Wednesday, January 22, 2025

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ਸ਼ਰਧਾਲੂਆਂ ਲਈ 13 ਜਨਵਰੀ ਨੂੰ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਧਾਮ ਲਈ, ਧਰਮਕੋਟ ਤੋਂ ਰਵਾਨਾ ਹੋਵੇਗੀ ਵਿਸ਼ੇਸ਼ ਬੱਸ

Date:

ਮੋਗਾ, 10 ਜਨਵਰੀ-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਜ਼ਿਲ੍ਹਾ ਮੋਗਾ ਵਿੱਚੋਂ ਵੀ ਵਿਸ਼ੇਸ਼ ਬੱਸਾਂ ਹਲਕਾ ਵਾਈਜ਼ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਬੱਸਾਂ ਵੀ ਰਵਾਨਾ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਸ਼ੇਸ਼ ਬੱਸਾਂ ਜਰੀਏ ਵੱਡੀ ਗਿਣਤੀ ਵਿੱਚ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ 13 ਜਨਵਰੀ, 2024 ਨੂੰ ਧਰਮਕੋਟ ਤੋਂ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਧਾਮ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ, ਜਿਸਦਾ ਲਾਹਾ ਲੈਣ ਲਈ ਸ਼ਰਧਾਲੂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਨਾਲ ਸਬੰਧਤ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਹੈ।ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਤੌਰ ਤੇ ਯਕੀਨੀ ਬਣਾਉਣ।

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।