ਹਾਈ ਸਕੂਲ ਆਲਮਗੜ੍ਹ ਦੇ ਬੱਚਿਆਂ ਨੇ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ  ਨੌਜਵਾਨ ਵੋਟਰਾਂ ਅਤੇ ਮਾਪਿਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਫਾਜ਼ਿਲਕਾ 16 ਮਈ 2024…..

 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਸਿੱਖਿਆ ਵਿਭਾਗ ਫਾਜ਼ਿਲਕਾ, ਸਵੀਪ ਟੀਮ ਬੱਲੂਆਣਾ ਅਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਹਾਈ ਸਕੂਲ ਆਲਮਗੜ੍ਹ ਦੇ ਬੱਚਿਆਂ ਵੱਲੋਂ ਨੁੱਕੜ ਨਾਟਕ ਦੀ ਪੇਸ਼ਕਾਰੀ ਕਰਕੇ ਨੌਜਵਾਨ ਵੋਟਰਾਂ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਵੋਟਾਂ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ।  

ਪ੍ਰਿੰਸੀਪਲ ਸ਼੍ਰੀਮਤੀ ਨਵਜੋਤ ਕੌਰ ਸਕੂਲ ਆਫ਼ ਐਮੀਨੈਂਸ ਰਾਮਸਰਾ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੂ ਨੇ ਸਵੀਪ ਟੀਮ ਵੱਲੋਂ ਪੇਸ਼ ਨੁੱਕੜ ਨਾਟਕ ਦੀ ਖੁੱਲ੍ਹੇ ਦਿਲ ਨਾਲ ਪ੍ਰਸ਼ੰਸਾ ਕੀਤੀ। ਇਸ ਤੋਂ ਇਲਾਵਾ ਟੀਮ ਵੱਲੋਂ ਨੁੱਕੜ ਨਾਟਕ ਦੀ ਪੇਸ਼ਕਾਰੀ ਇਹਨਾਂ ਪਿੰਡਾਂ ਦੀਆਂ ਸੱਥਾਂ ਵਿੱਚ ਵੀ ਕੀਤੀ ਗਈ, ਜਿਸ ਨਾਲ ਪਿੰਡ ਵਾਸੀ ਵੀ ਬਹੁਤ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਨੇ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਦਾ ਪ੍ਰਣ ਕੀਤਾ। ਅਖ਼ੀਰ ਵਿੱਚ ਟੀਮ ਮੈਂਬਰ ਸੀਐਚਟੀ ਸ਼੍ਰੀ ਅਭੀਜੀਤ ਵਧਵਾ ਅਤੇ ਐਚਟੀ ਸ਼੍ਰੀ ਅਸ਼ਵਨੀ ਮੱਕੜ ਨੇ ਵੀ ਪਿੰਡ ਵਾਸੀਆਂ, ਵਿਦਿਆਰਥੀਆਂ ਅਤੇ ਸਕੂਲ ਦੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਚੋਣ–ਉਤਸਵ ਦਾ ਭਾਗੀਦਾਰ ਬਣਨ ਲਈ ਬੇਨਤੀ ਵੀ ਕੀਤੀ। ਇਸ ਮੌਕੇ ਸੀਡੀਪੀਓ ਸ਼੍ਰੀਮਤੀ ਨਵਦੀਪ ਕੌਰ, ਸਵੀਪ ਟੀਮ ਲੀਡਰ ਬੀਪੀਈਓ ਸ਼੍ਰੀ ਸਤੀਸ਼ ਮਿਗਲਾਨੀ, ਟੀਮ ਮੈਂਬਰ ਸ਼੍ਰੀ ਅਸ਼ਵਨੀ ਮੱਕੜ ਟੀਮ ਮੈਂਬਰ ਅਤੇ ਸ. ਸੁਖਵਿੰਦਰ ਸਿੰਘ ਦਾ ਖਾਸ ਸਹਿਯੋਗ ਰਿਹਾ।  

[wpadcenter_ad id='4448' align='none']