11 ਤੋਂ 21 ਜੂਨ ਤੱਕ ਮਨਾਇਆ ਜਾਵੇਗਾ  ਬਾਲ ਅਤੇ ਕਿਸ਼ੋਰ ਮਜਦੂਰੀ ਖਾਤਮਾ ਸਪਤਾਹ

11 ਤੋਂ 21 ਜੂਨ ਤੱਕ ਮਨਾਇਆ ਜਾਵੇਗਾ  ਬਾਲ ਅਤੇ ਕਿਸ਼ੋਰ ਮਜਦੂਰੀ ਖਾਤਮਾ ਸਪਤਾਹ

ਮੋਗਾ 10 ਜੂਨ:ਕਿਰਤ ਕਮਿਸ਼ਨਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਵਿੱਚ 11 ਜੂਨ ਤੋਂ 21 ਜੂਨ 2024 ਤੱਕ (ਸਿਵਾਏ 15 ਤੋਂ 17 ਜੂਨ ਤੱਕ ਛੁੱਟੀ ਹੋਣ ਕਾਰਨ) ਬਾਲ ਅਤੇ ਕਿਸ਼ੋਰ ਮਜਦੂਰੀ ਖਾਤਮਾ ਸਪਤਾਹ ਮਨਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ  ”ਦ ਚਾਈਲਡ ਐਂਡ ਅਡੋਲੋਸੈੱਟ ਲੇਬਰ (ਪ੍ਰੋਹਿਬੇਸ਼ਨ ਐਂਡ ਰੈਗੂਲੇਸ਼ਨ) ਐਕਟ 1986″ ਅਤੇ […]

ਮੋਗਾ 10 ਜੂਨ:
ਕਿਰਤ ਕਮਿਸ਼ਨਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਵਿੱਚ 11 ਜੂਨ ਤੋਂ 21 ਜੂਨ 2024 ਤੱਕ (ਸਿਵਾਏ 15 ਤੋਂ 17 ਜੂਨ ਤੱਕ ਛੁੱਟੀ ਹੋਣ ਕਾਰਨ) ਬਾਲ ਅਤੇ ਕਿਸ਼ੋਰ ਮਜਦੂਰੀ ਖਾਤਮਾ ਸਪਤਾਹ ਮਨਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ  ”ਦ ਚਾਈਲਡ ਐਂਡ ਅਡੋਲੋਸੈੱਟ ਲੇਬਰ (ਪ੍ਰੋਹਿਬੇਸ਼ਨ ਐਂਡ ਰੈਗੂਲੇਸ਼ਨ) ਐਕਟ 1986″ ਅਤੇ “ਪੰਜਾਬ ਚਾਈਲਡ ਐਂਡ ਅਡੋਲੋਸੈਂਟ (ਪ੍ਰੋਹਿਬੇਸ਼ਨ ਐਂਡ ਰੈਗੂਲੇਸ਼ਨ) ਅਮੈਂਡਮੈਂਟ ਰੂਲਜ਼, 2023” ਦੇ ਉਪਬੰਧਾਂ ਤਹਿਤ  ਜਿਲ੍ਹੇ ਵਿੱਚ ਖਤਰਨਾਕ ਕਿੱਤਿਆ ਤੇ ਪ੍ਰੋਸੈਸਿਜ ਅਤੇ ਗੈਰ- ਖਤਰਨਾਕ ਕਿੱਤਿਆ ਤੇ ਪ੍ਰੋਸੈਸਿਜ ਵਿੱਚ ਅਚਨਚੇਤ ਛਾਪੇ ਮਾਰਨ ਲਈ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕਰਕੇ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਕੰਮ ਵੀ ਨਿਯਤ ਕਰ ਦਿੱਤੇ ਗਏ ਹਨ। ਇਹ ਟੀਮਾਂ ਲੱਭੇ ਗਏ ਬਾਲ ਮਜ਼ਦੂਰਾਂ ਦੇ ਪੁਨਰਵਾਸ ਅਤੇ ਦੋਸ਼ੀਆਂ ਵਿਰੁੱਧ “ਪੰਜਾਬ ਚਾਈਲਡ ਐਂਡ ਅਡੋਲੋਸੈਂਟ (ਪ੍ਰੋਬੇਸ਼ਨ ਐਂਡ ਰੈਗੂਲੇਸ਼ਨ) ਅਮੈਂਡਮੈਂਟ ਰੂਲਜ਼, 2023 ਅਤੇ “ਦ ਚਾਈਲਡ ਐਂਡ ਅਡੋਲੋਸੈਂਟ ਲੇਬਰ (ਪ੍ਰੋਹਿਬੇਸ਼ਨ ਐਂਡ ਰੈਗੂਲੇਸ਼ਨ) ਐਕਟ 1986 ਅਧੀਨ ਕਾਰਵਾਈ ਵੀ ਕਰਨਗੀਆ।
ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਟੀਮਾਂ ਸਬੰਧਤ ਸਬ-ਡਵੀਜਨਲ ਮੈਜਿਸਟ੍ਰੇਟ ਦੀ ਅਗਵਾਈ ਵਿੱਚ ਚੈਕਿੰਗ ਕਰਕੇ ਆਪਣੀ ਰਿਪੋਰਟ ਸਹਾਇਕ ਕਿਰਤ ਕਮਿਸ਼ਨਰ, ਮੋਗਾ ਨੂੰ ਭੇਜਣਗੀਆਂ ਅਤੇ ਸਹਾਇਕ ਕਿਰਤ ਕਮਿਸ਼ਨਰ, ਮੋਗਾ ਵੱਲੋਂ ਇਹ ਰਿਪੋਰਟਾਂ ਕਿਰਤ ਕਮਿਸ਼ਨਰ, ਵੱਲੋਂ ਨਿਰਧਾਰਿਤ ਪ੍ਰੋਫਾਰਮੇ ਵਿੱਚ ਭਰੀਆਂ ਜਾਣਗੀਆਂ।  ਇਹਨਾਂ ਟੀਮਾਂ ਵਿੱਚ ਪੁਲਿਸ ਵਿਭਾਗ, ਸਮੂਹ ਐਸ ਡੀ ਐਮਜ਼, ਸਿਹਤ ਵਿਭਾਗ, ਸ਼ਹਿਰੀ ਤੇ ਪੇਂਡੂ ਵਿਕਾਸ ਵਿਭਾਗ, ਫੈਕਟਰੀਜ਼ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ, ਕਿਰਤ ਵਿਭਾਗ ਆਦਿ ਦੇ ਨੁਮਾਇੰਦੇ ਸ਼ਾਮਿਲ ਹਨ।
ਜਿਕਰਯੋਗ ਹੈ ਕਿ ਇਹਨਾਂ ਲਿਖਤੀ ਹੁਕਮਾਂ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਕਿਸੇ ਵੀ ਢਿੱਲ ਜਾਂ ਅਣਗਹਿਲੀ ਲਈ ਸਬੰਧਤ ਵਿਭਾਗਾਂ ਦੀ ਜਿੰਮੇਵਾਰੀ ਬਾਰੇ ਵੀ ਦਰਸਾਇਆ ਗਿਆ ਹੈ।

Tags:

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ