Saturday, January 18, 2025

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

Date:

ਅੰਮ੍ਰਿਤਸਰ, 13 ਅਕਤੂਬਰ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ।

ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਤ ਕੀਤਾ ਗਿਆ।ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ ਕਮੇਟੀ ਵੱਲੋਂ ਵੀ ਮੁੱਖ ਸਕੱਤਰ ਨੂੰ ਸਨਮਾਨਤ ਕੀਤਾ ਗਿਆ।

ਮੁੱਖ ਸਕੱਤਰ ਸ੍ਰੀ ਸਿਨਹਾ ਨੇ ਕਿਹਾ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਸ਼ੁਕਰਾਨੇ ਅਤੇ ਸੂਬਾ ਵਾਸੀਆਂ ਦੀ ਸੇਵਾਵਾਂ ਕਰਨ ਲਈ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਤੋਂ ਆਸ਼ੀਰਵਾਦ ਲਿਆ ਕਿ ਉਹ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣ।

ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਮਨਕੰਵਲ ਸਿੰਘ ਚਹਿਲ ਤੇ ਡੀ.ਸੀ.ਪੀ. ਹਰਪ੍ਰੀਤ ਸਿੰਘ ਮੰਡੇਰ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related