Wednesday, December 25, 2024

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਵੇਗਾ : ਮਾਨ

Date:

ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਪਰੇਸ਼ਨ ਅਮ੍ਰਿਤਪਾਲ ਦੇ ਉਪਰ ਪਹਿਲੀ ਵਾਰ ਲਾਈਵ ਹੋਏ ਨੇ ਜਿਥੇ ਓਹਨਾ ਦੇ ਵਲੋਂ ਪੰਜਾਬੀਆਂ ਵਾਸਤੇ ਖਾਸ ਸੰਦੇਸ਼ ਦਿੱਤਾ ਗਿਆ ਹੈ ,
ਦਰਸਲ : ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਦੇ ਵੱਲੋ ਵੱਡਾ ਬਿਆਨ ਦਿੰਦਿਆਂ ਕਿਹਾ ਗਿਆ ਕੇ ਜਿਹੜੇ ਲੋਕ ਪੰਜਾਬ ਦੇ ਮਾਹੌਲ ਨੂੰ ਪਿਛਲੇ ਦਿਨਾਂ ਦੇ ਦੌਰਾਨ ਖਰਾਬ ਕਰ ਰਹੇ ਸੀ ਓਹਨਾ ਨੂੰ ਫੜ ਲਿਆ ਗਿਆ ਹੈ ਓਹਨਾ ਕਿਹਾ ਕੇ ਅਜਿਹੇ ਲੋਕ ਜੋ ਪੰਜਾਬ ਦੇ ਨੌਜਵਾਨਾਂ ਨੂੰ ਭੜਕਾ ਰਹੇ ਨੇ ਜੋ ਪੰਜਾਬ ਦਾ ਮਾਹੌਲ ਖਰਾਬ ਕਰਵਾ ਰਹੇ ਨੇ ਓਹਨਾ ਉੱਤੇ ਕਾਰਵਾਈ ਕੀਤੀ ਗਈ ਹੈ ,
ਪੰਜਾਬ ਦੇ ਮੁਖ ਮੰਤਰੀ ਦੇ ਵਲੋਂ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਗਿਆ ਕੇ ਪੰਜਾਬ ਦੇ ਲੋਕਾਂ ਨੇ ਸਾਡਾ ਇਸ ਵੱਡੇ ਕੰਮ ਦੇ ਵਿਚ ਸਾਥ ਦਿੱਤਾ ਹੈ ਪੰਜਾਬ ਦੇ ਵਿਚ ਇਹਨਾਂ ਦਿਨਾਂ ਦੇ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਇਸਦੀ ਮੈਨੂੰ ਬਹੁਤ ਖੁਸ਼ੀ ਹੈ Chief Minister of Punjab Live

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਵਿਚ ਸਾਥ ਦੇਣ ਲਈ ਪੰਜਾਬੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਆਖਿਆ ਕਿ ਪਿਛਲੇ ਕੁਝ ਦਿਨਾਂ ਤੋਂ ਕੁਝ ਲੋਕ ਨਫਰਤ ਫਿਲਾ ਰਹੇ ਸਨ, ਅਜਿਹੇ ਲੋਕ ਫੜੇ ਗਏ ਹਨ। Chief Minister of Punjab Live

ਦੇਸ਼ ਖਿਲਾਫ ਸਾਜ਼ਿਸ਼ ਰਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਖਿਆ ਕਿ ਕੁਝ ਲੋਕ ਪੰਜਾਬ ਤੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਭਗਵੰਤ ਮਾਨ ਆਪ੍ਰੇਸ਼ਨ ਅੰਮ੍ਰਿਤਪਾਲ ਬਾਰੇ ਪਹਿਲੀ ਵਾਰ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਸੀਐਮ ਮਾਨ ਨੇ ਲੋਕਾਂ ਨੂੰ ਸ਼ਾਂਤੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਖਿਲਾਫ ਸਾਜਿਸ਼ ਰੱਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੇਸ਼ ਵਿਰੋਧੀ ਤਾਕਤਾਂ ਨੂੰ ਨਹੀਂ ਬਖਸ਼ੇਗਾ। ਉਨ੍ਹਾਂ ਕਿਹਾ ਕਿ ਸਾਡੀ ਤਰਜੀਹ ਕਿਤਾਬਾਂ ਹਨ ਸਮਾਜ ਵਿਰੋਧੀ ਹਥਿਆਰ ਨਹੀਂ ਹਨ। Chief Minister of Punjab Live

ਉਨ੍ਹਾਂ ਇਸ ਆਪਰੇਸ਼ਨ ਵਿੱਚ ਸਹਿਯੋਗ ਦੇਣ ਵਾਲੇ ਪੰਜਾਬੀਆਂ ਦਾ ਧੰਨਵਾਦ ਕਰਦਾ ਹਾਂ। ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਹੈ। ਅਸੀਂ ਤਰੱਕੀ ਦੀ ਰਾਜਨੀਤੀ ਕਰਦੇ ਹਾਂ, ਨਫ਼ਰਤ ਦੀ ਨਹੀਂ। ਪੰਜਾਬ ‘ਚ ਸ਼ਾਂਤੀ ਲਈ ਸਖ਼ਤ ਕਾਰਵਾਈ ਹੋਵੇਗੀ। ਪੰਜਾਬ ਦੀ ਸ਼ਾਂਤੀ ਭੰਗ ਕਰਨ ਦਾ ਸੁਪਨਾ ਦੇਖਣਾ ਵੀ ਗਲਤਫਹਿਮੀ ਹੋਵੇਗੀ। ਮੇਰਾ ਖੂਨ ਪੰਜਾਬ ਲਈ ਧੜਕਦਾ ਹੈ। ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਹੱਥਾਂ ਵਿੱਚ ਭਰੋਸਾ ਹੈ।

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਦਸੰਬਰ, 2024:ਪ੍ਰਧਾਨ ਮੰਤਰੀ ਸ਼ਹਿਰੀ...

ਸੁਸਾਸ਼ਨ ਹਫ਼ਤੇ ਤਹਿਤ ਜ਼ਿਲ੍ਹੇ ਦੇ ਪਿੰਡਾਂ ’ਚ ਲਗਾਏ ਕੈਂਪ

ਮਾਨਸਾ, 24 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ...

ਅਸਲਾ ਲਾਇਸੰਸ ਸਬੰਧੀ ਦਸਤਾਵੇਜ ਜਲਦੀ ਨੇੜੇ ਦੇ ਸੇਵਾ ਕੇਂਦਰ ਵਿੱਚ ਕਰਵਾਉਣ ਜਮ੍ਹਾਂ – ਜ਼ਿਲ੍ਹਾ ਮੈਜਿਸਟਰੇਟ

ਸ੍ਰੀ ਮੁਕਤਸਰ ਸਾਹਿਬ 24 ਦਸੰਬਰਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ...