ਲਈ ਹੁਣ ਫਲਾਂ ਅਤੇ ਸਬਜ਼ੀਆਂ ਵਰਗੀਆਂ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਖੇਤੀ ਵਿਭਿੰਨਤਾ ਨੂੰ ਅਪਣਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਦਲ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ, ਸਥਿਰਤਾ ਨੂੰ ਯਕੀਨੀ ਬਣਾਉਣ ਅਤੇ ਵਿਦੇਸ਼ੀ ਮਾਲੀਏ ਨੂੰ ਵਧਾਉਣ ਦੇ ਨਾਲ-ਨਾਲ ਰੋਜ਼ੀ-ਰੋਟੀ ਦੀ ਸੁਰੱਖਿਆ ਪ੍ਰਦਾਨ ਕਰਨ ਦੀ ਸਮਰੱਥਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ, ਮਾਰਕਫੈੱਡ ਅਤੇ ਪੰਜਾਬ ਐਗਰੋ ਵੱਲੋਂ ਪੰਜਾਬ ਦੇ ਖਾਧ ਪਦਾਰਥਾਂ ਖਾਸ ਕਰਕੇ ਵੇਰਕਾ, ਸੋਹਣਾ ਅਤੇ ਫਾਈਵ ਰਿਵਰਜ਼ ਵਰਗੇ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਾਰਟ “ਮੇਡ ਇਨ ਪੰਜਾਬ” ਜ਼ਰੀਏ ਖੁਰਾਕ ਅਤੇ ਖੇਤੀਬਾੜੀ ਉਤਪਾਦਾਂ ਨੂੰ ਵਿਸ਼ਵ ਪੱਧਰ ‘ਤੇ ਲਿਜਾਣ ਦੀ ਇੱਕ ਪਹਿਲਕਦਮੀ ਹੈ ਅਤੇ ਇਸ ਦਾ ਉਦੇਸ਼ ਕੌਮਾਂਤਰੀ ਪੱਧਰ ‘ਤੇ ਸਾਡੀ ਅਮੀਰ ਰਸੋਈ ਵਿਰਾਸਤ ਨੂੰ ਪ੍ਰਦਰਸ਼ਿਤ ਅਤੇ ਉਤਸ਼ਾਹਿਤ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸਥਾਨਕ ਕਿਸਾਨਾਂ ਅਤੇ ਉਤਪਾਦਕਾਂ ਲਈ ਨਵੇਂ ਮੌਕੇ ਪੈਦਾ ਕਰੇਗਾ ਅਤੇ ਪੰਜਾਬੀ ਖੁਰਾਕ ਪਦਾਰਥਾਂ ਅਤੇ ਉਤਪਾਦਾਂ ਨੂੰ ਹੁਲਾਰਾ ਦੇਵੇਗਾ।
ਇਸ ਮੌਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ

ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ...

ਸੂਬੇ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਜੈ ਕ੍ਰਿਸ਼ਨ ਸਿੰਘ ਰੌੜੀ

ਮਾਹਿਲਪੁਰ/ਹੁਸ਼ਿਆਰਪੁਰ,  10 ਜਨਵਰੀ: ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ...

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 10 ਜਨਵਰੀ                                     ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤੇ -...