Saturday, December 28, 2024

ਹਾਦਸੇ ਦਾ ਸ਼ਿਕਾਰ ਹੋਈ ਪੱਛਮੀ ਬੰਗਾਲ ਦੀ CM, ਮਮਤਾ ਬੈਨਰਜੀ ਦੇ ਸਿਰ ”ਚ ਲੱਗੀ ਸੱਟ

Date:

Chief Minister Mamta Banerjee

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬੁੱਧਵਾਰ ਨੂੰ ਇੱਕ ਕਾਰ ਹਾਦਸੇ ਵਿੱਚ ਜ਼ਖਮੀ ਹੋ ਗਈ।

ਉਹ ਬਰਦਵਾਨ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ ਕਾਰ ਰਾਹੀਂ ਰਾਜਧਾਨੀ ਕੋਲਕਾਤਾ ਵਾਪਸ ਆ ਰਹੀ ਸੀ। ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਵਾਪਸ ਆਉਣਾ ਸੀ ਪਰ ਖਰਾਬ ਮੌਸਮ ਕਾਰਨ ਉਨ੍ਹਾਂ ਨੂੰ ਕਾਰ ਰਾਹੀਂ ਵਾਪਸ ਪਰਤਣਾ ਪਿਆ।

ਮੁੱਢਲੀ ਜਾਣਕਾਰੀ ਅਨੁਸਾਰ ਕਾਰ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਸੜਕ ਦੇ ਸਾਹਮਣੇ ਇੱਕ ਉੱਚਾ ਵਾਹਨ ਦੇਖ ਕੇ ਡਰਾਈਵਰ ਨੇ ਤੇਜ਼ੀ ਨਾਲ ਬ੍ਰੇਕ ਲਗਾ ਦਿੱਤੀ।

READ ALSO:ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ

ਇਸ ਕਾਰਨ ਮਮਤਾ ਬੈਨਰਜੀ ਦਾ ਸਿਰ ਸ਼ੀਸ਼ੇ ਨਾਲ ਟਕਰਾ ਗਿਆ ਅਤੇ ਉਨ੍ਹਾਂ ਦੇ ਮੱਥੇ ‘ਤੇ ਮਾਮੂਲੀ ਸੱਟ ਲੱਗੀ। ਉਸ ਦੇ ਨਾਲ ਬੈਠੇ ਹੋਰ ਲੋਕ ਵੀ ਜ਼ਖਮੀ ਹੋ ਗਏ। ਇਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਮਮਤਾ ਦੇ ਸਿਰ ‘ਤੇ ਮਾਮੂਲੀ ਸੱਟ ਲੱਗੀ ਹੈ।

Chief Minister Mamta Banerjee

Share post:

Subscribe

spot_imgspot_img

Popular

More like this
Related