ਮੁੱਖ ਮੰਤਰੀ ਨੇ 500 ਗਜ ਦੇ ਪਲਾਟਾਂ ਦੀਆਂ ਰਜਿਸਟਰੀਆਂ ਤੇ ਐਨ.ਓ.ਸੀ ਖਤਮ ਕਰਨ ਦਾ ਇਤਿਹਾਸਕ ਫੈਂਸਲਾ ਲਿਆ – ਭੁੱਲਰ

ਫਿਰੋਜ਼ਪੁਰ 3 ਸਤੰਬਰ (   ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ 2024 ਪਾਸ ਕਰ ਕੇ ਰਾਜ ਦੇ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਨਾਲ 500 ਗਜ ਤੱਕ ਦੇ ਪਲਾਟਾ ਦੀ ਰਜਿਸਟਰੀ ਵੇਲੇ ਐਨ.ਓ.ਸੀ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਨੇ ਮੁੱਖ ਮੰਤਰੀ ਵੱਲੋਂ ਲੋਕ ਹਿੱਤ ਵਿਚ ਕੀਤੀ ਗਈ ਇਸ ਵੱਡੀ ਪਹਿਲਕਦਮੀ ਨੂੰ ਇਤਿਹਾਸਕ ਕਰਾਰ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।

          ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਲੋਕ ਆਪਣੀ ਸਾਰੀ ਜਿੰਦਗੀ ਹੀ ਮਿਹਨਤ ਨਾਲ ਕੀਤੀ ਕਮਾਈ ਨਾਲ ਘਰ ਬਣਾਉਣ ਦਾ ਸੁਫਨਾ ਪਾਲਦੇ ਹਨ ਪਰ ਕੁੱਝ ਲਾਲਚੀ ਕਿਸਮ ਦੇ ਲੋਕ ਗਰੀਬਾਂ ਦੀ ਖੂਨ ਪਸੀਨੇ ਦੀ ਕਮਾਈ ਨੂੰ ਗੈਰ-ਕਾਨੂੰਨੀ ਢੰਗ ਨਾਲ ਲੁੱਟਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਮੁੱਖ ਮੰਤਰੀ ਵੱਲੋਂ ਸਖਤ ਕਦਮ ਚੁੱਕਦਿਆਂ ਹੁਣ ਪੰਜਾਬ ਸਰਕਾਰ ਵੱਲੋਂ 500 ਗਜ ਤੱਕ ਦੇ ਪਲਾਟਾਂ ਉੱਤੇ ਐਨ.ਓ.ਸੀ ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਣਅਧਿਕਾਰਤ ਕਲੋਨੀਆਂ ਦੇ ਫੈਲਾਅ ਨੂੰ ਰੋਕਣ ਲਈ ਅਣਅਧਿਕਾਰਤ ਕਲੋਨੀਆਂ ਬਣਾਉਣ ਵਾਲੇ ਲੋਕਾਂ ਤੇ ਵੱਡੇ ਜੁਰਮਾਨੇ ਅਤੇ ਸਜਾ ਦਾ ਪ੍ਰਾਬੰਧ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਕਾਨੂੰਨ ਦੇ ਪਾਸ ਹੋਣ ਨਾਲ ਜਿੱਥੇ ਅਣਅਧਿਕਾਰਤ ਕਲੋਨੀਆਂ ਬਣਾਉਣ ਦੇ ਰੁਝਾਨ ਨੂੰ ਪੁਰੀ ਤਰ੍ਹਾਂ ਠੱਲ ਪਵੇਗੀ ਉਥੇ ਹੀ 500 ਗਜ ਦੇ ਪਲਾਟਾਂ ਲਈ ਐਨ.ਓ.ਸੀ ਦੀ ਸ਼ਰਤ ਖਤਮ ਹੋਣ ਨਾਲ ਰਾਜ ਦੇ ਕਰੋੜਾਂ ਵਸਨੀਕਾਂ ਨੂੰ ਲਾਭ ਮਿਲੇਗਾ ਅਤੇ ਹੁਣ 500 ਗਜ ਦੇ ਪਲਾਟ ਦੀ ਰਜਿਸਟਰੀ ਐਨ.ਓ.ਸੀ ਤੋਂ ਬਿਨ੍ਹਾਂ ਹੋਵੇਗੀ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਾਸੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਲੋਕ ਹਿੱਤ ਫੈਂਸਲੇ ਲਈ ਹਮੇਸ਼ਾ ਰਿਣੀ ਰਹਿਣਗੇ ਅਤੇ ਪਲਾਟਾਂ ਦੀਆਂ ਰਜਿਸਟਰੀਆ ਹੋਣ ਨਾਲ ਪੰਜਾਬ ਸਰਕਾਰ ਦੇ ਮਾਲੀਏ ਵਿੱਚ ਵੀ ਵਾਧਾ ਹੋਵੇਗਾ। 

[wpadcenter_ad id='4448' align='none']